ਚੰਡੀਗੜ੍ਹ, 28 ਦਸੰਬਰ 2021-ਆਮ ਆਦਮੀ ਪਾਰਟੀ ਨੇ ਮੋਹਾਲੀ ਦੇ ਸਾਬਕਾ ਮੇਅਰ ਕੁਲਵੰਤ ਸਿੰਘ ਨੂੰ ਵਿਧਾਨ ਸਭਾ ਚੋਣਾਂ ਲਈ ਮੋਹਾਲੀ ਵਿਧਾਨ ਸਭਾ ਹਲਕੇ ਤੋਂ ਪਾਰਟੀ ਉਮੀਦਵਾਰ ਐਲਾਨਿਆ ਹੈ। ਕੁਲਵੰਤ ਸਿੰਘ ਬੀਤੇ ਦਿਨ ਹੀ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਏ ਸਨ । ਕੁਲਵੰਤ ਸਿੰਘ ਸ਼੍ਰੋਮਣੀ ਅਕਾਲੀ ਦਲ ਵਿਚ ਲੰਬਾ ਸਮਾਂ ਕੰਮ ਕਰ ਚੁੱਕੇ ਹਨ। 2014 ਦੀ ਲੋਕ ਸਭਾ ਚੋਣ ਉਨ੍ਹਾਂ ਨੇ ਫਤੇਹਗੜ੍ਹ ਸਾਹਿਬ ਤੋਂ ਅਕਾਲੀ ਦਲ ਦੀ ਟਿਕਟ ਤੇ ਲੜੀ ਸੀ ।