ਫਰੀਦਕੋਟ, 14 ਅਕਤੂਬਰ 2021- -ਡਿਪਟੀ ਕਮਿਸ਼ਨਰ ਫਰੀਦਕੋਟ ਸ੍ਰੀ ਵਿਮਲ ਕੁਮਾਰ ਸੇਤੀਆ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਿਤੀ 15 ਅਕਤੂਬਰ 2021 ਨੂੰ ਦੁਸਹਿਰੇ ਦੇ ਤਿਉਹਾਰ ਵਾਲੇ ਦਿਨ ਸਾਰੇ ਸੇਵਾ ਕੇਂਦਰ ਸਵੇਰੇ 9 ਵਜੇ ਤੋਂ ਦੁਪਹਿਰ 2 ਵਜੇ ਤੱਕ ਖੁੱਲ੍ਹੇ ਰਹਿਣਗੇ ਅਤੇ 5 ਨਵੰਬਰ, 2021 ਨੂੰ ਵਿਸ਼ਵਕਰਮਾ ਦਿਵਸ ਵਾਲੇ ਦਿਨ ਸੇਵਾ ਕੇਂਦਰ ਸਵੇਰੇ 11 ਵਜੇ ਤੋਂ ਸ਼ਾਮੀ 5 ਵਜੇ ਤੱਕ ਖੁੱਲ੍ਹੇ ਰਹਿਣਗੇ।
ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਵਾਸੀ ਇਨ੍ਹਾਂ ਦੋ ਸਰਕਾਰੀ ਛੁੱਟੀਆਂ ਵਿੱਚ ਉਕਤ ਦੱਸੇ ਸਮੇਂ ਦਰਮਿਆਨ ਸੇਵਾ ਕੇਂਦਰਾਂ ਦੀਆਂ ਸੇਵਾਵਾਂ ਲੈ ਸਕਦੇ ਹਨ।