• About
  • Contact
  • Hindi News
  • English News
Saturday, June 6, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Top Stories

ਸੁਖਬੀਰ ਸਿੰਘ ਬਾਦਲ ਨੇ ਰਾਜ ਭਵਨ ਅੱਗੇ ਭਾਰੀ ਬੈਰੀਕੇਡਿੰਗ ਦੇ ਨੇੜੇ ਧਰਨਾ ਦੇਣ ਮਗਰੋਂ ਦਿੱਤੀ ਗ੍ਰਿਫਤਾਰੀ

Asli Punjabi by Asli Punjabi
October 14, 2021
in Top Stories
0
ਸੁਖਬੀਰ ਸਿੰਘ ਬਾਦਲ ਨੇ ਰਾਜ ਭਵਨ ਅੱਗੇ ਭਾਰੀ ਬੈਰੀਕੇਡਿੰਗ ਦੇ ਨੇੜੇ ਧਰਨਾ ਦੇਣ ਮਗਰੋਂ ਦਿੱਤੀ ਗ੍ਰਿਫਤਾਰੀ
586
SHARES
3.3k
VIEWS
Share on FacebookShare on TwitterShare on Whatsapp

ਚੰਡੀਗੜ੍ਹ, 14 ਅਕਤੂਬਰ, 2021 : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਇਥੇ ਪਾਰਟੀ ਦੇ ਸੀਨੀਅਰ ਆਗੂਆਂ ਤੇ ਵਰਕਰਾਂ ਦੇ ਨਾਲ ਰਾਜ ਭਵਨ ਅੱਗੇ ਭਾਰੀ ਬੈਰੀਕੇਡਿੰਗ ਦੇ ਨੇੜੇ ਲੰਬਾ ਧਰਨਾ ਦੇਣ ਮਗਰੋਂ ਗ੍ਰਿਫਤਾਰੀ ਦੇ ਕੇ ਪੰਜਾਬੀਆਂ ਨਾਲ ਇਕਜੁੱਟਤਾ ਪ੍ਰਗਟਾਈ। ਉਹ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਕੇਂਦਰੀ ਬਲਾਂ ਦੇ ਅੱਧੇ ਪੰਜਾਬ ’ਤੇ ਕੰਟਰੋਲ ਵਧਾਉਣ ਦੇ ਮਾਮਲੇ ਵਿਚ ਕੇਂਦਰ ਸਰਕਾਰ ਨਾਲ ਗੰਢਤੁੱਪ ਕਰਨ ਤੇ ਉਸ ਅੱਗੇ ਆਤਮ ਸਮਰਪਣ ਕਰਨ ਵਿਰੁੱਧ ਰੋਸ ਪ੍ਰਗਟਾ ਰਹੇ ਸਨ।
ਅਕਾਲੀ ਦਲ ਦੇ ਪ੍ਰਧਾਨ ਨੇ ਗ੍ਰਿਫਤਾਰੀ ਦਿੱਤੀ ਤੇ ਉਹਨਾਂ ਨੂੰ ਸੀਨੀਅਰ ਆਗੂਆਂ ਤੇ ਵਰਕਰਾਂ ਦੇ ਨਾਲ ਬੱਸ ਵਿਚ ਸੈਕਟਰ ਤਿੰਨ ਦੇ ਪੁਲਿਸ ਥਾਣੇ ਲਿਜਾਇਆ ਗਿਆ। ਅਕਾਲੀ ਵਰਕਰਾਂ ਨੇ ਪੰਜਾਬ ਵਿਰੋਧੀ ਸਾਜ਼ਿਸ਼ ਰਚਣ ਲਈ ਕਾਂਗਰਸ ਪਾਰਟੀ ਤੇ ਭਾਜਪਾ ਦੇ ਖਿਲਾਫ ਨਾਅਰੇਬਾਜ਼ੀ ਕੀਤੀ।
ਇਸ ਤੋਂ ਪਹਿਲਾਂ ਜਦੋਂ ਉਹਨਾਂ ਨੂੰ ਬੈਰੀਕੇਡਿੰਗ ਕਰ ਕੇ ਰਾਜ ਭਵਨ ਵੱਲ ਜਾਣ ਤੋਂ ਰੋਕਿਆ ਗਿਆ ਤਾਂ ਬਾਦਲ ਨੇ ਹਾਜ਼ਰ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਹ ਦੂਜੀ ਵਾਰ ਹੈ ਜਦੋਂ ਲਗਾਤਾਰ ਕੇਂਦਰ ਸਰਕਾਰ ਨੇ ਪੰਜਾਬ ਦੇ ਹੱਕਾਂ ’ਤੇ ਡਾਕਾ ਮਾਰਿਆ ਹੈ। ਉਹਨਾਂ ਕਿਹਾ ਕਿ ਪਹਿਲਾਂ ਕੇਂਦਰ ਸਰਕਾਰ ਨੇ ਤਿੰਨ ਖੇਤੀ ਕਾਨੂੰਨ ਲਿਆ ਕੇ ਸੁਬੇ ਦੇ ਕਿਸਾਨਾਂ ਨਾਲ ਵਿਤਕਰਾ ਕੀਤਾ। ਹੁਣ ਉਹ ਬਾਰਡਰ ਸਕਿਓਰਿਟੀ ਫੋਰਸ ਯਾਨੀ ਬੀ ਐਸ ਐਫ ਦੇ ਅਧਿਕਾਰ ਖੇਤਰ ਵਿਚ ਵਾਧਾ ਕਰ ਕੇ ਸੂਬੇ ਵਿਚ ਅਮਨ ਕਾਨੁੰਨ ਦੀ ਸਥਿਤੀ ’ਤੇ ਕਬਜ਼ਾ ਕਰਨ ਦਾ ਯਤਨ ਕਰ ਰਹੀ ਹੈ।

You might also like

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

ਅਗਨੀਵੀਰ ਆਰਮੀ ਭਰਤੀ ਲਈ 1 ਅਪ੍ਰੈਲ ਤੱਕ ਕਰਵਾਈ ਜਾ ਸਕਦੀ ਰਜਿਸਟਰੇਸ਼ਨ-ਡਿਪਟੀ ਕਮਿਸ਼ਨਰ

ਚੰਡੀਗੜ੍ਹ ‘ਚ ਵੱਡੀ ਵਾਰਦਾਤ: ਸੈਕਟਰ 9 ਵਿੱਚ ਜਿਮ ਤੋਂ ਬਾਹਰ ਨਿਕਲਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

ਨਵੇਂ ਫੈਸਲੇ ਨੂੰ ਸੂਬੇ ਦੇ ਸੰਘੀ ਢਾਂਚੇ ’ਤੇ ਹਮਲਾ ਕਰਾਰ ਦਿੰਦਿਆਂ ਬਾਦਲ ਨੇ ਕਿਹਾ ਕਿ ਹੁਣ ਸਾਡੇ ਪਵਿੱਤਰ ਧਾਰਮਿਕ ਅਸਥਾਨ ਜਿਵੇਂ ਕਿ ਸ੍ਰੀ ਦਰਬਾਰ ਸਾਹਿਬ, ਦੁਰਗਿਆਣਾ ਮੰਦਿਰ ਤੇ ਰਾਮ ਤੀਰਥ ਵੀ ਕੇਂਦਰੀ ਬਲਾਂ ਦੇ ਕੰਟਰੋਲ ਹੇਠ ਆ ਜਾਣਗੇ। ਉਹਨਾਂ ਕਿਹਾ ਕਿ ਅਕਾਲੀ ਦਲ ਇਸ ਕੁਤਾਹੀ ਖਿਲਾਫ ਸੱਚ ਦੀ ਲੜਾਈ ਲੜਦਾ ਰਹੇਗਾ ਕਿਉਂਕਿ ਅਸੀਂ ਅਸਲ ਸੰਘੀ ਢਾਂਚੇ ਲਈ ਡੱਟਦੇ ਹਾਂ। ਉਹਨਾਂ ਕਿਹਾÇ ਕ ਇਹ ਬਹੁਤ ਹੀ ਨਿੰਦਣਯੋਗ ਗੱਲ ਹੈ ਕਿ ਮੁੱਖ ਮੰਤਰੀ ਨੇ 5 ਅਕਤੂਬਰ ਨੁੰ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਹੋਈ ਆਪਣੀ ਮੀਟਿੰਗ ਵਿਚ ਇਸ ਪੰਜਾਬ ਵਿਰੋਧੀ ਫੈਸਲੇ ਲਈ ਸਹਿਮਤੀ ਦੇ ਦਿੱਤੀ। ਉਹਨਾਂ ਕਿਹਾ ਕਿ ਚੰਨੀ ਨੇ ਸੱਤਾ ਦੇ ਕੁਝ ਹੋਰ ਮਹੀਨਿਆਂ ਖਾਤਰ ਸੂਬੇ ਦੇ ਹਿੱਤ ਵੇਚ ਦਿੱਤੇ ਹਨ।
ਬਾਦਲ ਨੇ ਕਿਹਾ ਕਿ ਪਹਿਲਾਂ ਵੀ ਪੰਜਾਬ ਨਾਲ ਉਦੋਂ ਵਿਤਕਰਾ ਕੀਤਾ ਗਿਆ ਸੀ ਜਦੋਂ ਕਾਂਗਰਸ ਸਰਕਾਰ ਨੇ ਇਸਦੇ ਦਰਿਆਈ ਪਾਣੀ ਖੋਹ ਲਏ ਸਨ। ਉਹਨਾਂ ਕਿਹਾ ਕਿ ਕੁਝ ਸਾਲ ਪਹਿਲਾਂ ਜੀ ਐਸ ਟੀ ਦਾ ਦੌਰ ਸ਼ੁਰੂ ਹੋਣ ਨਾਲ ਅਸੀਂ ਆਪਣਾ ਮਾਲੀਆ ਵੀ ਗੁਆ ਲਿਆ। ਉਹਨਾਂ ਕਿਹਾ ਕਿ ਹੁਣ ਸਾਡੀ ਜ਼ਮੀਨ ਤੇ ਪੁਲਿਸ ਵੀ ਖੋਹੀ ਜਾ ਰਹੀ ਹੈ।
ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਇਹ ਬਹੁਤ ਹੀ ਨਿੰਦਣਯੋਗ ਗੱਲ ਹੈ ਕਿ ਨਾ ਤਾਂ ਮੁੱਖ ਮੰਤਰੀ ਤੇ ਨਾ ਹੀ ਗ੍ਰਹਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਇਸ ਨਵੇਂ ਫੈਸਲੇ ਦਾ ਪ੍ਰਭਾਵਸ਼ਾਲੀ ਵਿਰੋਧ ਕੀਤਾ ਹੈ। ਉਹਨਾਂ ਕਿਹਾ ਕਿ ਪੰਜਾਬ ਵੱਲੋਂ ਹਾਲੇ ਇਸ ਨਵੇਂ ਫੈਸਲੇ ਨੁੰ ਰੱਦ ਕਰਨਾ ਬਾਕੀ ਹੈ। ਉਹਨਾਂ ਨੇ ਪੰਜਾਬੀਆਂ ਨੂੰ ਭਰੋਸਾ ਦੁਆਇਆ ਕਿ ਸੂਬੇ ਵਿਚ ਅਕਾਲੀ ਦਲ ਤੇ ਬਸਪਾ ਗਠਜੋੜ ਸਕਰਾਰ ਬਣਨ ’ਤੇ ਇਹ ਫੈਸਲਾ ਰੱਦ ਕੀਤਾ ਜਾਵੇਗਾ।
ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਨਵੇਂ ਕੇਂਦਰੀ ਫੈਸਲੇ ਨੇ ਲੋਕਾਂ ਨੂੰ ਅਤਿਵਾਦ ਦਾ ਉਹ ਕਾਲਾ ਦੌਰ ਚੇਤੇ ਕਰਵਾ ਦਿੱਤਾ ਹੈ ਜਦੋਂ ਕੇਂਦਰੀ ਬਲਾਂ ਦਾ ਪੂਰੇ ਸੁਬੇ ਵਿਚ ਰਾਜ ਹੁੰਦਾ ਸੀ। ਉਹਨਾਂ ਕਿਹਾ ਕਿ ਸੁਖਜਿੰਦਰ ਰੰਧਾਵਾ ਨੇ ਜੇਲ੍ਹ ਮੰਤਰੀ ਹੁੰਦਿਆਂ ਇਸ ਕਦਮ ਦੀ ਹਮਾਇਤ ਇਹ ਕਹਿ ਕੇ ਕੀਤੀ ਸੀ ਕਿ ਜੇਲ੍ਹਾਂ ਦਾ ਕੰਟਰੋਲ ਸੀ ਆਰ ਪੀ ਐਫ ਨੂੰ ਦੇ ਦੇਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਹੁਣ ਹਾਲਾਤ ਅਜਿਹੇ ਹੋ ਗਏ ਹਨ ਕਿ ਗ੍ਰਹਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦਾ ਘਰ ਵੀ ਕੇਂਦਰੀ ਬਲਾਂ ਦੇ ਕੰਟਰੋਲ ਹੇਠ ਆ ਗਿਆ ਹੈ।
ਇਸ ਮੌਕੇ ਪਾਰਟੀ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ, ਸੁਰਜੀਤ ਸਿੰਘ ਰੱਖੜਾ, ਐਨ ਕੇ ਸ਼ਰਮਾ ਤੇ ਪਰਮਬੰਸ ਸਿੰਘ ਰੋਮਾਣਾ ਨੇ ਵੀ ਪਾਰਟੀ ਪ੍ਰਧਾਨ ਦੇ ਨਾਲ ਹੀ ਗ੍ਰਿਫਤਾਰੀ ਦਿੱਤੀ।

Previous Post

ਅੰਮ੍ਰਿਤਪਾਲ ਸਿੰਘ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਸਿੰਘ ਚੰਨੀ ਨੂੰ ਕਿਤਾਬ “ਸ਼ਾਈਨਿੰਗ ਸਿੱਖ ਯੂਥ ਆਫ ਇੰਡੀਆ” ਭੇਂਟ

Next Post

ਮੇਘਾਲਿਆ ਦੇ ਰਾਜਪਾਲ ਨੇ ਸਿੱਖਾਂ ਦਾ ਗੈਰ ਕਾਨੂੰਨੀ ਤਰੀਕੇ ਨਾਲ ਉਜਾੜਾ ਨਾ ਹੋਣ ਦੇਣ ਦਾ ਭਰੋਸਾ ਦੁਆਇਆ

Asli Punjabi

Asli Punjabi

Related Posts

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

by Asli Punjabi
March 18, 2026
ਅਗਨੀਵੀਰ ਆਰਮੀ ਭਰਤੀ ਲਈ 1 ਅਪ੍ਰੈਲ ਤੱਕ ਕਰਵਾਈ ਜਾ ਸਕਦੀ ਰਜਿਸਟਰੇਸ਼ਨ-ਡਿਪਟੀ ਕਮਿਸ਼ਨਰ
Top Stories

ਅਗਨੀਵੀਰ ਆਰਮੀ ਭਰਤੀ ਲਈ 1 ਅਪ੍ਰੈਲ ਤੱਕ ਕਰਵਾਈ ਜਾ ਸਕਦੀ ਰਜਿਸਟਰੇਸ਼ਨ-ਡਿਪਟੀ ਕਮਿਸ਼ਨਰ

by Asli Punjabi
March 18, 2026
ਚੰਡੀਗੜ੍ਹ ‘ਚ ਵੱਡੀ ਵਾਰਦਾਤ: ਸੈਕਟਰ 9 ਵਿੱਚ ਜਿਮ ਤੋਂ ਬਾਹਰ ਨਿਕਲਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ
Top Stories

ਚੰਡੀਗੜ੍ਹ ‘ਚ ਵੱਡੀ ਵਾਰਦਾਤ: ਸੈਕਟਰ 9 ਵਿੱਚ ਜਿਮ ਤੋਂ ਬਾਹਰ ਨਿਕਲਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

by Asli Punjabi
March 18, 2026
ਵੱਡੀ ਖ਼ਬਰ: ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਮੰਗੇਗਾ ਪੰਜਾਬ; 1.44 ਲੱਖ ਕਰੋੜ ਰੁਪਏ ਦੇ ਬਕਾਏ ਦਾ ਦਾਅਵਾ
Top Stories

ਵੱਡੀ ਖ਼ਬਰ: ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਮੰਗੇਗਾ ਪੰਜਾਬ; 1.44 ਲੱਖ ਕਰੋੜ ਰੁਪਏ ਦੇ ਬਕਾਏ ਦਾ ਦਾਅਵਾ

by Asli Punjabi
March 18, 2026
CM ਮਾਨ ਵੱਲੋਂ ਸਾਰੇ DCs ਨੂੰ ਹੁਕਮ; ਗੈਸ ਏਜੰਸੀਆਂ ਦੀ ਚੈਕਿੰਗ ਤੇਜ਼ ਕਰੋ, ਬਲੈਕ ਕਰਨ ਵਾਲਿਆਂ ਦੀ ਖ਼ੈਰ ਨਹੀਂ
Top Stories

CM ਮਾਨ ਵੱਲੋਂ ਸਾਰੇ DCs ਨੂੰ ਹੁਕਮ; ਗੈਸ ਏਜੰਸੀਆਂ ਦੀ ਚੈਕਿੰਗ ਤੇਜ਼ ਕਰੋ, ਬਲੈਕ ਕਰਨ ਵਾਲਿਆਂ ਦੀ ਖ਼ੈਰ ਨਹੀਂ

by Asli Punjabi
March 12, 2026
Next Post
ਮੇਘਾਲਿਆ ਦੇ ਰਾਜਪਾਲ ਨੇ ਸਿੱਖਾਂ ਦਾ ਗੈਰ ਕਾਨੂੰਨੀ ਤਰੀਕੇ ਨਾਲ ਉਜਾੜਾ ਨਾ ਹੋਣ ਦੇਣ ਦਾ ਭਰੋਸਾ ਦੁਆਇਆ

ਮੇਘਾਲਿਆ ਦੇ ਰਾਜਪਾਲ ਨੇ ਸਿੱਖਾਂ ਦਾ ਗੈਰ ਕਾਨੂੰਨੀ ਤਰੀਕੇ ਨਾਲ ਉਜਾੜਾ ਨਾ ਹੋਣ ਦੇਣ ਦਾ ਭਰੋਸਾ ਦੁਆਇਆ

Recommended

ਬਠਿੰਡਾ ਪੁਲਿਸ ਨੇ ਆਈ ਐਸ ਆਈ ਨਾਲ ਜੁੜੇ 3 ਲੋਕਾਂ ਨੂੰ ਭਾਰੀ ਮਾਤਰਾ ’ਚ ਅਸਲੇ ਸਮੇਤ ਕੀਤਾ ਗ੍ਰਿਫਤਾਰ

ਬਠਿੰਡਾ ਪੁਲਿਸ ਨੇ ਆਈ ਐਸ ਆਈ ਨਾਲ ਜੁੜੇ 3 ਲੋਕਾਂ ਨੂੰ ਭਾਰੀ ਮਾਤਰਾ ’ਚ ਅਸਲੇ ਸਮੇਤ ਕੀਤਾ ਗ੍ਰਿਫਤਾਰ

November 22, 2023
ਛਾਤੀ ਦੇ ਕੈਂਸਰ ਬਾਰੇ ਜਾਗਰੂਕ ਕੀਤਾ

ਛਾਤੀ ਦੇ ਕੈਂਸਰ ਬਾਰੇ ਜਾਗਰੂਕ ਕੀਤਾ

October 9, 2023

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In