ਚੰਡੀਗੜ੍ਹ, 25 ਨਵੰਬਰ, 2021: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਤੇ ਪਟਿਆਲਾ ਸ਼ਹਿਰੀ ਹਲਕੇ ਦੇ ਵਿਧਾਇਕ ਕੈਪਟਨ ਅਮਰਿੰਦਰ ਸਿੰਘ ਅੱਜ ਪਟਿਆਲਾ ਨਗਰ ਨਿਗਮ ਦੇ ਜਨਰਲ ਹਾਊਸ ਮੀਟਿੰਗ ਵਿਚ ਭਾਗ ਲੈਣਗੇ। ਅਸਲ ਵਿਚ ਇਹ ਮੀਟਿੰਗ ਨਗਰ ਨਿਗਮ ਦੇ ਮੇਅਰ ਸੰਜੀਵ ਕੁਮਾਰ ਬਿੱਟੂ ਵੱਲੋਂ ਕੁਝ ਕੌਂਸਲਰਾਂ ਵੱਲੋਂ ਪੇਸ਼ ਕੀਤੇ ਬੇਵਿਸਾਹੀ ਮਤੇ ਦੇ ਮੱਦੇਨਜ਼ਰ ਸੱਦੀ ਗਈ ਹੈ। ਕੈਪਟਨ ਅਮਰਿੰਦਰ ਸਿੰਘ ਇਸ ਮੀਟਿੰਗ ਵਿਚ ਭਾਗ ਲੈ ਕੇ ਬਿੱਟੂ ਦੀ ਕੁਰਸੀ ਬਚਾਉਣ ਲਈ ਵੋਟ ਪਾਉਣਗੇ।ਇਸ ਜਨਰਲ ਹਾਊਸ ਦੇ ਕੈਪਟਨ ਅਮਰਿੰਦਰ ਸਿੰਘ ਤੋਂ ਇਲਾਵਾ ਸਥਾਨਕ ਸਰਕਾਰ ਮੰਤਰੀ ਤੇ ਪਟਿਆਲਾ ਦਿਹਾਤੀ ਹਲਕੇ ਦੇ ਵਿਧਾਇਕ ਬ੍ਰਹਮ ਮਹਿੰਦਰਾ ਤੇ ਸਨੌਰ ਹਲਕੇ ਦੇ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਵੀ ਮੈਂਬਰ ਹਨ।
ਕੈਪਟਨ ਅਮਰਿੰਦਰ ਸਿੰਘ ਦੇ ਮੀਟਿੰਗ ਵਿਚ ਭਾਗ ਲੈਣ ਨਾਲ ਮਾਹੌਲ ਦਿਲਚਸਪ ਹੋਣ ਦੇ ਆਸਾਰ ਹਨ।