• About
  • Contact
  • Hindi News
  • English News
Friday, June 5, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Top Stories

ਰਿਜ਼ਰਵ ਸੀਟ ’ਤੇ ਪ੍ਰਚਾਰ ਲਈ ਅੰਮ੍ਰਿਤਸਰ ਪਹੁੰਚੇ ਸੁਖਬੀਰ ਬਾਦਲ, ਕਰਨਗੇ ਦੱਖਣੀ ਹਲਕੇ ਵਿਚ ਰੈਲੀ

Asli Punjabi by Asli Punjabi
October 11, 2021
in Top Stories
0
ਰਿਜ਼ਰਵ ਸੀਟ ’ਤੇ ਪ੍ਰਚਾਰ ਲਈ ਅੰਮ੍ਰਿਤਸਰ ਪਹੁੰਚੇ ਸੁਖਬੀਰ ਬਾਦਲ, ਕਰਨਗੇ ਦੱਖਣੀ ਹਲਕੇ ਵਿਚ ਰੈਲੀ
586
SHARES
3.3k
VIEWS
Share on FacebookShare on TwitterShare on Whatsapp

You might also like

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

ਅਗਨੀਵੀਰ ਆਰਮੀ ਭਰਤੀ ਲਈ 1 ਅਪ੍ਰੈਲ ਤੱਕ ਕਰਵਾਈ ਜਾ ਸਕਦੀ ਰਜਿਸਟਰੇਸ਼ਨ-ਡਿਪਟੀ ਕਮਿਸ਼ਨਰ

ਚੰਡੀਗੜ੍ਹ ‘ਚ ਵੱਡੀ ਵਾਰਦਾਤ: ਸੈਕਟਰ 9 ਵਿੱਚ ਜਿਮ ਤੋਂ ਬਾਹਰ ਨਿਕਲਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

ਅੰਮ੍ਰਿਤਸਰ, 11 ਅਕਤੂਬਰ 2021 : ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਰਿਜ਼ਰਵ ਸੀਟ ਹਲਕਾ ਪੱਛਮੀ ਦੇ ਉਮੀਦਵਾਰ ਡਾ ਦਲਬੀਰ ਸਿੰਘ ਵੇਰਕਾ ਦੇ ਹੱਕ ਵਿਚ ਪ੍ਰਚਾਰ ਕਰਨ ਲਈ ਪਹੁੰਚੇ । ਸਭ ਤੋਂ ਪਹਿਲਾਂ ਅੰਮ੍ਰਿਤਸਰ ਦੇ ਵਾਲਮੀਕੀ ਚੌਕ ਵਿਖੇ ਉਨ੍ਹਾਂ ਨੇ ਭਗਵਾਨ ਵਾਲਮੀਕਿ ਦੀ ਮੂਰਤੀ ਨੂੰ ਨਮਸਕਾਰ ਕੀਤੀ ਅਤੇ ਫੇਰ ਪੱਛਮੀ ਹਲਕੇ ਦੇ ਪ੍ਰਚਾਰ ਕਰਨ ਲਈ ਪਹੁੰਚੇ। ਜਿੱਥੇ ਉਨ੍ਹਾਂ ਨੇ ਸ੍ਰੀ ਰਾਮ ਤੀਰਥ ਵਿਖੇ ਮੱਥਾ ਟੇਕਿਆ, ਸ੍ਰੀ ਰਾਮ ਤੀਰਥ ਕਮੇਟੀ ਵੱਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ l
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸੁਖਬੀਰ ਬਾਦਲ ਨੇ ਕਿਹਾ ਕਿ ਪੰਜਾਬ ਵਿਚ ਬਣਿਆ ਬਿਜਲੀ ਸੰਕਟ ਅਸਲ ਵਿਚ ਮਨੁੱਖਾਂ ਦਾ ਸਿਰਜਿਆ ਹੋਇਆ ਹੈ ਤੇ ਇਹ ਕਾਂਗਰਸ ਸਰਕਾਰ ਵੱਲੋਂ ਅਗਾਉਂ ਯੋਜਨਾਬੰਦੀ ਤੇ ਤਿਆਰੀ ਦੇ ਮਾਮਲੇ ਵਿਚ ਉੱਕਾ ਹੀ ਨਲਾਇਕੀ ਤੇ ਗੈਰ ਹਾਜ਼ਰੀ ਦਾ ਸਿੱਧਾ ਨਤੀਜਾ ਹੈ। ਉਹਨਾਂ ਕਿਹਾ ਕਿ ਇਹ ਅੱਜ ਪੰਜਾਬ ਨੂੰ ਹੋਏ ਪ੍ਰਸ਼ਾਸਕੀ ਅਧਰੰਗ ਦਾ ਹਿੱਸਾ ਹੈ ਕਿਉਂਕਿ ਸੱਤਾਧਾਰੀ ਪਾਰਟੀ ਤਾਂ ਸੱਤਾ ਦੀਆਂ ਖੇਡਾਂ ਤੇ ਬਦਲਾਖੋਰੀ ਦੀ ਰਾਜਨੀਤੀ ਵਿਚ ਲੱਗੀ ਹੈ।
ਸੁਖਬੀਰ ਬਾਦਲ ਨੇ ਕਿਹਾ ਕਿ ਇਹ ਬਿਜਲੀ ਸੰਕਟ ਆਉਣਾ ਹੀ ਸੀ ਤੇ ਇਸਦਾ ਕੋਲੇ ਦੀ ਘਾਟ ਨਾਲ ਕੋਈ ਲੈਣ ਦੇਣ ਨਹੀਂ ਹੈ। ਉਹਨਾ ਕਿਹਾ ਕਿ ਕੋਲਾ ਮੰਤਰਾਲਾ ਤਾਂ ਪਹਿਲਾਂ ਹੀ ਸਪਸ਼ਟ ਕਰ ਚੁੱਕਾ ਹੈ ਕਿ ਦੇਸ਼ ਵਿਚ ਕਿਤੇ ਵੀ ਕੋਲਾ ਸਪਲਾਈ ਦੀ ਘਾਟ ਨਹੀਂ ਹੈ। ਇਸ ਤੋਂ ਸਪਸ਼ਟ ਹੁੰਦਾ ਹੈ ਕਿ ਪੰਜਾਬ ਸਰਕਾਰ ਜਨਤਾ ਨੂੰ ਗੁੰਮਰਾਹ ਕਰ ਰਹੀ ਹੈ ਤੇ ਇਹ ਅਜਿਹੇ ਹਾਲਾਤ ਨਾਲ ਨਜਿੱਠਣ ਲਈ ਲੋੜੀਂਦਾ ਕੋਲਾ ਭੰਡਾਰ ਕਰਨ ਵਿਚ ਨਾਕਾਮ ਰਹੀ ਹੈ। ਉਹਨਾਂ ਕਿਹਾ ਕਿ ਅਸੀਂ ਪੰਜਾਬ ਨੂੰ ਬਿਜਲੀ ਸਰਪਲੱਸ ਸੂਬਾ ਬਣਾਇਆ ਸੀ ਪਰ ਕਾਂਗਰਸ ਸਰਕਾਰ ਸੂਬੇਨਾਲ ਇਹੋ ਕੁਝ ਕਰ ਰਹੀ ਹੈ।
ਸਾਬਕਾ ਉਪ ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀ ਸਰਕਾਰ ਵੇਲੇ ਬਿਜਲੀ ਤਰਜੀਹੀ ਖੇਤਰਾਂ ਵਿਚ ਸ਼ਾਮਲ ਸੀ। ਅਸੀਂ ਬਿਜਲੀ ਉਪਲਬਧਤਾ ਦੀ ਕ੍ਰਾਂਤੀ ਲਿਆਉਣ ਦੇ ਨਾਲ ਨਾਲ ਗ੍ਰੀਨ ਐਨਰਜੀ ’ਤੇ ਵਿਸ਼ੇਸ਼ ਜ਼ੋਰ ਦਿੱਤਾ ਸੀ। ਉਹਨਾਂ ਕਿਹਾ ਕਿ ਸੋਲਰ ਪਾਵਰ ਸਮਰਥਾ ਵਧਾ ਕੇ ਇਸ ਖੇਤਰ ਵਿਚ ਸੁਬੇ ਨੂੰ ਆਗੂ ਮੰਨਿਆ ਗਿਆ ਕਿਉਂਕਿ ਸੂਬਾ ਸੂਰਜ ਨੁੰ ਅਗਲਾ ਕਰਮਲ ਸਟੇਸ਼ਨ ਬਣਾ ਕੇ ਹੈਰਾਨੀਜਨਕ ਤਰੱਕੀ ਕਰ ਗਿਆ ਸੀ।
ਉਹਨਾਂ ਕਿਹਾ ਕਿ ਅਸੀਂ 2007 ਵਿਚ ਸੱਤਾ ਸੰਭਾਲੀ ਸੀ ਤਾਂ ਉਸ ਵੇਲੇ ਸੂਬੇ ਵਿਚ ਰੋਜ਼ਾਨਾ 14 ਤੋਂ 16 ਘੰਟੇ ਕੱਟ ਲੱਗਦੇ ਸਨ। ਅਸੀਂ ਪੰਜਾਬ ਨੂੰ ਬਿਜਲੀ ਸਰਪਲੱਸ ਬਣਾਉਣ ਦਾ ਵਾਅਦਾ ਕੀਤਾ ਸੀ ਤੇ ਅਸੀਂ ਲੋਕਾਂ ਨੂੰ ਗਰਮੀਆਂ ਦੇ ਸਿਖ਼ਰ ਵਿਚ ਵੀ ਬਿਜਲੀ ਕੱਟ ਭੁਲਾ ਦਿੱਤੇ ਜਦਕਿ ਕਾਂਗਰਸ ਦੇ ਸ਼ਾਸਕ ਮੌਜੂਦਾ ਸਥਿਤੀ ਸੰਭਾਲਣ ਵਿਚ ਨਾਕਾਮ ਸਾਬਤ ਹੋਏ ਹਨ, ਉਹ ਵੀ ਉਸ ਵੇਲੇ ਜਦੋਂ ਕੰਮ ਦਾ ਜ਼ਿਆਦਾ ਬੋਝ ਨਹੀਂ ਹੈ।
ਬਾਦਲ ਨੇ ਕਿਹਾ ਕਿ ਮੌਜੂਦਾ ਬਿਜਲੀ ਸੰਕਟ ਆਸਾਨੀ ਨਾਲ ਵੇਖਿਆ ਜਾ ਸਕਦਾ ਸੀ ਤੇ ਇਸਨੁੰ ਸੰਭਾਲਿਆ ਵੀ ਜਾ ਸਕਦਾ ਸੀ ਬਸ਼ਰਤੇ ਕਿ ਸਰਕਾਰ ਕੋਲ ਸਮਾਂ ਹੁੰਦਾ ਤੇ ਉਹ ਅਗਾਉਂ ਤਿਆਰੀ ਕਰਦੀ ਪਰ ਉਹਨਾਂ ਨੇ ਪੰਜ ਸਾਲ ‘ਸੱਤਾ ਸੰਕਟ’ ਵਿਚ ਬਰਬਾਦ ਕਰ ਦਿੱਤੇ। ਉਹਨਾਂ ਕਿਹਾ ਕਿ ਕਾਂਗਰਸ ਦੇ ਲੋਕ ਇਹ ਮੰਨਦੇ ਹਨ ਕਿ ਉਹਨਾਂ ਨੂੰ ਸਰਕਾਰ ਚਲਾਉਣ ਜਾਂ ਲੋਕਾਂ ਦੇ ਮਸਲੇ ਹੱਲ ਕਰਨ ਦੀ ਕੋਈ ਜ਼ਰੂਰਤ ਨਹੀਂ ਹੈ ਤੇ ਉਹ ਝੂਠੇ ਦੋਸ਼ਾਂ ਸਿਰ ਅਕਾਲੀਆਂ ਨੁੰ ਜੇਲ੍ਹ ਭੇਜ ਕੇ ਮੁੜ ਸੱਤਾ ਵਿਚ ਪਰਤ ਸਕਦੇ ਹਨ। ਉਹਨਾਂ ਕਿਹਾ ਕਿ ਇਸ ਪਹੁੰਚ ਕਾਰਨ ਸਾਰੇ ਸੂਬੇ ਦੇ ਹਾਲਾਤ ਹੀ ਮੌਜੂਦਾ ਵਿਗੜੀ ਸਥਿਤੀ ਵਿਚ ਪਹੁੰਚ ਗਏ ਹਨ।
ਉਹਨਾਂ ਕਿਹਾ ਕਿ ਮੈਂ ਮੁੱਖ ਮੰਤਰੀ ਨੁੰ ਅਪੀਲ ਕਰਦਾ ਹਾਂ ਕਿ ਉਹ ਹਰ ਦੂਜੇ ਦਿਨ ਦਿੱਲੀ ਭੱਜਣ ਨਾਲੋਂ ਸੂਬੇ ਦੀ ਜ਼ਿੰਮੇਵਾਰੀ ਸੰਭਾਲਣੀ ਸ਼ੁਰੂ ਕਰਨ। ਉਹਨਾਂ ਕਿਹਾ ਕਿ ਇਹ ਬਹੁਤ ਹੀ ਨਿੰਦਣਯੋਗ ਗੱਲ ਹੈ ਕਿ ਮੁੱਖ ਮੰਤਰੀ ਤੇ ਬਿਜਲੀ ਮੰਤਰੀ ਨੇ ਕਦੇ ਵੀ ਕੋਲਾ ਭੰਡਾਰ ਦੇ ਹਾਲਾਤ ਤੇ ਬਿਜਲੀ ਸਪਲਾਈ ਦੀ ਸਥਿਤੀ ਦੀ ਸਮੀਖਿਆ ਨਹੀਂ ਕੀਤੀ ਤੇ ਇਸ ਦੇ ਲਈ ਹੁਣ ਲੋਕ ਮੌਜੂਦਾ ਸੰਕਟ ਵਿਚ ਫਸੇ ਹਨ।
ਨਵਜੋਤ ਸਿੱਧੂ ਵੱਲੋਂ ‘ਮੌਨ ਵਰਤ’ ਰੱਖਣ ਬਾਰੇ ਪੁੱਛੇ ਸਵਾਲ ਦੇ ਜਵਾਬ ਵਿਚ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਉਹ ਡਰਾਮਾ ਮਾਸਟਰ ਹੈ। ਉਹਨਾਂ ਕਿਹਾ ਕਿ ਲਖੀਮਪੁਰ ਖੀਰੀ ਵਿਚ ਵੀ ਉਹ ਰਾਤ ਦਾ ਖਾਣ ਮਗਰੋਂ ਭੁੱਖ ਹੜਤਾਲ ’ਤੇ ਬੈਠ ਗਏ ਤੇ ਸਵੇਰ ਦੇ ਨਾਸ਼ਤੇ ਤੋਂ ਪਹਿਲਾਂ ਭੁੱਖ ਹੜਤਾਲ ਖਤਮ ਕੀਤੀ।
ਅੱਜ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਦੌਰੇ ਸਮੇਂ ਸਰਦਾਰ ਸੁਖਬੀਰ ਸਿੰਘ ਬਾਦਲ ਗਾਵਲ ਮੰਡੀ ਵਿਚ ਵਾਲਮੀਕਿ ਮੰਦਿਰ, ਹਨੂਮਾਨ ਮੰਦਿਰ ਤੇ ਜੀ ਟੀ ਰੋਡ ’ਤੇ ਜਾਮਾ ਮਸਜਿਦ ਵਿਚ, ਗੁਰਦੁਆਰਾ ਛੇਹਰਟਾ ਸਾਹਿਬ ਤੇ ਗੁਰਦੁਆਰ ਬੋਹਰੀ ਸਾਹਿਬ ਵਿਚ ਨਤਮਸਤਕ ਹੋਏ। ਇਸ ਤੋਂ ਪਹਿਲਾਂ ਜੀ ਐਨ ਡੀ ਯੂ ਕੈਂਪਸ ਦੇ ਬਾਹਰ ਐਸ ਓ ਆਈ ਵੱਲੋਂ ਅਕਾਲੀ ਦਲ ਪ੍ਰਧਾਨ ਦਾ ਨਿੱਘਾ ਸਵਾਗਤ ਕੀਤਾ ਗਿ
ਇਸ ਮੌਕੇ ਹੋਰਨਾਂ ਤੋਂ ਇਲਾਵਾ ਡਾ. ਦਲਬੀਰ ਸਿੰਘ ਵੇਰਕਾ, ਅਨਿਲ ਜੋਸ਼ੀ, ਗੁਰਪ੍ਰਤਾਪ ਟਿੱਕਾ, ਤਲਬੀਰ ਗਿੱਲ ਤੇ ਸ਼੍ਰੋਮਣੀ ਕਮੇਟੀ ਮੈਂਬਰ ਰਾਜਿੰਦਰ ਸਿੰਘ ਮਹਿਤਾ ਵੀ ਹਾਜ਼ਰ ਸਨ।

Previous Post

ਕੀ ਬਣਿਆ ਰਜ਼ੀਆ ਸੁਲਤਾਨਾ ਦੇ ਅਸਤੀਫ਼ੇ ਦਾ ? ਕੀ ਕੈਬਨਿਟ ਮੀਟਿੰਗ ’ਚ ਜਾਣਗੇ ?

Next Post

ਵੇਖੋ ਯੂ ਪੀ ਦੇ ਭਾਜਪਾ ਪ੍ਰਧਾਨ ਨੇ ਲਖੀਮਪੁਰ ਖੀਰੀ ਘਟਨਾ ਬਾਰੇ ਕੀ ਦਿੱਤਾ ਬਿਆਨ

Asli Punjabi

Asli Punjabi

Related Posts

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

by Asli Punjabi
March 18, 2026
ਅਗਨੀਵੀਰ ਆਰਮੀ ਭਰਤੀ ਲਈ 1 ਅਪ੍ਰੈਲ ਤੱਕ ਕਰਵਾਈ ਜਾ ਸਕਦੀ ਰਜਿਸਟਰੇਸ਼ਨ-ਡਿਪਟੀ ਕਮਿਸ਼ਨਰ
Top Stories

ਅਗਨੀਵੀਰ ਆਰਮੀ ਭਰਤੀ ਲਈ 1 ਅਪ੍ਰੈਲ ਤੱਕ ਕਰਵਾਈ ਜਾ ਸਕਦੀ ਰਜਿਸਟਰੇਸ਼ਨ-ਡਿਪਟੀ ਕਮਿਸ਼ਨਰ

by Asli Punjabi
March 18, 2026
ਚੰਡੀਗੜ੍ਹ ‘ਚ ਵੱਡੀ ਵਾਰਦਾਤ: ਸੈਕਟਰ 9 ਵਿੱਚ ਜਿਮ ਤੋਂ ਬਾਹਰ ਨਿਕਲਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ
Top Stories

ਚੰਡੀਗੜ੍ਹ ‘ਚ ਵੱਡੀ ਵਾਰਦਾਤ: ਸੈਕਟਰ 9 ਵਿੱਚ ਜਿਮ ਤੋਂ ਬਾਹਰ ਨਿਕਲਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

by Asli Punjabi
March 18, 2026
ਵੱਡੀ ਖ਼ਬਰ: ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਮੰਗੇਗਾ ਪੰਜਾਬ; 1.44 ਲੱਖ ਕਰੋੜ ਰੁਪਏ ਦੇ ਬਕਾਏ ਦਾ ਦਾਅਵਾ
Top Stories

ਵੱਡੀ ਖ਼ਬਰ: ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਮੰਗੇਗਾ ਪੰਜਾਬ; 1.44 ਲੱਖ ਕਰੋੜ ਰੁਪਏ ਦੇ ਬਕਾਏ ਦਾ ਦਾਅਵਾ

by Asli Punjabi
March 18, 2026
CM ਮਾਨ ਵੱਲੋਂ ਸਾਰੇ DCs ਨੂੰ ਹੁਕਮ; ਗੈਸ ਏਜੰਸੀਆਂ ਦੀ ਚੈਕਿੰਗ ਤੇਜ਼ ਕਰੋ, ਬਲੈਕ ਕਰਨ ਵਾਲਿਆਂ ਦੀ ਖ਼ੈਰ ਨਹੀਂ
Top Stories

CM ਮਾਨ ਵੱਲੋਂ ਸਾਰੇ DCs ਨੂੰ ਹੁਕਮ; ਗੈਸ ਏਜੰਸੀਆਂ ਦੀ ਚੈਕਿੰਗ ਤੇਜ਼ ਕਰੋ, ਬਲੈਕ ਕਰਨ ਵਾਲਿਆਂ ਦੀ ਖ਼ੈਰ ਨਹੀਂ

by Asli Punjabi
March 12, 2026
Next Post
ਵੇਖੋ ਯੂ ਪੀ ਦੇ ਭਾਜਪਾ ਪ੍ਰਧਾਨ ਨੇ ਲਖੀਮਪੁਰ ਖੀਰੀ ਘਟਨਾ ਬਾਰੇ ਕੀ ਦਿੱਤਾ ਬਿਆਨ

ਵੇਖੋ ਯੂ ਪੀ ਦੇ ਭਾਜਪਾ ਪ੍ਰਧਾਨ ਨੇ ਲਖੀਮਪੁਰ ਖੀਰੀ ਘਟਨਾ ਬਾਰੇ ਕੀ ਦਿੱਤਾ ਬਿਆਨ

Recommended

ਗੁਰਦਾਸਪੁਰ ‘ਚ ਵਿਗੜ ਰਹੀ ਹੈ ਸਥਿਤੀ, ਕੋਰੋਨਾ ਕਾਰਨ 19 ਮੌਤਾਂ, 349 ਕੇਸ ਐਕਟਿਵ

ਗੁਰਦਾਸਪੁਰ ‘ਚ ਵਿਗੜ ਰਹੀ ਹੈ ਸਥਿਤੀ, ਕੋਰੋਨਾ ਕਾਰਨ 19 ਮੌਤਾਂ, 349 ਕੇਸ ਐਕਟਿਵ

July 31, 2020
ਅੰਕੁਰ ਨਰੂਲਾ ਮਿਨਿਸਟਰੀਜ਼ ਦੀ ਮੈਨੇਜਮੈਂਟ ਟੀਮ ਨੇ ਸੌਂਪੇ 20 ਆਕਸੀਜਨ ਕੰਸਨਟਰੇਟਰ

ਅੰਕੁਰ ਨਰੂਲਾ ਮਿਨਿਸਟਰੀਜ਼ ਦੀ ਮੈਨੇਜਮੈਂਟ ਟੀਮ ਨੇ ਸੌਂਪੇ 20 ਆਕਸੀਜਨ ਕੰਸਨਟਰੇਟਰ

May 28, 2021

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In