ਨਵਾਸਹਿਰ 27 ਅਕਤੂਬਰ – ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਨਾਲ ਦਿੱਲੀ ਜਾਂਦੇ ਸਮੇਂ ਹਲਕਾ ਨਵਾਂਸ਼ਹਿਰ ਵਿਧਾਇਕ ਅੰਗ਼ਦ ਸਿੰਘ ਸੈਣੀ ਨੇ ਜ਼ਿਲ੍ਹਾ ਨਵਾਂਸ਼ਹਿਰ ਵਿਚ ਚੱਲ ਰਹੇ ਵਿਕਾਸ ਕਾਰਜਾਂ ਅਤੇ ਪੰਜਾਬ ਸਰਕਾਰ ਦੀਆਂ ਭਲਾਈ ਸਕੀਮਾਂ ਦਾ ਹੇਠਲੇ ਪੱਧਰ ਤੱਕ ਪਹੁਚਾਉਂਣ ਸਬੰਧੀ ਵਿਚਾਰ ਵਟਾਂਦਰਾ ਹੋਇਆ । ਮੁੱਖ ਮੰਤਰੀ ਨੇ ਕਿਹਾ ਕਿ ਨਵਾਂਸ਼ਹਿਰ ਹਲਕੇ ਦੇ ਵਿਕਾਸ ਕਾਰਜਾਂ ਸਬੰਧੀ ਕਿਸੇ ਵੀ ਤਰਾਂ ਦੀ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ ।