ਚੰਡੀਗੜ੍ਹ, 2 ਦਸੰਬਰ, 2021: ਅਕਾਲੀ ਦਲ ਦੇ ਸੀਨੀਅਰ ਆਗੂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਭਾਜਪਾ ਵਿਚ ਸ਼ਾਮਲ ਹੋਣ ਦੀਆਂ ਖਬਰਾਂ ਦਾ ਖੰਡਨ ਕੀਤਾ ਹੈ।
ਬਾਬੂਸ਼ਾਹੀ ਨਾਲ ਗੱਲਬਾਤ ਕਰਦਿਆਂ ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਉਹਨਾਂ ਦਾ ਭਾਜਪਾ ਵਿਚ ਸ਼ਾਮਲ ਹੋਣ ਦਾ ਕੋਈ ਇਰਾਦਾ ਨਹੀਂ ਹੈ।
ਦੱਸਣਯੋਗ ਹੈ ਕਿ ਸੋਸ਼ਲ ਮੀਡੀਆ ’ਤੇ ਉਹਨਾਂ ਦੇ ਭਾਜਪਾ ਵਿਚ ਸ਼ਾਮਲ ਹੋਣ ਦੀ ਖਬਰ ਬਹੁਤ ਤੇਜ਼ੀ ਨਾਲ ਫੈਲੀ ਹੈ।