ਚੰਡੀਗੜ੍ਹ 24 ਨਵੰਬਰ 2021- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ . ਸੁਖਬੀਰ ਸਿੰਘ ਬਾਦਲ ਨੇ 2022 ਵਿੱਚ ਹੋਣ ਜਾ ਰਹੀਆਂ ਵਿਧਾਨ ਸਭਾ ਦੀਆਂ ਚੋਣਾਂ ਲਈ ਪਾਰਟੀ ਦੇ 1 ਹੋਰ ਉਮੀਦਵਾਰ ਦਾ ਐਲਾਨ ਕਰ ਦਿੱਤਾ। ਵਿਧਾਨ ਸਭਾ ਹਲਕਾ ਲੁਧਿਆਣਾ ਨਾਰਥ ਤੋਂ ਪਾਰਟੀ ਦੇ ਸੀਨੀਅਰ ਆਗੂ ਆਰ. ਡੀ. ਸ਼ਰਮਾ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਹੋਣਗੇ। ਆਰ.ਡੀ. ਸ਼ਰਮਾ ਲਗਾਤਾਰ ਤਿੰਨ ਵਾਰ ਲੁਧਿਆਣਾ ਕਾਰਪੋਰੇਸ਼ਨ ਵਿੱਚ ਕੌਂਸਲਰ ਰਹੇ ਹਨ ਅਤੇ ਪਿਛਲੀ ਕਾਰਪੋਰੇਸ਼ਨ ਵਿੱਚ ਉਹ ਡਿਪਟੀ ਮੇਅਰ ਦੇ ਅਹੁਦੇ ਤੀ ਵੀ ਰਹੇ ਹਨ। ਅੱਜ ਦੇ ਇਸ ਐਲਾਨ ਨਾਲ ਸ਼੍ਰੋਮਣੀ ਅਕਾਲੀ ਦਲ ਨੇ ਹੁਣ ਤੱਕ ਕੁੱਲ 84 ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਇਹ ਜਾਣਕਾਰੀ ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਦਿੱਤੀ।