ਸੰਗਰੂਰ, 13 ਅਕਤੂਬਰ, 2021: ਜ਼ਿਲੇ ਦੀਆਂ 170 ਮੰਡੀਆਂ ਵਿੱਚ ਝੋੋਨੇ ਦੀ ਖਰੀਦ ਨਿਰਵਿਘਨ ਚੱਲ ਰਹੀ ਹੈ ਅਤੇ 12 ਅਕਤੂਬਰ ਤੱਕ ਵੱਖ-ਵੱਖ ਮੰਡੀਆਂ ਵਿੱਚ 11 ਹਜਾਰ 747 ਮੀਟਰਕ ਟਨ ਝੋਨਾ ਆਇਆ ਹੈ, ਜਿਸ ਵਿੱਚੋਂ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ 10 ਹਜ਼ਾਰ 997 ਮੀਟਰਕ ਟਨ ਝੋਨੇ ਦੀ ਖਰੀਦ ਕਰ ਲਈ ਗਈ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਰਾਮਵੀਰ ਨੇ ਦਿੱਤੀ।
ਸ੍ਰੀ ਰਾਮਵੀਰ ਨੇ ਦੱਸਿਆ ਕਿ ਪਨਗਰੇਨ ਵੱਲੋਂ 4 ਹਜਾਰ 909 ਮੀਟਰਕ ਟਨ, ਮਾਰਕਫੈਡ ਵੱਲੋਂ 2 ਹਜਾਰ 805, ਪਨਸਪ ਵੱਲੋਂ 1 ਹਜ਼ਾਰ 515 ਮੀਟਰਕ ਟਨ ਅਤੇ ਵੇਅਰਹਾਉਸ ਵੱਲੋਂ 1 ਹਜਾਰ 768 ਮੀਟਰਕ ਟਨ ਖ਼ਰੀਦ ਕਰ ਲਈ ਗਈ ਹੈ। ਉਨਾਂ ਦੱਸਿਆ ਕਿ ਏਜੰਸੀਆਂ ਵੱਲੋਂ ਖਰੀਦ ਕੀਤੇ ਝੋਨੇ ਦੀ ਕਿਸਾਨਾਂ ਨੂੰ 13 ਕਰੋੜ 37 ਲੱਖ ਦੀ ਅਦਾਇਗੀ ਹੋ ਚੁੱਕੀ ਹੈ ਅਤੇ ਏਜੰਸੀਆਂ ਵੱਲੋਂ 4 ਹਜਾਰ 235 ਮੀਟਰਕ ਟਨ ਝੋਨੇ ਦੀ ਲਿਫਟਿੰਗ ਕਰ ਲਈ ਗਈ ਹੈ।
ਸ਼੍ਰੀ ਰਾਮਵੀਰ ਨੇ ਕਿਹਾ ਕਿ ਕਿਸਾਨਾਂ ਨੂੰ ਮੰਡੀਆਂ ਵਿੱਚ ਫ਼ਸਲ ਵੇਚਣ ਸਮੇਂ ਕਿਸੇ ਕਿਸਮ ਦੀ ਦਿੱਕਤ ਨਹੀ ਆਉਣ ਦਿੱਤੀ ਜਾਵੇਗੀ। ਉਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ਵਿੱਚ ਸੁੱਕਾ ਝੋਨਾ ਹੀ ਲੈ ਕੇ ਆਉਣ। ਉਨਾਂ ਕਿਹਾ ਕਿ ਖਰੀਦ ਏਜੰਸੀਆਂ ਸਮੇਤੀ ਖਰੀਦ ਪ੍ਰਕਿਰਿਆਂ ਨਾਲ ਜੁੜੇ ਸਾਰੇ ਅਧਿਕਾਰੀਆਂ ਨੂੰ ਪਾਰਦਰਸ਼ੀ ਢੰਗ ਨਾਲ ਖਰੀਦ ਦੇ ਕੰਮ ਨੂੰ ਨੇਪਰੇ ਚੜਾਉਣ ਲਈ ਆਦੇਸ਼ ਜਾਰੀ ਕੀਤੇ ਗਏ ਹਨ।