ਜਲੰਧਰ 10 ਨਵੰਬਰ 2001 – ਪੁਲਿਸ ਨੂੰ ਉਸ ਸਮੇਂ ਵੱਡੀ ਕਾਮਯਾਬੀ ਮਿਲੀ ਜਦੋਂ ਪੁਲਿਸ ਨੇ ਮੁਖਬਰ ਦੀ ਇਤਲਾਹ ‘ਤੇ ਕਾਰਵਾਈ ਕਰਦੇ ਹੋਏ ਪਿੰਡ ਦਿਵਾਲੀ ਦੇ ਗੰਦੇ ਨਾਲੇ ‘ਲਾਗੇ 4 ਨੌਜਵਾਨਾਂ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ ‘ਚੋਂ 1 ਕਿਲੋ 40 ਗ੍ਰਾਮ ਹੈਰੋਇਨ ਬਰਾਮਦ ਕੀਤੀ।
ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਸਪੈਸ਼ਲ ਆਪ੍ਰੇਸ਼ਨ ਯੂਨਿਟ ਦੇ ਇੰਚਾਰਜ ਅਸ਼ੋਕ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਦੀ ਟੀਮ ਜੰਡਿਆਲਾ ਰੋਡ ‘ਤੇ ਗਸ਼ਤ ਕਰ ਰਹੀ ਸੀ | ਇਸ ਦੌਰਾਨ ਉਨ੍ਹਾਂ ਨੂੰ ਮੁਖਬਰ ਤੋਂ ਸੂਚਨਾ ਮਿਲੀ ਕਿ ਪਿੰਡ ਦਿਵਾਲੀ ਦੇ ਗੰਦੇ ਨਾਲੇ ਕੋਲ ਕੁਝ ਵਿਅਕਤੀ ਨਸ਼ਾ ਸਪਲਾਈ ਕਰਨ ਲਈ ਆਏ ਹਨ, ਜਿਸ ਤੋਂ ਬਾਅਦ ਪੁਲਸ ਨੇ ਕਾਰਵਾਈ ਕਰਦੇ ਹੋਏ ਦੋ ਮੋਟਰਸਾਈਕਲ ਸਵਾਰ ਚਾਰ ਨੌਜਵਾਨਾਂ ਦੀ ਤਲਾਸ਼ੀ ਲਈ। ਤਲਾਸ਼ੀ ਦੌਰਾਨ ਨਵਦੀਪ ਕੁਮਾਰ ਪੁੱਤਰ ਤਿਲਕ ਰਾਮ ਵਾਸੀ ਲੋਧੀਪੁਰ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਜੇਬ ‘ਚੋਂ 20 ਗ੍ਰਾਮ ਹੈਰੋਇਨ, ਜਦਕਿ ਜੋਗਾ ਸਿੰਘ ਪੁੱਤਰ ਜਰਨੈਲ ਸਿੰਘ ਵਾਸੀ ਨਵਾਂਸ਼ਹਿਰ ਦੀ ਜੇਬ ‘ਚੋਂ 500 ਗ੍ਰਾਮ ਹੈਰੋਇਨ, ਅਮਿਤ ਕੁਮਾਰ ਪੁੱਤਰ ਧਰਮਪਾਲ ਨਵਾਂਸ਼ਹਿਰ ਪਾਸੋਂ 500 ਗ੍ਰਾਮ ਹੈਰੋਇਨ ਬਰਾਮਦ ਹੋਈ ਅਤੇ ਹਰਜੀਤ ਸਿੰਘ ਰੂਪ ਜੀਤਾ ਪੁੱਤਰ ਅਵਤਾਰ ਸਿੰਘ ਵਾਸੀ ਨਵਾਸਹਿਰ ਪਾਸੋ 20 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਕਾਬੂ ਕੀਤੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰਕੇ ਉਨ੍ਹਾਂ ਕੋਲੋਂ ਕੀਤੀ ਪੁੱਛਗਿੱਛ ਦੇ ਆਧਾਰ ’ਤੇ ਪੁਲੀਸ ਨੇ ਜਸਕਰਨ ਉਰਫ਼ ਜੱਸੀ ਵਾਸੀ ਲੋਧੀਪੁਰ ਨਵਾਂਸ਼ਹਿਰ ਸ਼ਿਵਮ ਵਾਸੀ ਨਵਾਂਸ਼ਹਿਰ ਕਰਨ ਪੁੱਤਰ ਅਸ਼ੋਕ ਵਾਸੀ ਨਵਾਂਸ਼ਹਿਰ ਬੰਟੀ ਸਮੇਤ ਚਾਰ ਹੋਰ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਪੁਲਸ ਗ੍ਰਿਫਤਾਰ ਦੋਸ਼ੀਆਂ ਨੂੰ ਅਦਾਲਤ ‘ਚ ਪੇਸ਼ ਕਰਕੇ ਰਿਮਾਂਡ ਹਾਸਲ ਕਰਨ ਦੀ ਕੋਸ਼ਿਸ਼ ਕਰੇਗੀ ਤਾਂ ਜੋ ਮਾਮਲੇ ‘ਚ ਸ਼ਾਮਲ ਬਾਕੀ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਜਾ ਸਕੇ