ਫਾਜਿ਼ਲਕਾ, 13 ਅਕਤੂਬਰ-ਮਾਣਯੋਗ ਜਿ਼ਲ੍ਹਾ ਅਤੇ ਸੈਸ਼ਨ ਜੱਜ ਕਮ ਚੇਅਰਮੈਨ ਜਿ਼ਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਾਜਿ਼ਲਕਾ ਸ੍ਰੀ ਤਰਸੇਮ ਮੰਗਲਾ ਨੇ ਅੱਜ਼ ਇੱਥੇ ਇਕ ਬੈਠਕ ਦੀ ਪ੍ਰਧਾਨਗੀ ਕਰਦਿਆਂ ਦੱਸਿਆ ਕਿ ਜਿ਼ਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਇਕ ਵਿਆਪਕ ਜਨ ਜਾਗਰੂਕਤਾ ਅਭਿਆਨ ਚਲਾਇਆ ਜਾ ਰਿਹਾ ਹੈ ਜਿਸ ਤਹਿਤ ਲੋਕਾਂ ਨੂੱ ਉਨ੍ਹਾਂ ਦੇ ਕਾਨੂੰਨਾਂ ਹੱਕਾਂ ਪ੍ਰਤੀ ਜਾਣੂ ਕਰਵਾਇਆ ਜਾ ਰਿਹਾ ਹੈ।
ਉਨ੍ਹਾਂ ਨੇ ਦੱਸਿਆ ਕਿ ਇਹ ਅਭਿਆਨ ਅਜਾਦੀ ਦੇ 75 ਸਾਲਾਂ ਦੇ ਜ਼ਸਨਾਂ ਦੇ ਇਕ ਭਾਗ ਵਜੋ ਅਜਾਦੀ ਕਾ ਅੰਮ੍ਰਿਤਮਹਾਉਤਸਵ ਤਹਿਤ ਚਲਾਇਆ ਜਾ ਰਿਹਾ ਹੈ। ਇਸ ਤਹਿਤ ਜਿ਼ਲ੍ਹੇ ਦੇ ਵੱਖ ਵੱਖ ਪਿੰਡਾਂ ਵਿਖੇ ਕਾਨੂੰਨੀ ਜਾਗਰੂਕਤਾ ਸੈਮੀਨਾਰਾਂ / ਕੈਂਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ।
ਇਸ ਅਭਿਆਨ ਸਬੰਧੀ ਮਾਣਯੋਗ ਸ੍ਰੀ ਤਰਸੇਮ ਮੰਗਲਾ, ਜਿ਼ਲ੍ਹਾ ਅਤੇ ਸੈਸਨ ਜੱਜ ਕਮ ਚੇਅਰਪਰਸਨ ਜਿ਼ਲਾ ਕਾਨੂੰਨੀ ਸੇਵਾਵਾਂ ਅਥਾਰਟੀ ਫਾਜਿ਼ਲਕਾ ਨੇ ਹੋਰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਆਜ਼ਾਦੀ ਕਾ ਅੰਮ੍ਰਿਤ ਮਹਾਂਉਤਸਵ ਤਹਿਤ ਫਾਜਿ਼ਲਕਾ ਜਿ਼ਲ੍ਹੇ ਵਿਚ ਲੋਕਾਂ ਨੂੰ ਨਾਲਸਾ ਦੀਆਂ ਸਕੀਮਾਂ ਅਤੇ ਜੋ ਵੀ ਮੁਫਤ ਕਾਨੂੰਨੀ ਸੇਵਾਵਾਂ ਦੇ ਹੱਕਦਾਰ ਹਨ ਸਬੰਧੀ ਉਨ੍ਹਾਂ ਨੂੰ ਜਾਣੂ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਕਾਨੂੰਨੀ ਸੇਵਾਵਾਂ ਅਥਾਰਟੀ ਦੀਆਂ ਸਕੀਮਾਂ ਸਬੰਧੀ ਆਮ ਲੋਕ ਟੋਲ ਫਰੀ ਨੰਬਰ 1968 ਤੇ ਵੀ ਕਾਲ ਕਰ ਸਕਦੇ ਹਨ।ਉਨ੍ਹਾਂ ਨੇ ਇਸ ਮੌਕੇ ਜਿ਼ਲ੍ਹੇ ਦੇ ਵੱਖ ਵੱਖ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਉਹ ਇਸ ਮੁਹਿੰਮ ਦੀ ਸਫਲਤਾ ਵਿਚ ਸਹਿਯੋਗ ਕਰਨ।
ਇਸ ਮੌਕੇ ਸ੍ਰੀ ਅਮਨਦੀਪ ਸਿੰਘ ਸੀ.ਜੇ.ਐਮ. ਕਮ ਸਕੱਤਰ ਜਿ਼਼ਲਾ ਕਾਨੂੰਨੀ ਸੇਵਾਵਾਂ ਅਥਾਰਟੀ ਫਾਜ਼ਿਲਕਾ ਨੇ ਦੱਸਿਆ ਕਿ ਉਕਤ ਮੁਹਿੰਮ ਦੇ ਤਹਿਤ ਫਾਜਿਲਕਾ ਜਿ਼ਲੇ ਵਿਚ ਪੈਨ ਇੰਡੀਆ ਜਾਗਰੂਕਤਾ ਮੁਹਿੰਮ 14 ਨਵੰਬਰ, 2021 ਤੱਕ ਜਾਰੀ ਰਹੇਗੀ। ਇਸ ਮੁਹਿੰਮ ਤਹਿਤ ਫਾਜਿਲਕਾ ਜਿ਼ਲ੍ਹ ਦੇ 434 ਪਿੰਡਾ ਵਿਖੇ ਸੈਮੀਨਾਰ ਦਾ ਆਯੋਜਨ ਕੀਤਾ ਜਾਵੇਗਾ। ਇਹ ਸੈਮੀਨਾਰ ਪੈਰਾ ਲੀਗਲ ਵਲੰਟੀਅਰ, ਲੀਗਲ ਏਡ ਪੈਨਲ ਦੇ ਵਕੀਲਾਂ ਦੁਆਰਾ ਲਗਾਏ ਜਾਣਗੇ।ਇੰਨ੍ਹਾਂ ਸੈਮੀਨਾਰਾਂ ਵਿਚ ਲੋਕਾਂ ਨੂੰ ਲੋਕ ਅਦਾਲਤਾਂ ਦੇ ਮਹੱਤਵ, ਮੁਫ਼ਤ ਕਾਨੂੰਨੀ ਸਹਾਇਤਾ, ਅਪਰਾਧ ਪੀੜਤਾਂ ਲਈ ਮੁਆਵਜਾ ਸਕੀਮਾਂ ਸਮੇਤ ਲੋਕਾਂ ਦੇ ਵੱਖ ਵੱਖ ਕਾਨੂੰਨੀ ਹੱਕਾਂ ਸਬੰਧੀ ਜਾਣਕਾਰੀ ਦਿੱਤੀ ਜਾ ਰਹੀ ਹੈ।