ਮੋਗਾ, 26 ਨਵੰਬਰ, 2021: ਪੰਜਾਬ ਦੇ ਮੁੱਖ ਮੰਤਰੀ ਸਰਦਾਰ ਚਰਨਜੀਤ ਸਿੰਘ ਚੰਨੀ ਨੇ ਮੋਗਾ ਵਿੱਚ ਕੈਬਰਿਜ ਸਕੂਲ ਦੇ ਚੈਅਰਮੇਨ ਤੇ ਸਮਾਜ ਸੇਵੀ ਦਵਿੰਦਰਪਾਲ ਸਿੰਘ ਰਿੰਪੀ ਨਾਲ ਮੋਗਾ ਫੇਰੀ ਦੌਰਾਨ ਸਿੱਖਿਆ ਤੇ ਸ਼ਹਿਰ ਦੇ ਵਿਕਾਸ ਲਈ ਨਿੱਜੀ ਮਿਲਣੀ ਕੀਤੀ । ਇਸ ਤੋਂ ਪਹਿਲਾਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਮੋਗਾ ਫੇਰੀ ਦੌਰਾਨ ਸਿੱਖ ਕੌਮ ਦੇ ਮਹਾਨ ਸਿੱਖ ਜਰਨੈਲ ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਅਤੇ ਮਹਾਰਾਜਾ ਅਗਰਸੇਨ ਦੇ ਬੁੱਤਾਂ ਤੋਂ ਪਰਦਾ ਹਟਾਇਆ। ਇਸਤੋਂ ਇਲਾਵਾ ਪੁਰਾਣੀ ਅਨਾਜ ਮੰਡੀ ਵਿਚਲੇ ਚੌਕ ਦਾ ਨਾਂ ਮਹਾਰਾਜਾ ਅਗਰਸੈਨ ਦੇ ਨਾਂ ‘ਤੇ ਰੱਖਣ ਤੋਂ ਇਲਾਵਾ ਪੰਜਾਬੀ ਯੂਨੀਵਰਸਿਟੀ ਵਿਖੇ ਮਹਾਰਾਜਾ ਅਗਰਸੈਨ ਦੇ ਨਾਂ ‘ਤੇ ਪਹਿਲਾਂ ਤੋਂ ਹੀ ਮੌਜੂਦ ਚੇਅਰ ਨੂੰ 2 ਕਰੋੜ ਰੁਪਏ ਦੀ ਗ੍ਰਾਂਟ ਦਿੱਤੀ ਜਾਵੇਗੀ। ਉਹਨਾਂ ਕਿਹਾ ਕਿ ਵਪਾਰੀਆਂ ਦੇ ਹਿੱਤਾਂ ਨੂੰ ਸੁਰੱਖਿਅਤ ਕਰਨ ਲਈ ਸੂਬੇ ਵਿੱਚ ਵਪਾਰ ਕਲਿਆਣ ਬੋਰਡ ਵੀ ਸਥਾਪਿਤ ਕੀਤਾ ਜਾਵੇਗਾ।