ਗੁਰੂ ਹਰਸਹਾਏ, 25 ਨਵੰਬਰ 2021- ਗੁਰੂ ਹਰਸਹਾਏ (ਫਿਰੋਜ਼ਪੁਰ) ਵਿਖੇ ਬੇਰੁਜ਼ਗਾਰ ਈਟੀਟੀ ਟੈਟ ਪਾਸ ਅਧਿਆਪਕਾਂ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਫੇਰੀ ਦੌਰਾਨ ਭਾਰੀ ਵਿਰੋਧ ਕੀਤਾ। ਪੁਲਿਸ ਨੇ ਬੇਰੁਜ਼ਗਾਰ ਅਧਿਆਪਕਾਂ ਨੂੰ ਰੋਕਿਆ। ਇਸ ਦੌਰਾਨ ਵਿਧਾਇਕ ਰਾਣਾ ਗੁਰਮੀਤ ਸਿੰਘ ਸੋਢੀ ਦੇ ਘਰ ਦੇ ਬਾਹਰ ਮੁੱਖ ਮੰਤਰੀ ਚੰਨੀ ਦਾ ਵਿਰੋਧ ਕੀਤਾ ਗਿਆ । ਮੁੱਖ ਮੰਤਰੀ ਚੰਨੀ ਨੂੰ ਆਪਣਾ ਭਾਸ਼ਣ ਵੀ ਰੋਕਣਾ ਪਿਆ।