ਹੁਸ਼ਿਆਰਪੁਰ, 22 ਨਵੰਬਰ 2021: ਭਾਰਤੀ ਚੋਣ ਕਮਿਸ਼ਨ ਵਲੋਂ ਜਾਰੀ ਪ੍ਰੋਗਰਾਮ ਤਹਿਤ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਦੇ ਕੰਮ ਦੀ ਚੈਕਿੰਗ ਕਰਨ ਲਈ ਡਵੀਜ਼ਨਲ ਕਮਿਸ਼ਨਰ-ਕਮ-ਰੋਲ ਅਬਜ਼ਰਵਰ ਜਲੰਧਰ ਡਵੀਜਨ ਬੀ.ਕੇ ਮੀਣਾ ਵਲੋਂ ਈ.ਆਰ.ਓ.-39-ਮੁਕੇਰੀਆਂ ਦੇ ਬੂਥਾਂ ਦੀ ਸੁਪਰ ਚੈਕਿੰਗ ਕੀਤੀ ਗਈ। ਚੈਕਿੰਗ ਦੌਰਾਨ ਉਨ੍ਹਾਂ ਨਵੀਂਆਂ ਬਣ ਰਹੀਆਂ ਵੋਟਾਂ, ਨਿਪਟਾਏ ਜਾ ਰਹੇ ਇਤਰਾਜ ਤੇ ਬੀ.ਐਲ.ਓਜ਼ ਦੀ ਹਾਜ਼ਰੀ ਚੈਕ ਕੀਤੀ। ਇਸ ਦੌਰਾਨ ਉਨ੍ਹਾਂ ਨਾਲ ਜ਼ਿਲ੍ਹਾ ਚੋਣ ਅਫ਼ਸਰ ਅਪਨੀਤ ਰਿਆਤ ਵੀ ਮੌਜੂਦ ਸਨ। ਉਨ੍ਹਾਂ ਨਿਰਦੇਸ਼ ਦਿੰਦੇ ਹੋਏ ਕਿਹਾ ਕਿ 18 ਸਾਲ ਤੋਂ ਵੱਧ ਉਮਰ ਦੇ ਹਰ ਨਾਗਰਿਕ ਦੀ ਵੋਟ ਬਨਾਉਣਾ ਯਕੀਨੀ ਬਣਾਇਆ ਜਾਵੇ।
ਰੋਲ ਅਬਜ਼ਰਵਰ ਜਲੰਧਰ ਡਵੀਜ਼ਨ ਨੇ ਇਸ ਦੌਰਾਨ ਨਵੀਂਆਂ ਬਣਾਈਆਂ ਜਾ ਰਹੀਆਂ ਵੋਟਾਂ ਅਤੇ ਸੁਧਾਈ ਵੋਟਾਂ ਸਬੰਧੀ ਫਾਰਮਾਂ ਦੀ ਵੀ ਚੈਕਿੰਗ ਕੀਤੀ। ਉਨ੍ਹਾਂ ਦੱਸਿਆ ਕਿ ਵੋਟਰ ਸੂਚੀਆਂ ਦੀ ਪਹਿਲੀ ਪ੍ਰਕਾਸ਼ਨਾਂ 1 ਨਵੰਬਰ 2021 ਨੂੰ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਵਲੋਂ ਜਾਰੀ ਵੋਟਰ ਸੂਚੀ ਪ੍ਰੋਗਰਾਮ ਅਨੁਸਾਰ ਆਮ ਜਨਤਾ ਤੋਂ ਦਾਅਵੇ ਅਤੇ ਇਤਰਾਜ 30 ਨਵੰਬਰ ਤੱਕ ਲਏ ਜਾਣਗੇ। ਉਨ੍ਹਾਂ ਲੋਕਾਂ ਨੂੰ ਜਾਗਰੂਕ ਕਰਨ ਲਈ ਸਵੀਪ ਅਭਿਆਨ ਸਕੂਲਾਂ, ਕਾਲਜਾਂ ਤੇ ਹੋਰ ਪ੍ਰਮੁੱਖ ਥਾਵਾਂ ’ਤੇ ਚਲਾਉਣ ਸਬੰਧੀ ਵੀ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ।
ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ 20 ਤੇ 21 ਨਵੰਬਰ ਨੂੰ ਪੋÇਲੰਗ ਸਟੇਸ਼ਨਾਂ ਵਿਚ ਵਿਸ਼ੇਸ਼ ਕੈਂਪ ਲਗਾਏ ਗਏ ਸਨ ਤਾਂ ਜੋ ਇਨ੍ਹਾਂ ਕੈਂਪਾਂ ਵਿਚ 18 ਸਾਲ ਦੇ ਹੋ ਚੁੱਕੇ ਨੌਜਵਾਨਾਂ ਦੀਆਂ ਵੋਟਾਂ ਬਣਾਈਆਂ ਜਾ ਸਕਣ ਅਤੇ ਵੋਟਾਂ ਦੀ ਸੁਧਾਈ ਕੀਤੀ ਜਾ ਸਕੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ)-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਸੰਦੀਪ ਸਿੰਘ, ਐਸ.ਡੀ.ਐਮ. ਮੁਕੇਰੀਆਂ ਨਵਨੀਤ ਕੌਰ ਬੱਲ, ਐਸ.ਡੀ.ਐਮ. ਦਸੂਹਾ ਰਣਦੀਪ ਸਿਘੰ ਹੀਰ, ਚੋਣ ਤਹਿਸੀਲਦਾਰ ਹਰਮਿੰਦਰ ਸਿੰਘ, ਕਾਨੂੰਗੋ ਦੀਪਕ ਕੁਮਾਰ ਵੀ ਮੌਜੂਦ ਸਨ।