ਚੰਡੀਗੜ੍ਹ, 16 ਨਵੰਬਰ, 2021: ਕੇਂਦਰ ਸਰਕਾਰ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਜਾ ਰਹੀ ਹੈ ਇਸ ਸੰਬੰਧੀ ਕੇਂਦਰੀ ਮੰਤਰੀ ਅਮਿਤ ਸ਼ਾਹ ਨੇ ਟਵੀਟ ਕਰ ਕੇ ਇਹ ਜਾਣਕਾਰੀ ਸਾਂਝੀ ਕੀਤੀ ਹੈ ਕਿ ਕੱਲ੍ਹ 17 ਨਵੰਬਰ ਤੋਂ ਕਰਤਾਰਪੁਰ ਸਾਹਿਬ ਲਾਂਘੇ ਨੂੰ ਦੁਬਾਰਾ ਖੋਲ੍ਹਣ ਦਾ ਫ਼ੈਸਲਾ ਕੀਤਾ ਗਿਆ ਹੈ। ਇਹ ਫ਼ੈਸਲਾ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਦੇਖਦੇ ਹੋਏ ਲਿਆ ਗਿਆ ਹੈ |
ਟਵਿੱਟਰ ‘ਤੇ, ਅਮਿਤ ਸ਼ਾਹ ਨੇ ਕਿਹਾ, “ਇਸ ਵੱਡੇ ਫੈਸਲੇ ਨਾਲ ਵੱਡੀ ਗਿਣਤੀ ਵਿੱਚ ਸਿੱਖ ਸ਼ਰਧਾਲੂਆਂ ਨੂੰ ਫਾਇਦਾ ਹੋਵੇਗਾ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਰਕਾਰ ਨੇ ਕੱਲ੍ਹ 17 ਨਵੰਬਰ ਤੋਂ ਕਰਤਾਰਪੁਰ ਸਾਹਿਬ ਲਾਂਘੇ ਨੂੰ ਦੁਬਾਰਾ ਖੋਲ੍ਹਣ ਦਾ ਫੈਸਲਾ ਕੀਤਾ ਹੈ। ਅਮਿਤ ਸ਼ਾਹ ਨੇ ਕਿਹਾ ਕੇ ਮੋਦੀ ਸਰਕਾਰ ਦਾ ਇਹ ਫੈਸਲਾ ਸ਼੍ਰੀ ਗੁਰੂ ਨਾਨਕ ਦੇਵ ਜੀ ਅਤੇ ਸਾਡੀ ਸਿੱਖ ਕੌਮ ਪ੍ਰਤੀ ਅਥਾਹ ਸ਼ਰਧਾ ਨੂੰ ਦਰਸਾਉਂਦਾ ਹੈ।”