ਚੰਡੀਗੜ੍ਹ, 01 ਨਵੰਬਰ 2021-ਚੰਡੀਗੜ੍ਹ ਪੰਜਾਬੀ ਮੰਚ ਅਤੇ ਸਮੂਹ ਸਹਿਯੋਗੀ ਸੰਗਠਨਾਂ ਵਲੋਂ ਚੰਡੀਗੜ੍ਹ ਪ੍ਰਸ਼ਾਸਨ ਦੀ ਸਰਕਾਰੀ ਭਾਸ਼ਾ ਅੰਗਰੇਜੀ ਦੀ ਥਾਂ ਪੰਜਾਬੀ ਭਾਸ਼ਾ ਲਾਗੂ ਕਰਵਾਉਣ ਲਈ ਗੁਰਦੁਆਰਾ ਸਾਹਿਬ ਸੈਕਟਰ 19 ਤੋਂ ਰੋਸ ਮਾਰਚ ਕੀਤਾ ਗਿਆ ਅਤੇ 1 ਨਵੰਬਰ ਨੂੰ ਕਾਲੇ ਦਿਵਸ ਵਜੋਂ ਮਨਾਇਆ ਗਿਆ। ਮਾਂ ਬੋਲੀ ਦੇ ਸਨਮਾਨ ਨੂੰ ਬਹਾਲ ਕਰਨ ਲਈ ਪੈਦਲ ਰੋਸ ਮਾਰਚ ਕੀਤਾ ਗਿਆ।