ਲੁਧਿਆਣਾ, 16 ਦਸੰਬਰ-ਪੰਜਾਬ ਦੇ ਬਾਕੀ ਜ਼ਿਲ੍ਹਿਆਂ ਦੇ ਨਾਲ-ਨਾਲ ਲੁਧਿਆਣਾ ਵਿੱਚ ਅੱਜ ਪਹਿਲੇ ਦਿਨ ਸੰਘਣੀ ਧੁੰਦ ਪਈ। ਪਹਿਲੇ ਦਿਨ ਹੀ ਧੁੰਦ ਕਾਰਨ ਜ਼ਿਲ੍ਹੇ ਵਿੱਚ ਹਾਦਸਾ ਵਾਪਰ ਗਿਆ। ਲੁਧਿਆਣਾ ਦੇ ਨੈਸ਼ਨਲ ਹਾਈਵੇਅ ਤੇ ਸਵੇਰੇ ਕਰੀਬ 6 ਵਜੇ ਲੁਧਿਆਣਾ ਤੋਂ ਜਲੰਧਰ ਵੱਲੋ ਜਾ ਰਹੇ 3 ਵਾਹਨਾਂ ਦੀ ਨੈਸ਼ਨਲ ਹਾਈਵੇਅ ਤੇ ਟੱਕਰ ਹੋ ਗਈ।
ਪ੍ਰਾਪਤ ਜਾਣਕਾਰੀ ਅਨੁਸਾਰ ਇਸ ਹਾਦਸੇ ਦੌਰਾਨ 2 ਵਿਅਕਤੀ ਗੰਭੀਰ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਇਲਾਜ ਲਈ ਲੁਧਿਆਣਾ ਦੇ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਜਿਕਰਯੋਗ ਹੈ ਕਿ ਸੰਘਣੀ ਧੁੰਦ ਦੇ ਚੱਲਦਿਆਂ ਨੈਸ਼ਨਲ ਹਾਈਵੇਅ ਤੇ ਵਾਹਨਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ।