ਚੰਡੀਗੜ੍ਹ 11 ਅਕਤੂਬਰ 2021- ਪੰਜਾਬ ਕੈਬਨਿਟ ਦੀ ਅੱਜ ਦੀ ਮੀਟਿੰਗ ਚ ਕੈਬਨਿਟ ਮੰਤਰੀ ਰਜ਼ੀਆ ਸੁਲਤਾਨਾ ਵੀ ਸ਼ਾਮਲ ਹੋਏ ਹਨ। ਕਾਬਿਲੇਗੌਰ ਹੈ ਕਿ ਰਜ਼ੀਆ ਸੁਲਤਾਨਾ ਨੇ ਪੰਜਾਬ ਕਾਂਗਰਸ ਕਮੇਟੀ ਦੇ ਪ੍ਧਾਨ ਨਵਜੋਤ ਸਿੰਘ ਸਿੱਧੂ ਦੇ ਅਸਤੀਫਾ ਦੇਣ ਤੋਂ ਬਾਅਦ ਨਾਲ ਹੀ ਕੈਬਨਿਟ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ ਪਰ ਅੱਜ ਕੈਬਿਨਟ ਮੀਟਿੰਗ ਵਿਚ ਰਜ਼ੀਆ ਸੁਲਤਾਨਾ ਸ਼ਾਮਲ ਹੋਏ ਹਨ।