ਫਰੀਦਕੋਟ, 14 ਦਸੰਬਰ 2021 – ਕੇਂਦਰ ਸਰਕਾਰ ਵੱਲੋਂ ਕਿਸਾਨੀ ਉਪਰ ਲਾਗੂ ਕੀਤੇ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਇੱਕ ਸਾਲ ਤੋਂ ਵੱਧ ਸਮਾਂ ਦਿੱਲੀ ਵਿਖੇ ਸੰਘਰਸ਼ ਕਰ ਰਹੇ ਕਿਸਾਨਾਂ ਅੱਗੇ ਕੇਂਦਰ ਸਰਕਾਰ ਨੇ ਝੁਕਦਿਆਂ ਸਾਰੇ ਕਾਨੂੰਨ ਵਾਪਸ ਲੈਣ ਤੇ ਕਿਸਾਨਾਂ ਦੀ ਬਹੁਤ ਵੱਡੀ ਜਿੱਤ ਹੋਈ ਹੈ। ਅੱਜ ਕਿਸਾਨ ਜੱਥੇਬੰਦੀਆਂ ਦੇ ਵੱਡੇ ਆਗੂ ਰੁਲਦੂ ਸਿੰਘ ਮਾਨਸਾ, ਬੂਟਾ ਸਿੰਘ, ਪ੍ਰੇਮ ਸਿੰਘ ਗਹਲਵਤ ਅਤੇ ਬੀਬੀ ਰਵਿੰਦਰਪਾਲ ਕੌਰ ਗਿੱਲ ਫਰੀਦਕੋਟ ਦੇ ਵੰਸ਼ ਵਿਲਾ ਵਿਖੇ ਪਹੁੰਚੇ ਜਿੱਥੇ ਬਲਜੀਤ ਸਿੰਘ ਗਿੱਲ ਦੀ ਅਗਵਾਈ ਹੇਠ ਕਿਸਾਨ ਆਗੂਆਂ ਦਾ ਭਰਵਾਂ ਸਵਾਗਤ ਕੀਤਾ ਗਿਆ।
ਇਸ ਮੌਕੇ ਤੇ ਬਲਜੀਤ ਸਿੰਘ ਦੀ ਅਗਵਾਈ ਹੇਠ ਕਿਸਾਨ ਆਗੂਆਂ ਦੇ ਗਲਾਂ ਵਿੱਚ ਹਾਰ ਪਾ ਕੇ ਫੁੱਲਾਂ ਦੀ ਵਰਖਾ ਕੀਤੀ ਗਈ ਅਤੇ ਕਿਸਾਨਾਂ ਵੱਲੋਂ ਸੰਘਰਸ਼ ਜਿੱਤਣ ਤੇ ਮੁਬਾਰਕਬਾਦ ਦਿੱਤੀ। ਇਸ ਮੌਕੇ ਤੇ ਰੁਲਦੂ ਸਿੰਘ ਮਾਨਸਾ ਅਤੇ ਬੂਟਾ ਸਿੰਘ ਨੇ ਕਿਹਾ ਇਸ ਲੰਮੇ ਸੰਘਰਸ਼ ਵਿੱਚ ਸਾਥ ਦੇਣ ਲਈ ਹਰੇਕ ਵਰਗ ਦੇ ਅਸੀਂ ਬਹੁਤ ਬਹੁਤ ਧੰਨਵਾਦੀ ਹਾਂ। ਬੀਬੀ ਰਵਿੰਦਰਪਾਲ ਕੌਰ ਗਿੱਲ ਨੇ ਕਿਹਾ 700 ਕਿਸਾਨਾਂ ਦੀ ਸਹਾਦਤਾਂ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ ਤੇ ਇਸ ਜਿੱਤ ਲਈ ਸਮੂਹ ਲੋਕਾਂ ਦਾ ਬਹੁਤ ਬਹੁਤ ਧੰਨਵਾਦ ਕੀਤਾ।