ਮੁਹਾਲੀ, 23 ਦਸੰਬਰ, 2021: ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਉਹਨਾਂ ਖਿਲਾਫ ਦਰਜ ਨਸ਼ਿਆਂ ਦੇ ਮਾਮਲੇ ਵਿਚ ਜ਼ਮਾਨਤ ਹਾਸਲ ਕਰਨ ਲਈ ਮੁਹਾਲੀ ਦੀ ਅਦਾਲਤ ਵਿਚ ਦਾਇਰ ਕੀਤੀ ਹੈ। ਆਪਣੀ ਅਰਜ਼ੀ ਵਿਚ ਮਜੀਠੀਆ ਨੇ ਕਿਹਾ ਹੈ ਕਿ ਉਹਨਾਂ ਦੇ ਖਿਲਾਫ ਪੁਲਿਸ ਕੋਲ ਕੋਈ ਸਬੂਤ ਨਹੀਂ ਹੈ, ਇਸ ਲਈ ਉਹਨਾਂ ਨੁੰ ਜ਼ਮਾਨਤ ਦਿੱਤੀ ਜਾਵੇ। ਉਹਨਾਂ ਇਹ ਵੀ ਕਿਹਾ ਹੈ ਕਿ ਉਹਨਾਂ ਖਿਲਾਫ ਐਫ ਆਈ ਆਰ ਚੋਣਾਂ ਨੁੰ ਵੇਖਦਿਆਂ ਦਰਜ ਕੀਤੀ ਗਈ ਹੈ।ਅਰਜ਼ੀ ਉਹਨਾਂ ਦੇਵਕੀਲਾਂ ਵੱਲੋਂ ਦਾਇਰ ਕੀਤੀ ਗਈਹੈ। ਮਜੀਠੀਆ ਆਪ ਰੂਪੋਸ਼ ਹਨ।