ਚੰਡੀਗੜ੍ਹ, 16 ਨਵੰਬਰ 2021 –ਕੇਂਦਰ ਸਰਕਾਰ ਵਲੋਂ ਕਰਤਾਰਪੁਰ ਲਾਂਘਾ 18 ਨਵੰਬਰ ਨੂੰ ਖੋਲ੍ਹਿਆ ਜਾਵੇਗਾ ਅਤੇ 17 ਨਵੰਬਰ ਨੂੰ ਰਜਿਸਟ੍ਰੇਸ਼ਨ ਸ਼ੁਰੂ ਹੋਵੇਗੀ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਭਾਜਪਾ ਦੇ ਸੀਨੀਅਰ ਆਗੂ ਹਰਜੀਤ ਸਿੰਘ ਗਰੇਵਾਲ ਨੇ ਦੱਸਿਆ ਕਿ ਪਹਿਲਾ ਜੱਥਾ 18 ਨਵੰਬਰ ਨੂੰ ਜਾਵੇਗਾ। ਇਸ ਮੌਕੇ ਪੰਜਾਬ ਭਾਜਪਾ ਪ੍ਧਾਨ ਅਸ਼ਵਨੀ ਸ਼ਰਮਾ ਵੀ ਸ਼ਾਮਲ ਹੋਣਗੇ। ਗਰੇਵਾਲ ਨੇ ਕਿਹਾ ਕਿ ਕੋਈ ਸਮਾਗਮ ਨਹੀਂ ਹੋਵੇਗਾ ਅਤੇ ਭਾਜਪਾ ਕੋਈ ਕ੍ਰੈਡਿਟ ਨਹੀਂ ਲੈ ਰਹੀ ਹੈ। ਗਰੇਵਾਲ ਨੇ ਪੰਜਾਬ ਸਰਕਾਰ ਦਾ ਵੀ ਧੰਨਵਾਦ ਕੀਤਾ ਹੈ।