ਨੂਰਪੁਰ ਬੇਦੀ, ਰੂਪਨਗਰ, 13 ਅਕਤੂਬਰ 2021- ਜੰਮੂ ਕਸ਼ਮੀਰ ਦੇ ਪੁੰਛ ਜਿਲ੍ਹੇ ਵਿਚ ਅੱਤਵਾਦੀ ਹਮਲੇ ਵਿਚ ਸ਼ਹੀਦ ਹੋਏ ਨੂਰਪੁਰ ਬੇਦੀ ਦੇ ਪਿੰਡ ਪਚਰੰਡੇ ਦੇ ਜਵਾਨ ਸ਼ਹੀਦ ਗੱਜਣ ਸਿੰਘ ਦਾ ਅੱਜ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ ਕੀਤਾ ਗਿਆ। ਜਿਸ ਵਿਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੰਵਰਪਾਲ ਸਿੰਘ, ਪੰਜਾਬ ਯੂਥ ਕਾਂਗਰਸ ਦੇ ਪ੍ਧਾਨ ਬਰਿੰਦਰ ਸਿੰਘ ਢਿੱਲੋਂ, ਨਗਰ ਸੁਧਾਰ ਟਰੱਸਟ ਰੋਪਡ਼ ਦੇ ਚੇਅਰਮੈਨ ਸੁਖਵਿੰਦਰ ਸਿੰਘ ਵਿਸਕੀ, ਸੀਨੀਅਰ ਕਾਂਗਰਸੀ ਆਗੂ ਜੈਲਦਾਰ ਸਤਵਿੰਦਰ ਸਿੰਘ ਚੈ਼ਡ਼ੀਆ, ਡਿਪਟੀ ਕਮਿਸਨਰ ਸੋਨਾਲੀ ਗਿਰੀ ਤੇ ਹੋਰ ਅਧਿਕਾਰੀ ਤੇ ਵੱਡੀ ਗਿਣਤੀ ਵਿਚ ਇਲਾਕਾ ਵਾਸੀ ਮੌਜੂਦ ਸਨ.