• About
  • Contact
  • Hindi News
  • English News
Saturday, March 7, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਮੁਲਾਜ਼ਮਾਂ ਵੱਲੋਂ 28 ਤੇ 29 ਨੂੰ ਪੰਜਾਬ ਬੰਦ ਕਰਨ ਦਾ ਐਲਾਨ

Asli Punjabi by Asli Punjabi
December 23, 2021
in Punjab
0
ਮੁਲਾਜ਼ਮਾਂ ਵੱਲੋਂ 28 ਤੇ 29 ਨੂੰ ਪੰਜਾਬ ਬੰਦ ਕਰਨ ਦਾ ਐਲਾਨ
586
SHARES
3.3k
VIEWS
Share on FacebookShare on TwitterShare on Whatsapp

ਮੋਰਿੰਡਾ, 23 ਦਸੰਬਰ-ਸਾਂਝਾ ਮੁਲਾਜ਼ਮ ਮੰਚ ਪੰਜਾਬ ਅਤੇ ਯੂ.ਟੀ. ਦੀ ਅਹਿਮ ਮੀਟਿੰਗ ਹੋਈ। ਜਿਸ ਵਿੱਚ ਪੰਜਾਬ ਭਰ ਦੀਆਂ ਲਗਭਗ ਸਾਰੀਆਂ ਵੱਡੀਆਂ ਜਥੇਬੰਦੀਆਂ ਨੇ ਸ਼ਮੂਲੀਅਤ ਕਰਕੇ ਵੱਡਾ ਫੈਸਲਾ ਕਰਦੇ ਹੋਏ ਮਿਤੀ 28 ਤੇ 29 ਦਸੰਬਰ ਨੂੰ ਪੰਜਾਬ ਬੰਦ ਕਰਨ ਦਾ ਐਲਾਨ ਕਰ ਦਿੱਤਾ ਹੈ । ਇਸ ਮੌਕੇ ਮੰਚ ਦੇ ਨੁਮਾਇੰਦੇ ਸੁਖਚੈਨ ਸਿੰਘ ਖਹਿਰਾ, ਵਾਸਵੀਰ ਸਿੰਘ ਭੁੱਲਰ, ਮੇਘ ਸਿੰਘ ਸਿੱਧੂ, ਹਰਵੀਰ ਸਿੰਘ ਢੀਂਢਸਾ, ਵਸ਼ਿੰਗਟਨ ਸਿੰਘ, ਕਰਮ ਸਿੰਘ ਧਨੋਆ, ਖੁਸ਼ਪਿੰਦਰ ਕਪਿਲਾ ਪਰਵਿੰਦਰ ਸਿੰਘ ਖੰਗੂੜਾ ਨੇ ਦੱਸਿਆ ਕਿ ਜੇਕਰ ਸਰਕਾਰ/ਤਨਖਾਹ ਕਮਿਸ਼ਨ ਵੱਲੋਂ ਮੁਲਾਜ਼ਮਾਂ ਅਤੇ ਰਿਟਾਇਰੀਆਂ ਦੀਆਂ ਕੁੱਝ ਮੰਗਾਂ ਮੰਨੀਆਂ ਗਈਆਂ ਸਨ ਜਿਵੇਂ ਕਿ ਪਰਖਕਾਲ ਅਤੇ ਤਰੱਕੀ ਵਾਲੇ ਸਾਥੀਆਂ ਨੂੰ ਬਣਦਾ ਲਾਭ ਦੇਣ ਸਬੰਧੀ, ਡੀ.ਏ. ਮਿਤੀ 01-07-2021 ਤੋਂ ਜਾਰੀ ਕਰਨ ਸਬੰਧੀ, ਪੈਨਸ਼ਨਰਜ਼ ਨੂੰ 2.59 ਦੇ ਫਾਰਮੂਲੇ ਨਾਲ ਪੈਨਸ਼ਨ ਸੋਧਣ ਸਬੰਧੀ, 24 ਕੈਟਾਗਰੀਆਂ ਨੂੰ 2.59 ਨਾਲ ਲਾਭ ਦੇਣ ਸਬੰਧੀ, ਵੱਖ-ਵੱਖ ਤਰ੍ਹਾਂ ਦੇ ਖਤਮ ਕੀਤੇ ਭੱਤੇ ਬਹਾਲ ਕਰਨ ਸਬੰਧੀ ਆਦਿ ਸਬੰਧੀ ਅਜੇ ਤੱਕ ਕੋਈ ਨੋਟੀਫਿਕੇਸ਼ਨ ਜਾਰੀ ਨਹੀਂ ਜਾਰੀ ਹੋਇਆ।

ਇਸ ਤੋਂ ਇਲਾਵਾ ਬਾਕੀ ਰਹਿੰਦੀਆਂ ਮੰਗਾਂ ਜਿਵੇਂ ਕਿ 15 ਪ੍ਰਤੀਸ਼ਤ ਦਾ ਲਾਭ 119 ਪ੍ਰਤੀਸ਼ਤ ਨਾਲ ਦਿੱਤਾ ਜਾਵੇ, 15-01-2015, 17-07-2020 ਦਾ ਪੱਤਰ ਵਾਪਿਸ ਲਿਆ ਜਾਵੇ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇ, ਪਰੋਬੇਸ਼ਨ ’ਤੇ ਕੰਮ ਕਰ ਰਹੇ ਸਾਥੀਆਂ ਨੂੰ ਸੋਧੀ ਤਨਖਾਹ ਦਿੱਤੀ ਜਾਵੇ, ਅਨਰੀਵਾਈਜ਼ਡ ਡੀ.ਏ. ਦੀਆਂ ਕਿਸ਼ਤਾਂ ਨੋਟੀਫਾਈਡ ਕੀਤੀਆਂ ਜਾਣ, 01-07-2015 ਤੋਂ ਰਹਿੰਦੀ ਡੀ.ਏ. ਦੀ ਕਿਸ਼ਤ ਜਾਰੀ ਕੀਤੀ ਜਾਵੇ, ਛੇਵੇਂ ਤਨਖਾਹ ਕਮਿਸ਼ਨ ਤਹਿਤ ਡੀ.ਸੀ.ਆਰ.ਜੀ. ਅਤੇ ਲੀਵਇੰਨ ਕੈਸ਼ਮੈਂਟ ਦੇਣ ਲਈ ਪੱਤਰ ਜਾਰੀ ਕੀਤੇ ਜਾਣ ਅਤੇ ਕੱਚੇ ਕਰਮਚਾਰੀਆਂ ਨੂੰ ਪੱਕਾ ਕੀਤਾ ਜਾਵੇ ਆਦਿ ਮੰਗਾਂ ਦੀ ਪੂਰਤੀ ਲਈ ਜਲਦ ਨਾ ਕੀਤੀ ਗਈ ਤਾਂ ਰਾਜ ਦੇ ਸਮੂਹ ਮੁਲਾਜ਼ਮਾਂ ਵੱਲੋਂ ਸਰਕਾਰੀ ਤੰਤਰ ਪੂਰੀ ਤਰ੍ਹਾਂ ਠੱਪ ਕਰਦੇ ਹੋਏ 28, 29 ਦਸੰਬਰ ਨੂੰ ਪੰਜਾਬ ਸਿਵਲ ਸਕੱਤਰੇਤ ਦੇ ਪੱਧਰ ਤੋਂ ਲੈਕੇ ਸਮੇਤ ਡਾਇਰੈਟੋਰੇਟਜ਼ ਅਤੇ ਜ਼ਿਲ੍ਹਾ/ਤਹਿਸੀਲ/ਬਲਾਕ ਪੱਧਰ ਦੇ ਸਮੂਹ ਦਫਤਰ ਬੰਦ ਕਰ ਦਿੱਤੇ ਜਾਣਗੇ, ਜਿਸ ਦੀ ਪੂਰਨ ਜ਼ਿੰਮੇਵਾਰੀ ਰਾਜ ਸਰਕਾਰ ਦੀ ਹੋਵੇਗੀ। ਜੇਕਰ ਇਸ ਐਕਸ਼ਨ ਤੋਂ ਬਾਅਦ ਵੀ ਪੰਜਾਬ ਸਰਕਾਰ ਦੇ ਕੰਨ ਨਾ ਖੁੱਲੇ ਤਾਂ ਮੰਚ ਵੱਲੋਂ ਮਿਤੀ 30-12-2021 ਨੂੰ ਲੁਧਿਆਣਾ ਵਿਖੇ ਮੀਟਿੰਗ ਕਰਦੇ ਹੋਏ ਅਗਲੇ ਤਕੜੇ ਸੰਘਰਸ਼ ਉਲੀਕ ਦਿੱਤਾ ਜਾਵੇਗਾ ਜਿਸ ਵਿੱਚ ਕਾਂਗਰਸ ਸਰਕਾਰ ਦਾ ਸਫਾਇਆ ਹੋਣਾ ਤਹਿ ਹੈ।

You might also like

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ

ਅਮਰੀਕਾ-ਇਜ਼ਰਾਇਲ ਦੁਆਰਾ ਇਰਾਨ ਉੱਪਰ ਹਮਲੇ ਵਿਰੁੱਧ ਮੁਜ਼ਾਹਰਾ

ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ

ਮੀਟਿੰਗ ਵਿੱਚ ਪੰਜਾਬ ਸਿਵਲ ਸਕੱਤਰੇਤ ਸਟਾਫ ਐਸੋਸ਼ੀਏਸ਼ਨ, ਪੀ.ਐਸ.ਐਮ.ਐਸ.ਯੂ., ਚੰਡੀਗੜ੍ਹ ਮੋਹਾਲੀ ਦੇ ਡਾਇਰੈਕਟੋਰੇਟ ਦੀਆਂ ਸਮੂਹ ਜਥੇਬੰਦੀਆਂ, ਰਿਟਾਇਰਡ ਆਫੀਸਰਜ਼ ਐਸੋਸ਼ੀਏਸ਼ਨ ਪੰਜਾਬ ਸਿਵਲ ਸਕੱਤਰੇਤ, ਰੈਵਿਊ ਪਟਵਾਰ ਯੂਨੀਅਨ, ਕਾਨੂੰਗੋ ਐਸੋਸ਼ੀਏਸ਼ਨ, ਮਾਸਟਰ ਕਾਡਰ, ਪੈਨਸ਼ਨਰ ਕਨਫੈਡਰੇਸ਼ਨ, ਪੰਜਾਬ ਰਾਜ ਅਧਿਆਪਕ ਗੱਠਜੋੜ, ਈ.ਟੀ.ਟੀ ਅਧਿਆਪਕ ਯੂਨੀਅਨ, ਬੀ.ਐੱਡ ਫਰੰਟ ਪੰਜਾਬ, ਪੀ.ਡੀ.ਐਸ.ਏ., ਰੈਵਨਿਊ ਯੂਨੀਅਨ ਜਲ ਸਰੋਤ ਵਿਭਾਗ, ਪੋਲੀਟੈਕਨਿਕ ਕਾਲਜ, ਗਜ਼ਟਰਡ ਟੀਚਰਜ਼ ਐਸੋਸ਼ੀਏਸ਼ਨ ਪੰਜਾਬ, ਹੋਮ ਗਾਰਡ ਐਸੋਸ਼ੀਏਸ਼ਨ ਪੰਜਾਬ, ਪਲਾਂਟ ਡਾਕਟਰਜ਼ ਐਸੋਸ਼ੀਏਸ਼ਨ ਪੰਜਾਬ, ਰਿਟਾਇਰਡ ਇੰਪਲਾਈਜ਼ ਐਸੋਸ਼ੀਏਸ਼ਨ ਪੰਜਾਬ ਸਕੂਲ ਸਿੱਖਿਆ ਬੋਰਡ, ਆਈ.ਟੀ.ਆਈ. ਵਿਭਾਗ ਪੰਜਾਬ, ਪੋਲੀਟੈਕਨੀਕਲ ਕਾਲਜ ਵਰਕਸ਼ਾਪ ਐਸੋਸ਼ੀਏਸ਼ਨ, ਐੱਚ.ਟੀ/ਸੀ.ਐੱਚ.ਟੀ. ਸਿੱਧੀ ਭਰਤੀ ਯੂਨੀਅਨ ਪੰਜਾਬ, ਦਰਜਾ ਚਾਰ ਖੁਰਾਕ ਤੇ ਵੰਡ ਵਿਭਾਗ ਪੰਜਾਬ, ਪੰਚਾਇਤ ਰਾਜ ਡਰਾਫਸਮੈਨ ਪੰਜਾਬ, ਜੇ.ਈ./ਐਸ.ਡੀ.ਓ. ਐਸੋਸ਼ੀਏਸ਼ਨ ਪੰਜਾਬ ਦੇ ਸੂਬਾ ਪੱਧਰੀ ਨੁਮਾਇੰਦਿਆਂ ਵੱਲੋਂ ਭਾਗ ਲਿਆ ਗਿਆ ।

ਮੀਟਿੰਗ ਉਪਰੰਤ ਗੁਰਚਰਨਜੀਤ ਸਿੰਘ ਹੁੰਦਲ, ਮੋਹਨ ਸਿੰਘ ਭੇਡਪੁਰਾ, ਮਨਜੀਤ ਸਿੰਘ ਰੰਧਾਵਾ, ਰੰਜੀਵ ਕੁਮਾਰ, ਜਗਜੀਤ ਸਿੰਘ, ਸੁਖਵਿੰਦਰ ਸਿੰਘ, ਤਰਸ਼ੇਮ ਭੱਠਲ, ਕੁਲਜੀਤ ਸਿੰਘ ਬੰਬੀਹਾ, ਡਾ. ਦਾਨਿਸ਼ ਕੁਮਾਰ, ਜਗਵਿੰਦਰ ਸਿੰਘ, ਗੁਰਦੀਪ ਸਿੰਘ ਨੇ ਵਿਸ਼ੇਸ਼ ਗੱਲਬਾਤ ਕਰਦਿਆਂ ਦੱਸਿਆ ਕਿ ਮੌਜ਼ੂਦਾ ਚੰਨੀ ਸਰਕਾਰ ਤੇ ਕੈਪਟਨ ਸਰਕਾਰ ਵਿੱਚ ਕੋਈ ਅੰਤਰ ਨਹੀਂ, ਕੈਪਟਨ ਸਰਕਾਰ ਵੱਲੋਂ ਪੰਜ ਸਾਲ ਪਹਿਲਾਂ ਵਾਅਦੇ ਕਰਕੇ ਪੂਰੇ ਨਹੀਂ ਕੀਤੇ ਗਏ ਚੰਨੀ ਸਰਕਾਰ ਵੱਲੋਂ ਕੇਵਲ ਐਲਾਨ ਕੀਤੇ ਜਾ ਰਹੇ ਹਨ, ਜਿੰਨ੍ਹਾਂ ਦੀ ਪਰਵਾਹ ਨੋਟੀਫਿਕੇਸ਼ਨ ਜਾਰੀ ਕਰਨ ਵਾਲਿਆਂ ਵੱਲੋਂ ਕੀਤੀ ਹੀ ਨਹੀਂ ਜਾ ਰਹੀ। ਉਹਨਾਂ ਇਹ ਵੀ ਦੱਸਿਆ ਕਿ ਇਹ ਵੀ ਸਮਝ ਤੋਂ ਬਾਹਰ ਹੈ ਕੇ ਮੌਜ਼ੂਦਾ ਸਰਕਾਰੀ ਤੰਤਰ ਮੁੱਖ ਮੰਤਰੀ ਦੇ ਐਲਾਨ ਨੂੰ ਨੋਟੀਫਿਕੇਸ਼ਨ ਜਾਰੀ ਕਰਦਿਆਂ ਹੋਇਆ ਲਾਗੂ ਨਾ ਕਰਕੇ ਚੰਨੀ ਸਰਕਾਰ ਦਾ ਸਾਥ ਦੇ ਰਹੇ ਹਨ ਜਾਂ ਉਹਨਾਂ ਦੇ ਵਿਰੁੱਧ ਭੁਗਤ ਰਹੇ ਹਨ। ਮੀਟਿੰਗ ਦੌਰਾਨ ਯਾਦਵਿੰਦਰ ਸਿੰਘ, ਅਨੀਸ਼ ਕੁਮਾਰ, ਗੁਰਮੁੱਖ ਸਿੰਘ, ਹਰਜੀਤ ਸਿੰਘ ਸੈਣੀ, ਕੰਵਲਜੀਤ ਕੌਰ, ਬਲਵਿੰਦਰ ਕੌਰ, ਅਮਿਤ ਕਟੋਚ, ਸੰਜੀਵ ਕੁਮਾਰ, ਸੁਖਵਿੰਦਰ ਸਿੰਘ ਸੁੱਖੀ, ਹਰਕੇਸ਼ ਕੁਮਾਰ, ਜਸਵੀਰ ਸਿੰਘ ਗਿੱਲ, ਰਸ਼ਪਾਲ ਸਿੰਘ ਵੜੈਚ, ਜਸਮਿੰਦਰ ਸਿੰਘ, ਸੰਦੀਪ ਸਿੰਘ ਬਰਾੜ, ਅਮਰਬਹਾਦਰ ਸਿੰਘ ਬਾਠ, ਤਜਿੰਦਰ ਸਿੰਘ, ਪਲਵਿੰਦਰ ਸਿੰਘ, ਗੁਰਿੰਦਰ ਸਿੰਘ, ਚਰਨਜੀਤ ਕੌਰ, ਸੁਖਚੈਨ ਸਿੰਘ ਸੈਣੀ ਵਿਸ਼ੇਸ਼ ਰੂਪ ਵਿੱਚ ਹਾਜ਼ਰ ਹੋਏ।

Previous Post

ਪੁਲਿਸ ਲਈ ਬੁਝਾਰਤ ਬਣਿਆ ਮਜੀਠੀਆ, ਕਦੋਂ ਖੁੱਲ੍ਹੇਗਾ ਰਾਜ

Next Post

ਅੱਤਵਾਦ ਤੇ ਵਪਾਰ ਇਕੱਠੇ ਨਹੀਂ ਚੱਲ ਸਕਦੇ: ਕੈਪਟਨ ਅਮਰਿੰਦਰ ਸਿੰਘ

Asli Punjabi

Asli Punjabi

Related Posts

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ
Punjab

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ

by Asli Punjabi
March 3, 2026
ਅਮਰੀਕਾ-ਇਜ਼ਰਾਇਲ ਦੁਆਰਾ ਇਰਾਨ ਉੱਪਰ ਹਮਲੇ ਵਿਰੁੱਧ ਮੁਜ਼ਾਹਰਾ
Punjab

ਅਮਰੀਕਾ-ਇਜ਼ਰਾਇਲ ਦੁਆਰਾ ਇਰਾਨ ਉੱਪਰ ਹਮਲੇ ਵਿਰੁੱਧ ਮੁਜ਼ਾਹਰਾ

by Asli Punjabi
March 3, 2026
ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ
Punjab

ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ

by Asli Punjabi
November 26, 2025
Dera Bassi ‘ਚ Police ਅਤੇ Gangsters ਵਿਚਾਲੇ ਮੁਕਾਬਲਾ! Lawrence Bishnoi ਗੈਂਗ ਦੇ 4 ਬਦਮਾਸ਼ ਗ੍ਰਿਫ਼ਤਾਰ
Punjab

Dera Bassi ‘ਚ Police ਅਤੇ Gangsters ਵਿਚਾਲੇ ਮੁਕਾਬਲਾ! Lawrence Bishnoi ਗੈਂਗ ਦੇ 4 ਬਦਮਾਸ਼ ਗ੍ਰਿਫ਼ਤਾਰ

by Asli Punjabi
November 26, 2025
ਪੰਜਾਬ ਦਾ ਸ਼ੇਰ ਜੁਝਾਰ ਸਿੰਘ ਕੌਮ ਦਾ ਅਨਮੋਲ ਹੀਰਾ – ਅੰਮ੍ਰਿਤਪਾਲ ਸਿੰਘ
Punjab

ਪੰਜਾਬ ਦਾ ਸ਼ੇਰ ਜੁਝਾਰ ਸਿੰਘ ਕੌਮ ਦਾ ਅਨਮੋਲ ਹੀਰਾ – ਅੰਮ੍ਰਿਤਪਾਲ ਸਿੰਘ

by Asli Punjabi
November 26, 2025
Next Post
ਅੱਤਵਾਦ ਤੇ ਵਪਾਰ ਇਕੱਠੇ ਨਹੀਂ ਚੱਲ ਸਕਦੇ: ਕੈਪਟਨ ਅਮਰਿੰਦਰ ਸਿੰਘ

ਅੱਤਵਾਦ ਤੇ ਵਪਾਰ ਇਕੱਠੇ ਨਹੀਂ ਚੱਲ ਸਕਦੇ: ਕੈਪਟਨ ਅਮਰਿੰਦਰ ਸਿੰਘ

Recommended

ਟੀ.ਬੀ. ਨਾਲ ਪ੍ਰਭਾਵਿਤ 7 ਦੇਸ਼ਾਂ ਦੀ ਮਦਦ ਕਰੇਗਾ ਅਮਰੀਕਾ

ਟੀ.ਬੀ. ਨਾਲ ਪ੍ਰਭਾਵਿਤ 7 ਦੇਸ਼ਾਂ ਦੀ ਮਦਦ ਕਰੇਗਾ ਅਮਰੀਕਾ

June 6, 2021
ਬੀਬੀ ਜਗੀਰ ਕੌਰ ਦੀ ਪ੍ਰਧਾਨਗੀ ਹੇਠ ਹੋਈ ਧਰਮ ਪ੍ਰਚਾਰ ਕਮੇਟੀ ਦੀ ਇਕੱਤਰਤਾ

ਬੀਬੀ ਜਗੀਰ ਕੌਰ ਦੀ ਪ੍ਰਧਾਨਗੀ ਹੇਠ ਹੋਈ ਧਰਮ ਪ੍ਰਚਾਰ ਕਮੇਟੀ ਦੀ ਇਕੱਤਰਤਾ

January 7, 2021

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

March 3, 2026
ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ
Top Stories

ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ

March 3, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In