ਚੰਡੀਗੜ੍ਹ 25 ਅਕਤੂਬਰ 2021 – ਭਾਰਤੀ ਕਿਸਾਨ ਯੂਨੀਅਨ ਚਡ਼ੂੰਨੀ ਦੇ ਪ੍ਧਾਨ ਗੁਰਨਾਮ ਸਿੰਘ ਚਡ਼ੂੰਨੀ ਨੇ ਲਖੀਮਪੁਰ ਖੀਰੀ ਕਾਂਡ ਦੌਰਾਨ 5 ਕਿਸਾਨਾਂ ਦੀ ਹੋਈ ਹੱਤਿਆ ਨੂੰ ਲੈ ਕੇ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਨੂੰ ਗ੍ਰਿਫਤਾਰ ਕਰਨ ਦੀ ਮੰਗ ਨੂੰ ਲੈ ਕੇ ਕਿਸਾਨਾਂ ਨੂੰ 26 ਅਕਤੂਬਰ ਨੂੰ ਉੱਤਰ ਪ੍ਰਦੇਸ਼ ਦੇ ਸਾਰੇ ਥਾਣਿਆਂ ਦੇ ਅੱਗੇ ਰੋਸ ਪ੍ਰਦਰਸ਼ਨ ਕਰਨ ਦੀ ਅਪੀਲ ਕੀਤੀ ਹੈ। ਇਸ ਦੌਰਾਨ ਰਾਸ਼ਟਰਪਤੀ ਦੇ ਨਾਮ ਮੰਗ ਪੱਤਰ ਵੀ ਦਿੱਤਾ ਜਾਏਗਾ। ਗੁਰਨਾਮ ਸਿੰਘ ਚਡ਼ੂੰਨੀ ਨੇ ਦੋਸ਼ ਲਗਾਇਆ ਕਿ ਲਖੀਮਪੁਰ ਖੀਰੀ ਕਾਂਡ ਵਿਚ ਮੁੱਖ ਭੂਮਿਕਾ ਕੇਂਦਰੀ ਰਾਜ ਮੰਤਰੀ ਅਜੇ ਮਿਸ਼ਰਾ ਦੀ ਰਹੀ ਹੈ ਪਰ ਪੁਲਿਸ ਨੇ ਅਜੇ ਮਿਸ਼ਰਾ ਨੂੰ ਗ੍ਰਿਫਤਾਰ ਨਹੀਂ ਕਰ ਰਹੀ। ਚਡ਼ੂੰਨੀ ਨੇ ਕਿਹਾ ਕਿ ਐਮਐਸਪੀ ਦੀ ਗਾਰੰਟੀ ਕਾਨੂੰਨ ਦੀ ਮੰਗ ਨੂੰ ਲੈ ਕੇ ਵੀ ਪ੍ਰਦਰਸ਼ਨ ਕੀਤਾ ਜਾਏਗਾ।