ਸੁਲਤਾਨਪੁਰ ਲੋਧੀ , 29 ਅਕਤੂਬਰ – ਜ਼ਿਲ੍ਹਾ ਕਪੂਰਥਲਾ ਵਿਖੇ ਸ਼੍ਰੋਮਣੀ ਅਕਾਲੀ ਦਲ ਦਿਹਾਤੀ ਦੇ ਪ੍ਰਧਾਨ ਜਥੇਦਾਰ ਦਵਿੰਦਰ ਸਿੰਘ ਢੱਪਈ ਸ਼੍ਰੋਮਣੀ ਆਕਾਲੀ ਦਲ ਨੂੰ ਛੱਡ ਬਹੁਜਨ ਸਮਾਜ ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਉਨ੍ਹਾਂ ਨੂੰ ਬਸਪਾ ਪੰਜਾਬ ਪ੍ਰਧਾਨ ਜਸਬੀਰ ਸਿੰਘ ਗੜ੍ਹੀ ਅਤੇ ਹੋਰ ਆਗੂਆਂ ਨੇ ਬਹੁਜਨ ਸਮਾਜ ਪਾਰਟੀ ਬਸਪਾ ‘ ਚ ਸ਼ਾਮਲ ਕਰਵਾਇਆ । ਇਸ ਮੌਕੇ ਲੋਕ ਸਭਾ ਹਲਕਾ ਖਡੂਰ ਸਾਹਿਬ ਦੇ ਇੰਚਾਰਜ ਬਸਪਾ ਆਗੂ ਤਰਸੇਮ ਲਾਲ ਡੋਲਾ , ਤਰਸੇਮ ਲਾਲ ਥਾਪਰ , ਬਸਪਾ ਦੇ ਜ਼ਿਲਾ ਪ੍ਰਧਾਨ ਰਾਕੇਸ਼ ਕੁਮਾਰ ਦਾਤਾਰਪੁਰੀ ਨੇ ਜ਼ੋਰਦਾਰ ਸਵਾਗਤ ਕੀਤਾ ਅਤੇ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਜੱਥੇਦਾਰ ਦਵਿੰਦਰ ਸਿੰਘ ਢੱਪਈ ਦੇ ਬਸਪਾ ਵਿਚ ਸ਼ਾਮਲ ਹੋਣ ਨਾਲ਼ ਬਸਪਾ ਦੀ ਮਜ਼ਬੂਤੀ ਦੇ ਵੱਡੇ ਸੰਕੇਤ ਦਿੱਤੇ ।
ਇਸ ਮੌਕੇ ਉਨਾ ਅਕਾਲੀ ਦਲ ਦਿਹਾਤੀ ਦੇ ਪ੍ਰਧਾਨ ਜਥੇਦਾਰ ਦਵਿੰਦਰ ਸਿੰਘ ਢੱਪਈ ਦਾ ਮੂੰਹ ਮਿੱਠਾ ਕਰਵਾਉਂਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਆਪਣੇ ਸਮਝੌਤੇ ਅਨੁਸਾਰ ਬਸਪਾ ਵਿਚ ਸ਼ਾਮਲ ਹੋਏ ਜਥੇਦਾਰ ਦਵਿੰਦਰ ਸਿੰਘ ਢੱਪਈ ਦੀ ਬਸਪਾ ਵਿਚ ਸ਼ਮੂਲੀਅਤ ਦਾ ਜ਼ੋਰਦਾਰ ਸਵਾਗਤ ਕਰਦੇ ਹਨ ਅਤੇ ਕਪੂਰਥਲਾ ਬਸਪਾ ਦੇ ਸਾਂਝੇ ਉਮੀਦਵਾਰ ਨੂੰ ਵਿਧਾਨ ਸਭਾ ਚੋਣਾਂ ਦੌਰਾਨ ਬਹੁਮਤ ਨਾਲ ਜਿਤਾਉਣ ਲਈ ਹਰ ਸੰਭਵ ਯਤਨ ਕਰੇਗੇ । ਜ਼ਿਕਰਯੋਗ ਹੈ ਕਿ ਪਿਛਲੇ ਕਾਫ਼ੀ ਸਮੇਂ ਤੋਂ ਇਹ ਅਟਕਲਾਂ ਲਗਾਈਆਂ ਜਾ ਰਹੀਆਂ ਸਨ ਕਿ ਬਸਪਾ ਪੰਜਾਬ ਕਪੂਰਥਲਾ ਤੋਂ ਕਿਸੇ ਆਕਾਲੀ ਆਗੂ ਨੂੰ ਬਸਪਾ ਵਿਚ ਸ਼ਾਮਲ ਕਰਵਾ ਕੇ ਉਸ ਨੂੰ ਆਕਾਲੀ – ਬਸਪਾ ਦਾ ਸਾਂਝਾ ਉਮੀਦਵਾਰ ਐਲਾਨ ਕਰ ਸਕਦੀ ਹੈ। ਹੁਣ ਅਕਾਲੀ ਦਲ ( ਦਿਹਾਤੀ ) ਦੇ ਜ਼ਿਲਾ ਪ੍ਰਧਾਨ ਜਥੇਦਾਰ ਦਵਿੰਦਰ ਸਿੰਘ ਢੱਪਈ ਅੱਜ ਆਕਾਲੀ ਦਲ ਨੂੰ ਅਲਵਿਦਾ ਆਖ ਬਸਪਾ ਵਿਚ ਸ਼ਾਮਲ ਹੋ ਗਏ ਹਨ । ਜੱਥੇਦਾਰ ਢਪੱਈ ਇਸ ਸਮੇਂ ਪੈਟਰੋਲੀਅਮ ਡੀਲਰ ਐਸੈਸੀਏਸਨ ਦੇ ਜ਼ਿਲ੍ਹਾ ਚੇਅਰਮੈਨ ਹਨ। ਅਤੇ 20 ਸਾਲ ਤੱਕ ਉਹ ਲਗਾਤਾਰ ਪਿੰਡ ਦੇ ਸਰਪੰਚ ਵੀ ਰਹਿ ਚੁੱਕੇ ਹਨ।