ਚੰਡੀਗੜ੍ਹ, 14 ਦਸੰਬਰ, 2021: ਸ਼੍ਰੋਮਣੀ ਅਕਾਲੀ ਦਲ ਨੂੰ ਉਸ ਵੇਲੇ ਵੱਡਾ ਝਟਕਾ ਲੱਗਾ ਜਦੋਂ ਇਸਦੇ ਦੋ ਵਾਰ ਐਮ ਪੀ ਰਹੇ ਅਮਰੀਕ ਸਿੰਘ ਆਲੀਵਾਲ ਤੇ ਮਾਲੇਕੋਟਲਾ ਤੋਂ ਸਾਬਕਾ ਵਿਧਾਇਕਾ ਫਰਜ਼ਾਨਾ ਆਲਮ ਅੱਜ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਾਰਟੀ ਵਿਚ ਸ਼ਾਮਲ ਹੋ ਗਏ।
ਕੈਪਟਨ ਅਮਰਿੰਦਰ ਸਿੰਘ ਨੇ ਦੋਵਾਂ ਨੂੰ ਪਾਰਟੀ ਵਿਚ ਸ਼ਾਮਲ ਹੋਣ ’ਤੇ ਜੀ ਆਇਆਂ ਆਖਿਆ ਤੇ ਪਾਰਟੀ ਵਿਚ ਪੂਰਾ ਮਾਣ ਸਤਿਕਾਰ ਮਿਲਣ ਦਾ ਭਰੋਸਾ ਦੁਆਇਆ।