ਜੈਤੋ, 28 ਅਕਤੂਬਰ 2021- ਸੰਯੁਕਤ ਕਿਸਾਨ ਮੋਰਚੇ ਦੇ ਸੀਨੀਅਰ ਆਗੂ ਅਤੇ ਮੈਂਬਰ 9 ਮੈਂਬਰੀ ਕਮੇਟੀ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਨੇ ਪ੍ਰੈਸ ਨੋਟ ਜਾਰੀ ਕਰਦਿਆਂ ਕਿਹਾ ਕਿ ਪਿਛਲੇ ਦਿਨਾ ਤੋਂ ਜਿਸ ਤਰ੍ਹਾਂ ਦੀਆਂ ਕੈਪਟਨ ਅਮਰਿੰਦਰ ਸਿੰਘ ਦੀਆਂ ਗਤੀਵਿਧੀਆਂ ਨਜ਼ਰ ਆ ਰਹੀਆਂ ਹਨ ਉਸ ਤੋਂ ਨਜ਼ਰ ਆ ਰਿਹਾ ਕਿ ਕੈਪਟਨ ਅਮਰਿੰਦਰ ਸਿੰਘ ਵੀ ਭਾਜਪਾ ਬੀ ਟੀਮ ਵਜੋਂ ਵਿਚਰ ਰਿਹਾ ਹੈ ਅਤੇ ਕਿਸਾਨ ਅੰਦੋਲਨ ਢਾਹ ਲਾ ਰਹੇ ਹਨ ਅਤੇ ਅਤੇ ਖਿੰਡਾਉਣ ਦੀ ਕੋਸ਼ਿਸ਼ ਵਿੱਚ ਹੈ ਅਜਿਹੀਆਂ ਹਰਕਤਾਂ ਉਹ ਇਸ ਲਈ ਹੀ ਕਰ ਰਿਹਾ ਹੈ।
ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕੈਪਟਨ ਅਮਰਿੰਦਰ ਸਿੰਘ ਜਿਹੜਾ ਇਹ ਕਹਿ ਰਿਹਾ ਕਿ ਮੇਰੀ 13 ਕਿਸਾਨ ਜਥੇਬੰਦੀਆਂ ਨਾਲ ਗੱਲਬਾਤ ਹੋਈ ਹੈ ਜੇਕਰ ਉਸ ਦੀ ਕਿਸੇ ਜੱਥੇਬੰਦੀ ਨਾਲ ਗੱਲਬਾਤ ਹੋਈ ਹੈ ਤਾਂ ਉਹ ਇਸ ਸਭ ਨੂੰ ਜਨਤਕ ਕਰੇ ਤਾਂ ਕਿ ਲੋਕਾਂ ਨੂੰ ਸਥਿਤੀ ਸਪਸ਼ਟ ਹੋ ਸਕੇ।ਜੇਕਰ ਕੈਪਟਨ ਅਮਰਿੰਦਰ ਸਿੰਘ ਇਸ ਨੂੰ ਸਪਸ਼ਟ ਨਹੀਂ ਕਰਦਾ ਤਾਂ ਫੇਰ ਇਹ ਸਮਝਿਆ ਜਾਵੇਗਾ ਕਿ ਕੈਪਟਨ ਅਮਰਿੰਦਰ ਸਿੰਘ ਵੀ ਦੀਆਂ ਕੋਝੀਆਂ ਹਰਕਤਾਂ ਤੇ ਆਇਆ ਹੋਇਆ ਹੈ ਅਤੇ ਅੰਦੋਲਨਕਾਰੀਆਂ ਨੂੰ ਬਦਨਾਮ ਕਰਨ ਤੇ ਤੁਲਿਆ ਹੋਇਆ ਹੈ । ਉਹਨਾਂ ਕਿਹਾ ਕਿ ਅਸੀਂ ਪਹਿਲਾਂ ਤੋਂ ਹੀ ਇਹ ਕਹਿੰਦੇ ਆ ਰਹੇ ਹਾਂ ਕਿ ਦੇਸ਼ ਦੀਆਂ ਬਹੁਤੀਆਂ ਰਾਜਨੀਤਿਕ ਧਿਰਾਂ ਖਾਸ ਕਰਕੇ ਪੰਜਾਬ ਦੀਆ ਰਾਜਨੀਤਿਕ ਧਿਰਾਂ ਇਸ ਅੰਦੋਲਨ ਦੇ ਅੰਦਰੋਂ ਖਿਲਾਫ ਹਨ। ਉਹਨਾਂ ਕਿਹਾ ਕਿ ਇਹ ਝੂਠੀ ਬਿਆਨਬਾਜੀ ਕੈਪਟਨ ਕਿਸਾਨ ਆਗੂਆਂ ਦੇ ਚਰਿੱਤਰ ਨੂੰ ਦਾਗਦਾਰ ਕਰਨ ਲਈ ਕਰ ਰਿਹਾ ਹੈ ਪਰ ਉਹ ਆਪਣੇ ਗੰਦੇ ਮਨਸੂਬਿਆਂ ਵਿੱਚ ਕਾਮਯਾਬ ਨਹੀਂ ਹੋਵੇਗਾ। ਉਹਨਾਂ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ ਤਿੰਨੇ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਤੋਂ ਘੱਟ ਕਿਸੇ ਵੀ ਗੱਲ ਬਾਰੇ ਸੋਚੇਗਾ ਵੀ ਨਹੀਂ।