October 14, 2021 -ਨਵੀਂ ਦਿੱਲੀ, 14 ਅਕਤੂਬਰ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਉੱਪ ਰਾਜਪਾਲ ਅਨਿਲ ਬੈਜਲ ਨੂੰ ਛਠ ਪੂਜਾ ਦੇ ਆਯੋਜਨ ਦੀ ਆਗਿਆ ਦੇਣ ਦੀ ਅਪੀਲ ਕੀਤੀ ਹੈ। ਉਨ੍ਹ੍ਹਾਂ ਨੇ ਇਸ ਬਾਬਤ ਬੈਜਲ ਨੂੰ ਚਿੱਠੀ ਲਿਖੀ। ਉਨ੍ਹਾਂ ਨੇ ਲਿਖਿਆ ਕਿ ਪਿਛਲੇ ਤਿੰਨ ਮਹੀਨੇ ਤੋਂ ਕੋਵਿਡ ਮਹਾਮਾਰੀ ਕੰਟਰੋਲ ਵਿੱਚ ਹੈ। ਉਨ੍ਹਾਂ ਨੇ ਇਸ ਚਿੱਠੀ ਵਿੱਚ ਕਿਹਾ ਕਿ ਉਨ੍ਹਾਂ ਦੇ ਖਿਆਲ ਨਾਲ ਕੋਵਿਡ ਪ੍ਰੋਟੋਕਾਲ ਨੂੰ ਧਿਆਨ ਵਿੱਚ ਰੱਖਦੇ ਹੋਏ ਦਿੱਲੀ ਵਿੱਚ ਛਠ ਪੂਜਾ ਦੇ ਆਯੋਜਨ ਦੀ ਆਗਿਆ ਦੇ ਦੇਣੀ ਚਾਹੀਦੀ ਹੈ।
ਕੇਜਰੀਵਾਲ ਨੇ ਚਿੱਠੀ ਵਿੱਚ ਇਹ ਵੀ ਲਿਖਿਆ ਕਿ ਦਿੱਲੀ ਦੇ ਲੋਕ ਬਹੁਤ ਹੀ ਆਸਥਾ ਨਾਲ ਹਰ ਸਾਲ ਛਠ ਪੂਜਾ ਮਨਾਉਂਦੇ ਹਨ। ਇਹ ਤਿਉਹਾਰ ਸਾਡੇ ਸੱਭਿਆਚਾਰ ਦਾ ਇੱਕ ਅਹਿਮ ਹਿੱਸਾ ਹੈ। ਛਠ ਪੂਜਾ ਤੇ ਸੂਰਜ ਦੇਵ ਅਤੇ ਛਠੀ ਮਈਆ ਦੀ ਪੂਜਾ ਕਰਨ ਨਾਲ ਵਿਅਕਤੀ ਨੂੰ ਸਿਹਤਮੰਦ, ਖ਼ੁਸ਼ਹਾਲੀ ਆਦਿ ਸੁੱਖਾਂ ਦਾ ਲਾਭ ਹੁੰਦਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਉੱਤਰ ਪ੍ਰਦੇਸ਼, ਹਰਿਆਣਾ ਅਤੇ ਰਾਜਸਥਾਨ ਆਦਿ ਗੁਆਂਢੀ ਸੂਬਿਆਂ ਨੇ ਆਪਣੇ ਨਾਗਰਿਕਾਂ ਦੇ ਸਿਹਤ ਅਤੇ ਸੁਰੱਖਿਆ ਲਈ ਉੱਚਿਤ ਪ੍ਰਬੰਧਾਂ ਨਾਲ ਛਠ ਪੂਜਾ ਮਨਾਉਣ ਦੀ ਆਗਿਆ ਦਿੱਤੀ।
ਉਨ੍ਹਾਂ ਨੇ ਚਿੱਠੀ ਵਿੱਚ ਕਿਹਾ ਕਿ ਉਹ ਬੇਨਤੀ ਕਰਦੇ ਹਨ ਕਿ ਛੇਤੀ ਹੀ ਦਿੱਲੀ ਆਫ਼ਤ ਪ੍ਰਬੰਧਨ ਅਥਾਰਟੀ (ਡੀ. ਡੀ. ਐੱਮ. ਏ.) ਦੀ ਬੈਠਕ ਬੁਲਾ ਕੇ ਛਠ ਪੂਜਾ ਦੇ ਸਮਾਰੋਹ ਦਾ ਆਯੋਜਨ ਕਰਨ ਦੀ ਆਗਿਆ ਪ੍ਰਦਾਨ ਕੀਤੀ ਜਾਵੇ।