ਨਵੀਂ ਦਿੱਲੀ, 29 ਨਵੰਬਰ 2021-ਲੋਕ ਸਭਾ ਦੇ ਸਰਦ ਰੁੱਤ ਦਾ ਇਜਲਾਸ ਸ਼ੁਰੂ ਹੋਣ ਤੋਂ ਪਹਿਲਾਂ ਪ੍ਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਦੇਸ਼ ਆਜ਼ਾਦੀ ਦਾ ਮਹਾਉਤਸਵ ਮਨਾ ਰਿਹਾ ਹੈ। ਅੱਜ ਦਾ ਸੈਸ਼ਨ ਬਹੁਤ ਹੀ ਮਹੱਤਵਰਪੂਰਨ ਹੈ। ਸੰਸਦ ਵਿਚ ਦੇਸ਼ ਦੇ ਹਿੱਤ ਲਈ ਚਰਚਾ ਹੋਵੇ। ਸਰਕਾਰ ਹਰ ਗੱਲ ਦਾ ਜਵਾਬ ਦੇਣ ਲਈ ਤਿਆਰ ਹੈ। ਦੇਸ਼ ਦੇ ਵਿਕਾਸ ਲਈ ਨਵੇਂ ਰਸਤੇ ਖੁੱਲ੍ਹਣੇ ਚਾਹੀਦੇ ਹਨ। ਸੰਸਦ ਦੇ ਇਜਲਾਸ ਵਿਚ ਮਰਿਆਦਾ ਦਾ ਧਿਆਨ ਰੱਖਣਾ ਚਾਹੀਦਾ ਹੈ ਅਤੇ ਸ਼ਾਂਤੀ ਹੋਣੀ ਚਾਹੀਦੀ ਹੈ। ਇਸ ਬਾਰੇ ਨੌਜਵਾਨਾਂ ਨੂੰ ਵੀ ਪਤਾ ਲੱਗਣਾ ਚਾਹੀਦਾ ਹੈ।