ਸਿਡਨੀ, 15 ਦਸੰਬਰ – ਓਮੀਕਰੋਨ ਵੇਰੀਐਂਟ ਦੇ ਸੰਕਟ ਵਿਚਕਾਰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਸਕੌਟ ਮੌਰੀਸਨ ਕੋਰੋਨਾ ਵਾਇਰਸ ਪਾਜ਼ੇਟਿਵ ਪਾਏ ਗਏ ਹਨ। ਖਤਰੇ ਵਾਲੀ ਗੱਲ ਇਹ ਹੈ ਕਿ ਪਿਛਲੇ ਦਿਨੀਂ ਹੀ ਉਹ ਸਿਡਨੀ ਦੇ ਇੱਕ ਸਕੂਲ ਵਿੱਚ ਆਯੋਜਿਤ ਗ੍ਰੇਜੁਏਸ਼ਨ ਸੇਰੇਮਨੀ ਵਿੱਚ ਸ਼ਾਮਲ ਹੋਏ ਸਨ। ਇਸ ਸਮਾਗਮ ਵਿੱਚ ਕਰੀਬ 1000 ਵਿਅਕਤੀ ਪਹੁੰਚੇ ਸਨ। ਆਸਟ੍ਰੇਲੀਆ ਦੇ ਪੀ. ਐੱਮ. ਦਫਤਰ ਵੱਲੋਂ ਦੱਸਿਆ ਗਿਆ ਕਿ ਪੀ. ਐੱਮ ਮੌਰੀਸਨ ਵਿੱਚ ਕੋਰੋਨਾ ਦੀ ਪੁਸ਼ਟੀ ਇੱਕ ਪੀੜਤ ਵਿਅਕਤੀ ਦੇ ਸੰਪਰਕ ਵਿੱਚ ਆਉਣ ਮਗਰੋਂ ਹੋਈ ਹੈ।
ਪ੍ਰਧਾਨ ਮੰਤਰੀ ਦਫਤਰ ਨੇ ਦੱਸਿਆ ਕਿ ਕੋਵਿਡ-19 ਪਾਜ਼ੇਟਿਵ ਪਾਏ ਜਾਣ ਦੇ ਬਾਅਦ ਪ੍ਰਧਾਨ ਮੰਤਰੀ ਦੇ ਦੋ ਆਰਟੀ-ਪੀਸੀਆਰ ਟੈਸਟ ਨੈਗੇਟਿਵ ਆ ਚੁੱਕੇ ਹਨ। ਅਜਿਹੇ ਵਿੱਚ ਡਾਕਟਰਾਂ ਨੇ ਕਿਹਾ ਹੈ ਕਿ ਉਨ੍ਹਾਂ ਨੂੰ ਇਕਾਂਤਵਾਸ ਵਿੱਚ ਰਹਿਣ ਦੀ ਲੋੜ ਨਹੀਂ ਹੈ। ਇਸ ਦੇ ਬਾਵਜੂਦ ਸਕੌਟ ਮੌਰੀਸਨ ਪੂਰੀ ਸਾਵਧਾਨੀ ਵਰਤ ਰਹੇ ਹਨ। ਛੇ ਦਿਨ ਬਾਅਦ ਉਹਨਾਂ ਦਾ ਦੁਬਾਰਾ ਟੈਸਟ ਕੀਤਾ ਜਾਵੇਗਾ।
ਇਸ ਤੋਂ ਇਲਾਵਾ ਕੁਈਨਜ਼ਲੈਂਡ ਸਿਹਤ ਅਤੇ ਰਾਜ ਦੇ ਚੋਟੀ ਦੇ ਮੈਡੀਕਲ ਸਲਾਹਕਾਰ ਦੀ ਸਲਾਹ ਲੈਣ ਤੋਂ ਬਾਅਦ ਪ੍ਰਧਾਨ ਮੰਤਰੀ ਅੱਜ ਕੁਈਨਜ਼ਲੈਂਡ ਦੀ ਯਾਤਰਾ ਕਰਨਗੇ। ਇਹ ਯਾਤਰਾ ਉਸ ਸਮੇਂ ਹੋ ਰਹੀ ਹੈ ਜਦੋਂ ਨਵਾਂ ਕੋਵਿਡ ਸਟ੍ਰੇਨ ਓਮੀਕਰੋਨ ਰਾਜਧਾਨੀ ਸਿਡਨੀ ਸਮੇਤ ਦੇਸ਼ਾਂ ਵਿੱਚ ਤਬਾਹੀ ਮਚਾ ਰਿਹਾ ਹੈ, ਜਿਸ ਵਿੱਚ ਰਾਜਧਾਨੀ ਸਿਡਨੀ ਸ਼ਹਿਰ ਵੀ ਸ਼ਾਮਲ ਹੈ। ਜਿਕਰਯੋਗ ਹੈ ਕਿ ਅੱਜ ਆਸਟ੍ਰੇਲੀਆ ਵਿੱਚ 1360 ਕੋਰੋਨਾ ਦੇ ਨਵੇਂ ਮਾਮਲੇ ਸਾਹਮਣੇ ਆਏ। ਜਦੋਂ ਕਿ ਬੀਤੇ ਦਿਨ 804 ਕੋਰੋਨਾ ਕੇਸ ਪਾਏ ਗਏ ਸਨ।