ਚੰਡੀਗੜ੍ਹ, 08 ਨਵੰਬਰ 2021-ਲੋਕ ਸਭਾ ਹਲਕਾ ਸ਼੍ਰੀ ਅਨੰਦਪੁਰ ਸਾਹਿਬ ਤੋਂ ਮੈਂਬਰ ਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾਡ਼ੀ ਨੇ ਚੰਨੀ ਸਰਕਾਰ ਨੂੰ ਸਵਾਲ ਕੀਤਾ ਕਿ ਕੇਂਦਰ ਸਰਕਾਰ ਵਲੋਂ ਪੰਜਾਬ ਦੇ ਸਰਹੱਦੀ ਖੇਤਰ ਵਿਚ ਬੀਐੱਸਐੱਫ ਦਾ ਅਧਿਕਾਰ ਖੇਤਰ ਵਧਾਏ ਇਕ ਮਹੀਨੇ ਦਾ ਸਮਾਂ ਹੋ ਚੁੱਕਿਆ ਹੈ । ਚੰਨੀ ਸਰਕਾਰ ਨੇ ਇਸ ਬਾਰੇ ਸੁਪਰੀਮ ਕੋਰਟ ਵਿਚ ਚੁਣੌਤੀ ਕਿਉਂ ਨਹੀਂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਕ ਮਹੀਨਾ ਬਾਅਦ ਹੀ ਚੰਨੀ ਸਰਕਰ ਨੂੰ ਬੀਐੱਸਐੱਫ ਮੁੱਦੇ ਬਾਰੇ ਇਕ ਮਹੀਨੇ ਬਾਅਦ ਯਾਦ ਆਈ ਹੈ।