ਫ਼ਰੀਦਕੋਟ, 27 ਅਕਤੂਬਰ -ਹੁਨਰ ਦੀ ਕੋਈ ਉਮਰ ਨਹੀਂ ਹੁੰਦੀ। ਇਹ ਇੱਕ ਵਿਅਕਤੀ ਦੇ ਅੰਦਰੋਂ ਪੈੱਦਾ ਹੁੰਦਾ ਹੈ ਅਤੇ ਸਖ਼ਤ ਮਿਹਨਤ ਨਾਲ ਇਸ ‘ਚ ਨਿਖਾਰ ਆਉਂਦਾ ਰਹਿੰਦਾ ਹੈ।| ਅਜਿਹੀ ਇੱਕ ਮਿਸਾਲ ਖੁਸ਼ੀ ਸ਼ਰਮਾ ਨੇ ਕਾਇਮ ਕੀਤੀ ਹੈ ਜਿਸ ਨੇ ‘ਦਿ ਮਿਸਿੰਗ ਪ੍ਰੋਫੇਸੀ- ਰਾਈਜ਼ ਆਫ ਦਿ ਬਲੂ ਫੀਨਿਕਸ’ ਨਾਮ ਦੀ ਇੱਕ ਕਿਤਾਬ ਲਿਖੀ ਹੈ । ਨੌਜਵਾਨ ਲੇਖਿਕਾ, ਖੁਸ਼ੀ ਸ਼ਰਮਾ ਦੁਆਰਾ ਲਿਖੀ ਗਈ ‘ਦਿ ਮਿਸਿੰਗ ਪ੍ਰੋਫੇਸੀ- ਰਾਈਸ਼ ਆਫ ਦਾ ਬਲੂ ਫੀਨਿਕਸ’ ਨਾਮ ਦੀ ਕਿਤਾਬ ਪੰਜਾਬ ਭਵਨ ਵਿਖੇ ਪੰਜਾਬ ਸਰਕਾਰ ਦੇ ਸਿੱਖਿਆ, ਖੇਡਾਂ, ਯੁਵਕ ਸੇਵਾਵਾਂ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਦੇ ਮੰਤਰੀ ਪ੍ਰਗਟ ਸਿੰਘ ਵੱਲੋਂ ਰਿਲੀਜ਼ ਕੀਤੀ ਗਈ | ਇਸ ਮੌਕੇ ਸਿੱਖਿਆ ਮੰਤਰੀ ਪ੍ਰਗਟ ਸਿੰਘ ਨੇ ਕਿਹਾ ਕਿ ਜਿੰਨਾ ਬਦਲਾਅ 100 ਸਾਲਾਂ ‘ਚ ਨਹੀਂ ਆਇਆ, ਉਨ੍ਹਾਂ ਪਿਛਲੇ 15-20 ਸਾਲਾਂ ‘ਚ ਹੋਇਆ। ਉਨ੍ਹਾਂ ਕਿਹਾ ਕਿ ਅੱਜ ਦੇ ਬੱਚੇ ਬਹੁਤ ਹੁਨਰਮੰਦ ਹੈ ਜਿਸ ਦੀ ਉਦਾਹਰਨ ਨੌਜਵਾਨ ਲੇਖਿਕਾ ਖੁਸ਼ੀ ਹੈ | ਇੱਥੇ ਜ਼ਿਕਰਯੋਗ ਹੈ ਕਿ ਖੁਸ਼ੀ ਸ਼ਰਮਾ ਕਾਰਮਲ ਕਾਨਵੈਂਟ ਸਕੂਲ, ਚੰਡੀਗੜ ‘ਚ 12ਵੀਂ ਜਮਾਤ ਦੀ ਵਿਦਿਆਰਥਣ ਹੈ ।
ਖੁਸ਼ੀ ਸ਼ਰਮਾ ਸਕੁਐੱਸ ਵਿੱਚ ਦੋ ਵਾਰ ਰਾਸ਼ਟਰੀ ਮੈਡਲ ਜੇਤੂ ਹੈ । ਉਹ ਪਿਆਨੋਵਾਦਕ ਅਤੇ ਇੱਕ ਕੱਥਕ ਡਾਂਸਰ ਵੀ ਹੈ, ਉਸਨੇ ਭਾਰਤੀ ਕਲਾਸੀਕਲ ਨਾਚ ਰੂਪ ‘ਚ ਕੁਝ ਪ੍ਰਦਰਸ਼ਨ ਕੀਤੇ ਹਨ । ਖੁਸ਼ੀ ਦੀਆਂ ਸਮਾਜ ਲਈ ਦਿੱਤੀਆਂ ਗਈਆਂ ਸੇਵਾਵਾਂ ਨੂੰ ਚੰਗੀ ਤਰ੍ਹਾਂ ਮਾਨਤਾ ਦਿੱਤੀ ਗਈ ਹੈ ਅਤੇ ਕੂੜੇ ਨੂੰ ਵੱਖ-ਵੱਖ ਕਰਨ ਲਈ ਕਮਿਊਨਿਟੀ ਆਊਟਰੀਚ ਪ੍ਰੋਗਰਾਮ ਦੀ ਅਗਵਾਈ ਕਰਨ ਲਈ ਉਸ ਨੂੰ ਸਨਮਾਨਿਤ ਕੀਤਾ ਗਿਆ ਹੈ। ਉਹ ਸਭ ਤੋਂ ਛੋਟੀ ਈਸ਼ਾ ਯੋਗਾ ਅਧਿਆਪਕ ਵੀ ਹੈ, ਜਿਸਨੇ ਗਿਆਰਾਂ ਸਾਲ ਦੀ ਉਮਰ ‘ਚ ਯੋਗਾ ਸ਼ੁਰੂ ਕੀਤਾ ਸੀ। ਕੋਵਿਡ ਮਹਾਂਮਾਰੀ ਦੇ ਦੌਰਾਨ, ਖਾਸ ਤੌਰ ‘ਤੇ ਲੌਕਡਾਊਨ ਦੀ ਮਿਆਦ, ਜਦੋਂ ਕਿ ਉਸ ਦੀ ਉਮਰ ਦੇ ਵਿਦਿਆਰਥੀ ਮਨੋਰੰਜਕ ਗਤੀਵਿਧੀਆਂ ‘ਚ ਰੁੱਝੇ ਹੋਏ ਹੋ ਸਕਦੇ ਹਨ, ਖੁਸ਼ੀ ਸ਼ਰਮਾ ਨੇ ਖੋਜ ਉਤਸ਼ਾਹੀ ਲਗਨ ਨਾਲ ਕੋਵਿਡ 19 ਦੀ ਪ੍ਰਗਤੀ ਦਾ ਮਾਡਲ ਬਣਾ ਰਹੀ ਸੀ, ਉਸਦੀ ਤਿਆਰੀ ਦਾ ਮੁਲਾਂਕਣ ਕਰ ਰਹੀ ਸੀ ਅਤੇ ਆਪਣੇ ਬਲੌਗ,blogwithkhushi.co.in ‘ਤੇ ਨੌਜਵਾਨਾਂ ‘ਚ ਜਾਗਰੂਕਤਾ ਪੈਦਾ ਕਰਨ ਲਈ ਲੇਖ ਪੋਸਟ ਕਰ ਰਹੀ ਸੀ | ਇਹ ਉਦੋਂ ਸੀ ਜਦੋਂ ਉਸਨੇ ਆਪਣਾ ਪਹਿਲਾ ਸਾਇ-ਫਾਈ ਨਾਵਲ ਪੂਰਾ ਕਰਨਾ ਸ਼ੁਰੂ ਕਰ ਦਿੱਤਾ ।
ਆਪਣੀ ਕਿਤਾਬ ਬਾਰੇ ਬੋਲਦਿਆਂ ਖੁਸ਼ੀ ਨੇ ਦੱਸਿਆ ਕਿ ਸਾਇ-ਫਾਈ ਥਿ੍ਲਰ ‘ਚ ਮੁੱਖ ਭੂਮਿਕਾ ‘ਚ ਇਕ ਮਹਿਲਾ ਪਾਤਰ ਐਂਬਰ ਹਾਰਟ ਹੈ, ਜੋ ਹਿੰਮਤ, ਦਿ੍ੜਤਾ, ਲਗਨ, ਟੀਮ ਵਰਕ ਅਤੇ ਲੀਡਰਸ਼ਿਪ ਦਾ ਪ੍ਰਤੀਕ ਹੈ | ਇਹ ਉਹ ਗੁਣ ਹਨ ਜਿਨ੍ਹਾਂ ਨੂੰ ਖੁਸ਼ੀ ਆਪਣੇ ਆਪ ਪਹਿਚਾਣ ਦੀ ਹੈ | ਐਬ ਹਾਰਟ ਆਪਣੇ ਪਿਆਰੇ ਨਿੱਕਲੌਸ ਨੂੰ ਵਾਪਸ ਲਿਆਉਣ ਦਾ ਰਸਤਾ ਲੱਭਣ ਲਈ ਤਿੰਨ ਸਦੀਆਂ ਤੋਂ ਬ੍ਰਹਿਮੰਡ ‘ਚ ਭਟਕ ਰਹੀ ਹੈ | ਕਹਾਣੀ ‘ਚ ਸਸਪੈਂਸ ਜੋੜਦੇ ਹੋਏ ਲੇਖਿਕਾ ਕਹਿੰਦੀ ਹੈ ਕਿ ਜਦੋਂ ਐਬਰ ਆਪਣੇ ਪਿਆਰ ਦੀ ਭਾਲ ‘ਚ ਰੁੱਝੀ ਹੋਈ ਹੈ, ਤਾਂ ਉਸ ਦੇ ਗ੍ਰਹਿ ਸੋਲਾਰਿਸ ਤੇ ਮੁਸੀਬਤਾਂ ਪੈਦਾ ਹੋ ਰਹੀਆਂ ਹਨ, ਜਿਸ ਨਾਲ ਦੁਸ਼ਟ ਤਾਕਤਾਂ ਇਸ ਨੂੰ ਜਿੱਤਣ ਦੀ ਧਮਕੀ ਦੇ ਰਹੀਆਂ ਹਨ | ਕੀ ਐਬਰ ਹਾਰਟ ਆਪਣੇ ਗ੍ਰਹਿ ਨੂੰ ਬਚਾਉਣ ਦੀ ਚੋਣ ਕਰੇਗੀ ਜਾਂ ਆਪਣੇ ਪਿਆਰ ਨੂੰ ਬਚਾਉਣ ਦੀ ਚੋਣ ਕਰੇਗੀ, ਇਸ ਬਾਰ ਜਾਨਣ ਲਈ ਨਾਵਲ ਪੜਨਾ ਪਵੇਗਾ | ਇਸ ਮੌਕੇ ਲੇਖਿਕਾ ਦੇ ਪ੍ਰੀਵਾਰਿਕ ਮੈਂਬਰਾਂ ਦੇ ਨਾਲ ਆਨੰਦ ਗਰਗ, ਰਾਧਾ ਗਰਗ, ਅਜੋਏ ਸ਼ਰਮਾ, ਭਾਵਨਾ ਗਰਗ ਅਤੇ ਵਿਧਾਇਕ ਕੁਲਜੀਤ ਸਿੰਘ ਨਾਗਰਾ, ਗੁਰਪ੍ਰੀਤ ਸਿੰਘ ਜੀ.ਪੀ, ਪੰਜਾਬ ਸਰਕਾਰ ਦੇ ਸੀਨੀਅਰ ਸਿਵਲ ਅਧਿਕਾਰੀ ਕੇ.ਸ਼ਿਵਾ ਪ੍ਰਸ਼ਾਦ, ਤੇਜਵੀਰ ਸਿੰਘ,ਨੀਲ ਕੰਠ ਅਵਾਹਡ, ਏ.ਐੱਸ.ਮੁਗਲਾਣੀ, ਡੀ.ਕੇ.ਤਿਵਾੜੀ, ਪਰਦੀਪ ਅੱਗਰਵਾਲ, ਗੁਰਪ੍ਰੀਤ ਕੌਰ ਸਪਰਾ, ਪਰਮਿੰਦਰ ਪਾਲ ਸਿੰਘ ਤੇ ਸੁਖਜੀਤ ਪਾਲ ਸਿੰਘ ਹਾਜ਼ਰ ਸਨ |