ਫਰੀਦਕੋਟ, 27 ਅਕਤੂਬਰ, 2021: ਬੇਅਦਬੀ ਦੇ ਮਾਮਲੇ ਵਿਚ ਫਰੀਦਕੋਟ ਦੀ ਅਦਾਲਤ ਨੇ ਸੁਨਾਰੀਆ ਜੇਲ੍ਹ ਵਿਚ ਬੰਦ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੁੰ ਨਿੱਜੀ ਤੌਰ ’ਤੇ ਅਦਾਲਤ ਵਿਚ ਪੇਸ਼ ਕਰਨ ਦੇ ਹੁਕਮ ਜਾਰੀ ਕੀਤੇ ਹਨ। ਜੁਡੀਸ਼ੀਅਲ ਮੈਜਿਸਟਰੇਟ 1 ਤਰਜਨੀ ਦੀ ਅਦਾਲਤ ਵੱਲੋਂ ਜੋ ਪ੍ਰੋਡਕਸ਼ਨ ਵਾਰੰਟ ਜਾਰੀ ਕੀਤੇ ਗਏ ਹਨ, ਉਹਨਾਂ ਨੁੰ ਹਰਿਆਣਾ ਦੇ ਰੋਹਤਕ ਦੀ ਸੁਨਾਰੀਆ ਜੇਲ੍ਹ ਦੇ ਸੁਪਰਡੈਂਟ ਨੂੰ ਕਿਹਾ ਗਿਆ ਹੈ ਕਿ ਉਹ ਮੁਲਜ਼ਮ ਨੂੰ 29 ਅਕਤੂਬਰ ਨੂੰ ਸਵੇਰੇ 9.30 ਵਜੇ ਅਦਾਲਤ ਵਿਚ ਪੇਸ਼ ਕਰਨ। ਜੇਲ੍ਹ ਸੁਪਰਡੈਂਟ ਨੁੰ ਉਸਦੀ ਪੇਸ਼ੀ ਲਈ ਲੋੜੀਂਦੇ ਪ੍ਰਬੰਧ ਕਰਨ ਦੀ ਹਦਾਇਤ ਕੀਤੀ ਗਈ ਹੈ।