• About
  • Contact
  • Hindi News
  • English News
Friday, June 5, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Top Stories

ਢੀਂਡਸਾ ਦੀ ਅਗਵਾਈ ਹੇਠਲੇ ਅਕਾਲੀ ਦਲ ਨੇ ਕਿਸ ਪਾਰਟੀ ਨਾਲ ਕੀਤਾ ਗੱਠਜੋੜ

Asli Punjabi by Asli Punjabi
November 15, 2021
in Top Stories
0
ਢੀਂਡਸਾ ਦੀ ਅਗਵਾਈ ਹੇਠਲੇ ਅਕਾਲੀ ਦਲ ਨੇ ਕਿਸ ਪਾਰਟੀ ਨਾਲ ਕੀਤਾ ਗੱਠਜੋੜ
586
SHARES
3.3k
VIEWS
Share on FacebookShare on TwitterShare on Whatsapp

ਚੰਡੀਗੜ੍ਹ, 15 ਨਵੰਬਰ 2021-ਅੱਜ ਪੰਜਾਬ ਦੀ ਸਿਆਸਤ ਨੇ ਉਸ ਵੇਲੇ ਵੱਡੀ ਕਰਵੱਟ ਲਈ ਜਦ ਲੁਧਿਆਣਾ ਜ਼ਿਲ੍ਹੇ ‘ਚ ਚਾਰ ਵਾਰ ਵਿਧਾਇਕ ਤੇ ਪੰਜਾਬ ਦੇ ਜੇਲ੍ਹ ਮੰਤਰੀ ਰਹਿ ਚੁੱਕ ਸ. ਮਲਕੀਅਤ ਸਿੰਘ ਬੀਰਮੀ ਪ੍ਰਧਾਨ ਪੰਜਾਬ ਲੋਕ ਹਿੱਤ ਪਾਰਟੀ ਨੇ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਪ੍ਰਧਾਨ ਸ. ਸੁਖਦੇਵ ਸਿੰਘ ਢੀਂਡਸਾ ਨਾਲ ਮਿਲ ਕੇ ਤੀਜੇ ਚੋਣ ਗਠਜੋੜ ਵਿੱਚ ਇਕਜੁੱਟਤਾ ਦਾ ਪ੍ਰਗਟਾਵਾ ਕੀਤਾ। ਇਥੇ ਸਥਾਨਕ ਗਲਫ ਰੇਂਜ ਕਲੱਬ ਵਿਖੇ ਸ. ਬੀਰਮੀ ਸਮੇਤ ਸੀਨੀਅਰ ਆਗੂਆਂ ਦੀ ਹਾਜਰੀ ਵਿੱਚ ਸ. ਸੁਖਦੇਵ ਸਿੰਘ ਢੀਂਡਸਾ ਨੇ ਐਲਾਨ ਕੀਤਾ ਕਿ ਆਉਂਦੇ ਦੋ ਹਫਤਿਆਂ ਦੌਰਾਨ ਪੰਜਾਬ ਨੂੰ ਤੀਜਾ ਬਦਲ ਦੇ ਦਿੱਤਾ ਜਾਵੇਗਾ, ਜਿਸ ਵਿੱਚ ਕੁੱਝ ਅਹਿਮ ਰਾਜਸੀ ਧਿਰਾਂ ਵੀ ਸ਼ਾਮਲ ਹੋਣਗੀਆਂ। ਉਹਨਾਂ ਕਿਹਾ ਕਿ ਇਸ ਵੇਲੇ ਪੰਜਾਬ ਦੇ ਲੋਕ ਕਾਂਗਰਸ ਭਾਜਪਾ ਬਾਦਲ ਦਲ ਤੋਂ ਬਹੱਦ ਪ੍ਰੇਸ਼ਾਨ ਤੇ ਨਿਰਾਸ਼ ਹਨ। ਪੰਜਾਬ ਅਤੇ ਦੇਸ਼ ਦਾ ਕਿਸਾਨ ਪਿਛਲੇ ਇਕ ਸਾਲ ਤੋਂ ਸੜਕਾਂ ‘ਤੇ ਬੈਠ ਕੇ ਤਿੰਨ ਕਾਲੇ ਖੇਤੀ ਕਨੂੰਨ ਰੱਦ ਕਰਵਾਉਣ ਲਈ ਅੰਦੋਲਨ ਕਰ ਰਿਹਾ ਹੈ ਪਰ ਕੇਂਦਰ ਸਰਕਾਰ ਦਾ ਅੜੀਅਲ ਰਵੱਈਆ ਬੇਹੱਦ ਦੁੱਖਦਾਈ ਹੈ।

ਉਹਨਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਤੀਜੇ ਬਦਲ ਦੀ ਲੋੜ ਹੈ ਜੋ ਕਿ ਸਾਡੇ ਸਮੇਤ ਕੋਈ ਵੀ ਇੱਕ ਪਾਰਟੀ ਨਹੀਂ ਦੇ ਸਕਦੀ ਬਲਕਿ ਪੰਜਾਬ ਹਿਤੈਸ਼ੀ ਸਮੂਹ ਪਾਰਟੀਆਂ ਦਾ ਸਾਂਝਾ ਗਠਜੋੜ ਹੀ ਦੋ ਸਕਦਾ ਹੈ। ਉਹਨਾਂ ਸ. ਬੀਰਮੀ ਦੀ ਅਗਵਾਈ ਵਾਲੀ ਪੰਜਾਬ ਲੋਕ ਹਿੱਤ ਪਾਰਟੀ ਦਾ ਜ਼ੋਰਦਾਰ ਸਵਾਗਤ ਕਰਦਿਆਂ ਕਿਹਾ ਕਿ ਸ. ਬੀਰਮੀ ਨੂੰ 35 ਦੇ ਕਰੀਬ ੳ ਬੀ ਸੀ ਵਿੰਗਾ ਦਾ ਸਮਰਥਨ ਹਾਸਲ ਹੈ ਜਿਨ੍ਹਾਂ ਨੇ ਹਲ ਕੋ ਸਾਂਝੇ ਤੌਰ ‘ਤੇ ਪੰਜਾਬ ਲੋਕ ਹਿੱਤ ਪਾਰਟੀ ਬਣਾਈ ਹੈ। ਇਸ ਮੌਕੇ ‘ਤੇ ਸ. ਮਲਕੀਅਤ ਸਿੰਘ ਬੀਰਮੀ ਨੇ ਕਿਹਾ ਕਿ ਬੀਤੇ ਸਮੇਂ ਦੌਰਾਨ ਸ. ਢੀਂਡਸਾ ਨਾਲ ਲਗਾਤਾਰ ਵਿਚਾਰ ਵਟਾਂਦਰਾ ਹੁੰਦਾ ਰਿਹਾ ਤੇ ਪੰਜਾਬ ਅਤੇ ਪੰਥ ਦੇ ਭਲ ਲਈ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਨਾਲ ਮੋਢੇ ਨਾਲ ਮੋਢਾ ਲਗਾ ਕੇ ਪੰਜਾਬ ਲੋਕ ਹਿੱਤ ਪਾਰਟੀ ਚੱਲੇਗੀ ਅਤੇ ਸਾਂਝਾ ਗਠਜੋੜ ਪੰਜਾਬ ਦੀ ਤਕਦੀਰ ਬਦਲੇਗਾ। ਉਹਨਾਂ ਕਿਹਾ ਕਿ ਆਉਂਦੇ ਦਿਨਾਂ ਵਿੱਚ ਪੰਜਾਬ ਦੀ ਖੁਸ਼ਹਾਲੀ ਲਈ ਅਹਿਮ ਕਦਮ ਪੁੱਟੇ ਜਾਣਗੇ। ਸ. ਢੀਂਡਸਾ ਨੇ ਸਾਬਕਾ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀ ਗ੍ਰਿਫਤਾਰੀ ਬਾਰੇ ਟਿੱਪਣੀ ਕਰਦਿਆਂ ਕਿਹਾ ਕਿ ਖਹਿਰਾਂ ਦੇ ਪੁਲਿਸ ਰਿਮਾਂਡ ਦੌਰਾਨ ਉਹਨਾਂ ਨੂੰ ਚੰਡੀਗੜ੍ਹ ਪੰਜਾਬ ਦੇ ਕਿਸੇ ਪਾੜ ਨਾਮ ਦੇ ਅਧਿਕਾਰੀ ਵੱਲੋਂ ਕੜਾ ਲਾਹੁਣ ਲਈ ਕਹਿਣਾ ਬੇਹੱਦ ਨਿੰਦਣਯੋਗ ਗੱਲ ਹੈ। ਸਿੱਖ ਕੌਮ ਦੇ ਪੰਜ ਕਕਾਰਾਂ ਵਿੱਚ ਸ਼ਾਮਲ ਕੜਾ ਸਾਡੀ ਧਾਰਮਿਕ ਆਸਥਾ ਦਾ ਪ੍ਰਤੀਕ ਹੈ ਜਿਸ ਵੀ ਅਧਿਕਾਰੀ ਨੇ ਅਜਿਹੀ ਗੁਸਤਾਖੀ ਕੀਤੀ ਹੈ ਉਸ ਦੀ ਜਾਂਚ ਹੋਣੀ ਬਹੱਦ ਜ਼ਰੂਰੀ ਹੈ।

You might also like

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

ਅਗਨੀਵੀਰ ਆਰਮੀ ਭਰਤੀ ਲਈ 1 ਅਪ੍ਰੈਲ ਤੱਕ ਕਰਵਾਈ ਜਾ ਸਕਦੀ ਰਜਿਸਟਰੇਸ਼ਨ-ਡਿਪਟੀ ਕਮਿਸ਼ਨਰ

ਚੰਡੀਗੜ੍ਹ ‘ਚ ਵੱਡੀ ਵਾਰਦਾਤ: ਸੈਕਟਰ 9 ਵਿੱਚ ਜਿਮ ਤੋਂ ਬਾਹਰ ਨਿਕਲਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਨੇ ਮੁੱਖ ਮੰਤਰੀ ਚੰਨੀ ਵੱਲੋਂ ਪੰਜਾਬ ਦੀ ਅਸੈਂਬਲੀ ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ ਗਦਾਰ ਪਾਰਟੀ ਕਹਿਣ ਦਾ ਸਖ਼ਤ ਨੋਟਿਸ ਲੈਂਦਿਆਂ ਚੰਨੀ ਨੂੰ 20 ਨਵੰਬਰ ਤੱਕ ਇਸ ਵੱਡੀ ਭੁੱਲ ਦੀ ਮੁਆਫੀ ਮੰਗਣ ਲਈ ਕਿਹਾ ਹੈ। ਅਗਰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਆਪਣਾ ਗਲਤੀ ਦਾ ਅਹਿਸਾਸ ਨਹੀਂ ਕਰਦੇ ਤਾਂ ਉਹਨਾਂ ਦੇ ਘਰ ਦਾ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਘਿਰਾਉ ਕਰੇਗਾ। ਇਹ ਸਖਤ ਚਿਤਾਵਨੀ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਪ੍ਰਧਾਨ ਸ. ਸੁਖਦੇਵ ਸਿੰਘ ਢੀਂਡਸਾ ਨੇ ਦਿੰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਾ ਇਤਿਹਾਸ ਕੁਰਬਾਨੀਆਂ ਨਾਲ ਭਰਿਆ ਪਿਆ ਹੈ। ਇਸ ਮਹਾਨ ਜਥੇਬੰਦੀ ਨੇ ਆਉਂਦੀ 14 ਦਸੰਬਰ ਨੂੰ 101 ਸਾਲ ਦਾ ਹੋ ਜਾਣਾ ਹੈ । ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਲਈ ਹਰ ਵਕਤ ਸੰਘਰਸ਼ ਕਰਨ ਵਾਲੀ ਸ਼ਹੀਦਾਂ ਦੀ ਮਹਾਨ ਜਥੇਬੰਦੀ ਸ਼੍ਰੋਮਣੀ ਅਕਾਲੀ ਦਲ ਨੂੰ ਪੰਜਾਬ ਦੀ ਅਸੈਂਬਲੀ ਅੰਦਰ ਕਾਂਗਰਸੀ ਮੁੱਖ ਮੰਤਰੀ ਵੱਲੋਂ ਅਪਮਾਨਜਨਕ ਢੰਗ ਨਾਲ ਬੋਲਣਾ ਬੇਹੱਦ ਗੁਸਤਾਖੀ ਭਰਿਆ ਵਰਤਾਰਾ ਹੈ ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ

। ਢੀਂਡਸਾ ਨੇ ਕਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਦਾ ਨਾਮ ਲੈਣ ਦੀ ਜਗਾ ਚੰਨੀ ਨੂੰ ਇੱਕ ਪਰਿਵਾਰ ਦੀ ਗੱਲ ਕਰਨੀ ਚਾਹੀਦੀ ਸੀ ਜਿਸ ਪਰਿਵਾਰ ਦੀ ਅਜ਼ਾਰੇਦਾਰੀ ਅਤੇ ਪਾਰਟੀ ਵਿਰੋਧੀ ਕਾਰਵਾਈਆਂ ਦਾ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਵੀ ਸਖਤ ਵਿਰੋਧ ਕਰਦਾ ਹੈ। ਪਰ ਚੰਨੀ ਨੇ ਕਾਂਗਰਸ ਦੀ ਸਿੱਖ ਵਿਰੋਧੀ ਸੋਚ ਦਾ ਪ੍ਰਗਟਾਵਾ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਸ਼ਾਨਾਮੱਤੇ ਇਤਿਹਾਸ ਨੂੰ ਦਰਕਿਨਾਰ ਕਰਕੇ ਅਜਿਹੀ ਗਲਤੀ ਕੀਤੀ ਹੈ। ਜਿਸ ਦੀ ਉਹਨਾਂ ਨੂੰ ਬਿਨਾਂ ਸ਼ਰਤ ਮੁਆਫੀ ਮੰਗਣੀ ਚਾਹੀਦੀ ਹੈ।ਸ. ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਉਹ ਇਸ ਸਬੰਧ ਵਿੱਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਇੱਕ ਪੱਤਰ ਵੀ ਲਿਖ ਰਹੇ ਹਨ, ਜਿਸ ਵਿੱਚ ਉਹਨਾਂ ਨੂੰ ਉਹਨਾਂ ਦੀ ਘੋਰ ਗਲਤੀ ਦਾ ਅਹਿਸਾਸ ਕਰਵਾਇਆ ਜਾਵੇਗਾ। ਅੱਜ ਦੀ ਪ੍ਰੈਸ ਕਾਨਫਰੰਸ ਵਿੱਚ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਸੀਨੀਅਰ ਮੀਤ ਪ੍ਰਧਾਨ ਰਿਟਾਇਰਡ ਜਸਟਿਸ ਨਿਰਮਲ ਸਿੰਘ, ਪਾਰਟੀ ਦੇ ਜਨਰਲ ਸਕੱਤਰ ਸ. ਕਰਨੈਲ ਸਿੰਘ ਪੀਰਮੁਹੰਮਦ, ਸ. ਹਰਸੁਖਇੰਦਰ ਸਿੰਘ ਬੱਬੀਬਾਦਲ, ਸ. ਜਸਵਿੰਦਰ ਸਿੰਘ ਨਿੱਜੀ ਸਹਾਇਕ, ਕੁਲਵੰਤ ਸਿੰਘ ਮੱਲ੍ਹੀ ਮੀਤ ਪ੍ਰਧਾਨ, ਨਰਿੰਦਰ ਸਿੰਘ ਸੱਗੂ ਕੋਆਰਡੀਨੇਟਰ, ਰਮੇਸ਼ ਕੁਮਾਰੀ ਮੀਤ ਪ੍ਰਧਾਨ ਇਸਤਰੀ ਵਿੰਗ, ਸੋਹਣ ਲਾਲ ਬਲੱਗਣ ਸਪੋਕਸਮੈਨ, ਬਲਵਿੰਦਰ ਸਿੰਘ ਸਰੀਂਹ ਵਾਇਸ ਪ੍ਰਧਾਨ, ਗੁਰਮੇਜ ਸਿੰਘ ਮਠਾਰੂ ਜਰਨਲ ਸਕੱਤਰ, ਰਾਜਿੰਦਰ ਸਫਰ ਜਰਨਲ ਸਕੱਤਰ, ਕਰਮਜੀਤ ਸਿੰਘ ਵਾਇਸ ਪ੍ਰਧਾਨ, ਗੁਰਪ੍ਰੀਤਮ ਸਿੰਘ ਚੀਮਾ ਵਾਇਸ ਪ੍ਰਧਾਨ, ਕਿਸ਼ਨ ਮੰਤਰਾ ਜਰਨਲ ਸਕੱਤਰ, ਗੁਰਮੁੱਖ ਸਿੰਘ ਸਕੱਤਰ, ਪ੍ਰਮੋਦ ਕੁਮਾਰ ਸਾਹਨੀ ਜਰਨਲ ਸਕੱਤਰ, ਕੁਲਦੀਪ ਸਿੰਘ ਵਾਇਸ ਪ੍ਰਧਾਨ, ਸਤਬੀਰ ਸਿੰਘ, ਸਿੰਗਾਰਾ ਸਿੰਘ, ਅਜੀਤ ਕੁਮਾਰ, ਰਮੇਸ਼ ਕੁਮਾਰ, ਅਭਿਸ਼ੋਕ ਕੁਮਾਰ, ਸੁਰਿੰਦਰ ਸਿੰਘ, ਗੁਰਪ੍ਰੀਤ ਸਿੰਘ, ਮੰਨਾ ਸਿੰਘ, ਸਾਹਿਬ ਸਿੰਘ ਦਾਖਾ, ਅਮਰਜੀਤ ਸਿੰਘ ਲੋਪੋ, ਪੋ੍ਫੈਸਰ ਸੁਰਿੰਦਰ ਸਿੰਘ ਸਮੇਤ ਸਾਰੇ ਸਕੱਤਰ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

Previous Post

ਆਮ ਆਦਮੀ ਪਾਰਟੀ ਨੇ ਲੁਧਿਆਣਾ ਦੀ ਕਾਂਗਰਸੀ ਲੀਡਰਸ਼ਿਪ ਤੇ ਲਗਾਏ ਇਲਜ਼ਾਮ

Next Post

ਡਰੱਗ ਕੇਸ ‘ਚ ਨਵਜੋਤ ਸਿੱਧੂ ਖ਼ਿਲਾਫ਼ ਫ਼ੌਜਦਾਰੀ ਮਾਣਹਾਨੀ ਦੀ ਪਟੀਸ਼ਨ ਦਾਇਰ -16 ਨਵੰਬਰ ਨੂੰ ਹੋਵੇਗੀ ਸੁਣਵਾਈ

Asli Punjabi

Asli Punjabi

Related Posts

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

by Asli Punjabi
March 18, 2026
ਅਗਨੀਵੀਰ ਆਰਮੀ ਭਰਤੀ ਲਈ 1 ਅਪ੍ਰੈਲ ਤੱਕ ਕਰਵਾਈ ਜਾ ਸਕਦੀ ਰਜਿਸਟਰੇਸ਼ਨ-ਡਿਪਟੀ ਕਮਿਸ਼ਨਰ
Top Stories

ਅਗਨੀਵੀਰ ਆਰਮੀ ਭਰਤੀ ਲਈ 1 ਅਪ੍ਰੈਲ ਤੱਕ ਕਰਵਾਈ ਜਾ ਸਕਦੀ ਰਜਿਸਟਰੇਸ਼ਨ-ਡਿਪਟੀ ਕਮਿਸ਼ਨਰ

by Asli Punjabi
March 18, 2026
ਚੰਡੀਗੜ੍ਹ ‘ਚ ਵੱਡੀ ਵਾਰਦਾਤ: ਸੈਕਟਰ 9 ਵਿੱਚ ਜਿਮ ਤੋਂ ਬਾਹਰ ਨਿਕਲਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ
Top Stories

ਚੰਡੀਗੜ੍ਹ ‘ਚ ਵੱਡੀ ਵਾਰਦਾਤ: ਸੈਕਟਰ 9 ਵਿੱਚ ਜਿਮ ਤੋਂ ਬਾਹਰ ਨਿਕਲਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

by Asli Punjabi
March 18, 2026
ਵੱਡੀ ਖ਼ਬਰ: ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਮੰਗੇਗਾ ਪੰਜਾਬ; 1.44 ਲੱਖ ਕਰੋੜ ਰੁਪਏ ਦੇ ਬਕਾਏ ਦਾ ਦਾਅਵਾ
Top Stories

ਵੱਡੀ ਖ਼ਬਰ: ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਮੰਗੇਗਾ ਪੰਜਾਬ; 1.44 ਲੱਖ ਕਰੋੜ ਰੁਪਏ ਦੇ ਬਕਾਏ ਦਾ ਦਾਅਵਾ

by Asli Punjabi
March 18, 2026
CM ਮਾਨ ਵੱਲੋਂ ਸਾਰੇ DCs ਨੂੰ ਹੁਕਮ; ਗੈਸ ਏਜੰਸੀਆਂ ਦੀ ਚੈਕਿੰਗ ਤੇਜ਼ ਕਰੋ, ਬਲੈਕ ਕਰਨ ਵਾਲਿਆਂ ਦੀ ਖ਼ੈਰ ਨਹੀਂ
Top Stories

CM ਮਾਨ ਵੱਲੋਂ ਸਾਰੇ DCs ਨੂੰ ਹੁਕਮ; ਗੈਸ ਏਜੰਸੀਆਂ ਦੀ ਚੈਕਿੰਗ ਤੇਜ਼ ਕਰੋ, ਬਲੈਕ ਕਰਨ ਵਾਲਿਆਂ ਦੀ ਖ਼ੈਰ ਨਹੀਂ

by Asli Punjabi
March 12, 2026
Next Post
ਡਰੱਗ ਕੇਸ ‘ਚ ਨਵਜੋਤ ਸਿੱਧੂ ਖ਼ਿਲਾਫ਼ ਫ਼ੌਜਦਾਰੀ ਮਾਣਹਾਨੀ ਦੀ ਪਟੀਸ਼ਨ ਦਾਇਰ -16 ਨਵੰਬਰ ਨੂੰ ਹੋਵੇਗੀ ਸੁਣਵਾਈ

ਡਰੱਗ ਕੇਸ 'ਚ ਨਵਜੋਤ ਸਿੱਧੂ ਖ਼ਿਲਾਫ਼ ਫ਼ੌਜਦਾਰੀ ਮਾਣਹਾਨੀ ਦੀ ਪਟੀਸ਼ਨ ਦਾਇਰ -16 ਨਵੰਬਰ ਨੂੰ ਹੋਵੇਗੀ ਸੁਣਵਾਈ

Recommended

DC ਵੱਲੋਂ ਮਾਲ ਮਹਿਕਮੇ ਦੇ ਕੰਮ ਕਾਜ ਦੀ ਸਮੀਖਿਆ ਲਈ ਬੈਠਕ

DC ਵੱਲੋਂ ਮਾਲ ਮਹਿਕਮੇ ਦੇ ਕੰਮ ਕਾਜ ਦੀ ਸਮੀਖਿਆ ਲਈ ਬੈਠਕ

April 18, 2024
ਅਮਰਿੰਦਰ ਨੇ ਨਵਜੋਤ ਸਿੱਧੂ ਦੀ ਸੋਨੀਆ ਨੁੰ ਕੀਤੀ ਸ਼ਿਕਾਇਤ,

ਅਮਰਿੰਦਰ ਨੇ ਨਵਜੋਤ ਸਿੱਧੂ ਦੀ ਸੋਨੀਆ ਨੁੰ ਕੀਤੀ ਸ਼ਿਕਾਇਤ,

August 11, 2021

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In