ਸੰਗਰੂਰ, 01 ਨਵੰਬਰ, 2021: ਸਿਵਲ ਸਰਜਨ ਡਾ ਪਰਮਿੰਦਰ ਕੌਰ ਦੀ ਰਹਿਨੁਮਾਈ ਹੇਠਦਫਤਰ ਸਿਵਲ ਸਰਜਨ ਸੰਗਰੂਰ ਵਿਖੇ ਸਿਹਤ ਵਿਭਾਗ ਵੱਲੋਂ ਪੰਜਾਬ ਰਾਜ ਤੰਬਾਕੂ ਰਹਿਤ ਦਿਵਸ ਮਨਾਇਆ ਗਿਆ। ਇਸ ਦੌਰਾਨ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਤੰਬਾਕੂ ਦਾ ਸੇਵਨ ਨਾ ਕਰਨ ਅਤੇ ਇਸ ਦੇ ਮਾੜੇ ਪ੍ਰਭਾਵਾਂ ਬਾਰੇ ਹੋਰਨਾਂ ਨੂੰ ਜਾਗਰੂਕ ਕਰਨ ਦੀ ਸਹੁੰ ਚੁੱਕੀ ਗਈ।
ਡਾ. ਪਰਮਿੰਦਰ ਕੌਰ ਨੇ ਕਿਹਾ ਕਿ ਸਰੀਰ ਬੜਾ ਅਨਮੋਲ ਹੈ ਪ੍ਰੰਤੂ ਮਨੁੱਖ ਖ਼ੁਦ ਨਸ਼ਿਆਂ ਵਿੱਚ ਪੈ ਕੇ ਇਸ ਨੂੰ ਖਰਾਬ ਕਰ ਬੈਠਦਾ ਹੈ । ਉਨ੍ਹਾ ਕਿਹਾ ਕਿ ਹਰ ਨਸ਼ੇ ਵਾਂਗ ਤੰਬਾਕੂ ਵੀ ਸਰੀਰ ਲਈ ਬਹੁਤ ਨੁਕਸਾਨਦਾਇਕ ਹੈ ਜੋ ਕਿ ਕਈ ਰੂਪਾਂ ਵਿਚ ਮਾਰਕੀਟ ਵਿਚ ਮਿਲਦਾ ਹੈ।
ਉਨ੍ਹਾਂ ਦੱਸਿਆ ਕਿ ਪੰਜਾਬ ਨੂੰ ਤੰਬਾਕੂ ਰਹਿਤ ਸੂਬਾ ਬਣਾਉਣ ਲਈ ਸਿਹਤ ਵਿਭਾਗ ਅਤੇ ਹੋਰ ਸੰਸਥਾਵਾਂ ਬਹੁਤ ਯਤਨਸ਼ੀਲ ਹਨ। ਉਨ੍ਹਾਂ ਕਿਹਾ ਕਿ ਹੁਣ ਛੋਟੀ ਉਮਰ ਦੇ ਬੱਚਿਆਂ ਦਾ ਵੀ ਤੰਬਾਕੂ ਦਾ ਸੇਵਨ ਪੰਜਾਬ ਲਈ ਖ਼ਤਰੇ ਦੀ ਘੰਟੀ ਬਣਦਾ ਜਾ ਰਿਹਾ ਹੈ ਜਿਸ ਲਈ ਅਜਿਹੀ ਜਾਗਰੂਕਤਾ ਮੁਹਿੰਮ ਚਲਾਉਣ ਦੀ ਜਰੂਰਤ ਹੈ ਤਾਂ ਜੋ ਉਨ੍ਹਾਂ ਨੂੰ ਤੰਬਾਕੂ ਤੋਂ ਹੋਣ ਵਾਲੇ ਨੁਕਸਾਨ ਬਾਰੇ ਜਾਣੂ ਕਰਵਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਮਜ਼ਬੂਤ ਇੱਛਾ ਸ਼ਕਤੀ ਨਾਲ ਤੰਬਾਕੂ ਨੂੰ ਛੱਡਿਆ ਜਾ ਸਕਦਾ ਹੈ।
ਇਸ ਮੌਕੇ ਸਹਾਇਕ ਸਿਵਲ ਸਰਜਨ ਡਾ ਜਗਮੋਹਨ ਸਿੰਘ, ਡੀ ਐੱਚ ਓ ਡਾ ਐਸ ਜੇ ਸਿੰਘ, ਡੀ ਆਈ ਓ ਡਾ ਵਨੀਤ ਨਾਗਪਾਲ ਅਤੇ ਹੋਰ ਅਧਿਕਾਰੀ ਕਰਮਚਾਰੀ ਸ਼ਾਮਲ ਸਨ।