ਰੂਪਨਗਰ, 28 ਅਕਤੂਬਰ 2021- ਆਲ ਇੰਡੀਆ ਯੂਥ ਕਾਂਗਰਸ ਦੇ ਪ੍ਧਾਨ ਸ੍ਰੀਨਿਵਾਸ ਨੇ ਰੂਪਨਗਰ ਵਿਖੇ ਸੂਬੇ ਦੇ ਯੂਥ ਜਿਲ੍ਹਾ ਪ੍ਧਾਨਾਂ ਨਾਲ ਮੀਟਿੰਗ ਕੀਤੀ। ਇਸ ਉਪਰੰਤ ਪੰਜਾਬ ਯੂਥ ਕਾਂਗਰਸ ਦੇ ਪ੍ਧਾਨ ਬਰਿੰਦਰ ਸਿੰਘ ਢਿੱਲੋ ਦੀ ਅਗਵਾਈ ਹੇਠ ਯੂਥ ਕਾਂਗਰਸ ਵਲੋਂ ਸਦਭਾਵਨਾ ਰੈਲੀ ਕੱਢੀ ਗਈ। ਜਿਸ ਵਿਚ ਆਲ ਇੰਡੀਆ ਯੂਥ ਕਾਂਗਰਸ ਦੇ ਪ੍ਧਾਨ ਸ਼੍ਰੀਨਿਵਾਸ ਵਿਸ਼ੇਸ਼ ਤੌਰ ਤੇ ਸ਼ਾਮਲ ਹੋਏ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੀਨਿਵਾਸ ਨੇ ਕਿਹਾ ਅੱਜ ਪੰਜਾਬ ਯੂਥ ਕਾਂਗਰਸ ਦੀ ਕਾਰਜਾਕਾਰਨੀ ਦੀ ਮੀਟਿੰਗ ਹੋਈ ਹੈ ਅਤੇ 2022 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਚਰਚਾ ਕੀਤੀ ਗਈ ਹੈ। ਜਿਸ ਵਿਚ ਯੂਥ ਕਾਂਗਰਸ ਵਲੋਂ ਸੋਸ਼ਲ ਮੀਡੀਆ ਤੋਂ ਲੈ ਕੇ ਬੂਥ ਪੱਧਰ ਤੇ ਕਾਂਗਰਸ ਨੂੰ ਮਜ਼ਬੂਤ ਕਰਨ ਲਈ ਵਿਚਾਰਾਂ ਹੋਈਆਂ ।
ਉਨ੍ਹਾਂ ਕਿਹਾ ਕਿ ਆਲ ਇੰਡੀਆ ਕਾਂਗਰਸ ਪ੍ਧਾਨ ਸੋਨੀਆ ਗਾਂਧੀ, ਮੀਤ ਪ੍ਧਾਨ ਰਾਹੁਲ ਗਾਂਧੀ ਤੇ ਪ੍ਰਿਯੰਕਾ ਗਾਂਧੀ ਦੀ ਅਗਵਾਈ ਹੇਠ ਕਾਂਗਰਸ ਨੂੰ ਹੋਰ ਮਜ਼ਬੂਤ ਕੀਤਾ ਜਾਏਗਾ। ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਨਵੀਂ ਪਾਰਟੀ ਬਣਾਉਣ ਦੇ ਬਾਰੇ ਕੀਤੇ ਐਲਾਨ ਬਾਰੇ ਸ਼੍ਰੀ ਨਿਵਾਸ ਨੇ ਕਿਹਾ ਕਿ ਕਾਂਗਰਸ ਪਾਰਟੀ ਵਿਚ ਕੁੱਝ ਲੋਕ ਆਉਂਦੇ ਹਨ ਅਤੇ ਕੁੱਝ ਲੋਕ ਜਾਂਦੇ ਹਨ, ਇਸ ਬਾਰੇ ਮੈਂ ਕੁੱਝ ਨਹੀਂ ਕਹਿ ਸਕਦਾ । ਇਸ ਮੌਕੇ ਪੰਜਾਬ ਯੂਥ ਕਾਂਗਰਸ ਦੇ ਪ੍ਧਾਨ ਬਰਿੰਦਰ ਸਿੰਘ ਢਿੱਲੋਂ ਨੇ ਕਿਹਾ ਕਿ ਨੌਜਵਾਨਾਂ ਨੂੰ ਲਾਮਬੰਦ ਕਰਨ ਲਈ ਸਦਭਾਵਨਾ ਰੈਲੀ ਕੱਢੀ ਗਈ ਹੈ। ਢਿੱਲੋਂ ਨੇ ਕਿਹਾ ਕਿ ਸ਼੍ਰੀਨਿਵਾਸ ਵਲੋਂ ਕੋਰੋਨਾ ਕਾਲ ਦੌਰਾਨ ਵੀ ਬਹੁਤ ਵਧੀਆ ਕੰਮ ਕੀਤਾ ਗਿਆ ਸੀ ਅਤੇ ਪਾਰਟੀ ਵਲੋਂ ਵੀ ਸ਼ਲਾਘਾ ਕੀਤੀ ਗਈ ਸੀ। ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਨਵੀਂ ਪਾਰਟੀ ਬਣਾਉਣ ਬਾਰੇ ਕੀਤੇ ਐਲਾਨ ਬਾਰੇ ਢਿੱਲੋਂ ਨੇ ਕਿਹਾ ਕਿ ਅਸੀਂ ਤਕਡੇ ਹਾਂ ਅਤੇ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਾਂਗੇ। ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਦੇ ਪੰਜਾਬ ਦੌਰੇ ਬਾਰੇ ਢਿੱਲੋਂ ਨੇ ਕਿਹਾ ਕਿ ਕੇਜਰੀਵਾਲ ਪੰਜਾਬ ਬਾਰੇ ਕੁੱਝ ਨਹੀਂ ਜਾਣਦੇ ਹਨ ਅਤੇ ਉਹ ਪੰਜਾਬ ਦੇ ਲੋਕਾਂ ਨੂੰ ਕੀ ਗਾਰੰਟੀ ਦੇਣਗੇ। ਪੰਜਾਬ ਦੇ ਲੋਕ ਖੁਦ ਦੀ ਗਾਰੰਟੀ ਬਾਰੇ ਜਾਣਦੇ ਹਨ ਅਤੇ ਕੇਜਰੀਵਾਲ ਨੂੰ ਮੂੰਹ ਨਹੀਂ ਲਗਾਉਣਗੇ। ਇਸ ਮੌਕੇ ਨਗਰ ਕੌਂਸਲ ਪ੍ਧਾਨ ਸੰਜੇ ਵਰਮਾ ਬੇਲੇ ਵਾਲੇ, ਯੂਥ ਕਾਂਗਰਸੀ ਪ੍ਰਵੇਜ਼ ਸੋਨੀ ਮੌਜੂਦ ਸਨ।