ਨਵੀਂ ਦਿੱਲੀ, 28 ਅਕਤੂਬਰ -ਟਿਕਰੀ ਸਰਹੱਦ ਕੋਲ ਟਰੱਕ ਨਾਲ ਕੁਚਲ ਕੇ ਤਿੰਨ ਮਹਿਲਾ ਕਿਸਾਨ ਪ੍ਰਦਰਸ਼ਨਕਾਰੀਆਂ ਦੀ ਮੌਤ ਤੇ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਮੋਦੀ ਸਰਕਾਰ ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਨੇ ਟਵੀਟ ਕਰ ਕੇ ਕਿਹਾ ਕਿ ਭਾਰਤ ਮਾਤਾ- ਦੇਸ਼ ਦੀ ਅੰਨਦਾਤਾ ਨੂੰ ਕੁਚਲਿਆ ਗਿਆ ਹੈ। ਇਹ ਬੇਰਹਿਮੀ ਅਤੇ ਨਫ਼ਰਤ ਦੇਸ਼ ਨੂੰ ਖੋਖਲ੍ਹਾ ਕਰ ਰਹੀ ਹੈ।
ਜਿਕਰਯੋਗ ਹੈ ਕਿ ਹਰਿਆਣਾ ਦੇ ਬਹਾਦੁਰਗੜ੍ਹ ਵਿੱਚ ਤੇਜ਼ ਰਫ਼ਤਾਰ ਟਰੱਕ ਵੱਲੋਂ ਅੰਦੋਲਨਕਾਰੀ ਕਿਸਾਨ ਬੀਬੀਆਂ ਨੂੰ ਦਰੜੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਘਟਨਾ ਬਹਾਦੁਰਗੜ੍ਹ ਦੇ ਫਲਾਈਓਵਰ ਹੇਠਾਂ ਝੱਜਰ ਰੋਡ ਤੇ ਵਾਪਰੀ। ਜਿੱਥੇ ਡਿਵਾਈਡਰ ਤੇ ਬੈਠੀਆਂ ਕਿਸਾਨ ਬੀਬੀਆਂ ਉੱਪਰ ਟਰੱਕ ਚੜ੍ਹ ਗਿਆ। ਇਸ ਹਾਦਸੇ ਦੌਰਾਨ 3 ਬਜ਼ੁਰਗ ਬੀਬੀਆਂ ਦੀ ਮੌਤ ਹੋ ਗਈ, ਜਦੋਂ ਕਿ ਤਿੰਨ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।
















