• About
  • Contact
  • Hindi News
  • English News
Tuesday, March 10, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Top Stories

ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੇ ਆਗੂਆਂ ਦੀ ਮੁੱਖ ਮੰਤਰੀ ਨਾਲ ਮੀਟਿੰਗ 30 ਤੱਕ ਮੁਲਤਵੀ

Asli Punjabi by Asli Punjabi
December 29, 2021
in Top Stories
0
ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੇ ਆਗੂਆਂ ਦੀ ਮੁੱਖ ਮੰਤਰੀ ਨਾਲ ਮੀਟਿੰਗ 30 ਤੱਕ ਮੁਲਤਵੀ
587
SHARES
3.3k
VIEWS
Share on FacebookShare on TwitterShare on Whatsapp

ਚੰਡੀਗੜ੍ਹ, 29 ਦਸੰਬਰ, 2021: ਕੱਲ੍ਹ ਦੇਰ ਸ਼ਾਮ ਖੜ੍ਹੇ ਪੈਰ ਮੁੱਖ ਮੰਤਰੀ ਸ੍ਰੀ ਚਰਨਜੀਤ ਸਿੰਘ ਚੰਨੀ ਵੱਲੋਂ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੇ ਆਗੂਆਂ ਨਾਲ ਅੱਜ ਸਵੇਰੇ 10.30 ਵਜੇ ਇੱਥੇ ਰੱਖੀ ਗਈ ਮੀਟਿੰਗ ਫਿਰ ਸਮੇਂ ਦੀ ਤੰਗੀ ਦੀ ਭੇਂਟ ਚੜ੍ਹ ਗਈ। ਲੰਮੀ ਇੰਤਜ਼ਾਰ ਮਗਰੋਂ 12-15 ਵਜੇ ਆ ਕੇ ਸ੍ਰੀ ਚੰਨੀ ਆਪਣੀ ਮਜਬੂਰੀ ਦੱਸਦਿਆਂ 30 ਦਸੰਬਰ ਨੂੰ ਖੁਲ੍ਹੇ ਸਮੇਂ ਲਈ ਮੀਟਿੰਗ ਕਰਨ ਦਾ ਵਾਅਦਾ ਕਰਕੇ ਅਤੇ ਮੰਨੀਆਂ ਹੋਈਆਂ ਮੰਗਾਂ ਦੀ ਸਥਿਤੀ ਉੱਪਰ ਚਰਚਾ ਤੇ ਲੋੜੀਂਦੇ ਫ਼ੈਸਲਿਆਂ ਬਾਰੇ ਖੇਤੀ ਮੰਤਰੀ ਸ੍ਰੀ ਰਣਦੀਪ ਸਿੰਘ ਨਾਭਾ ਦੀ ਡਿਊਟੀ ਲਗਾ ਕੇ ਚਲੇ ਗਏ।

You might also like

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ

ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ

ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

ਇਹ ਜਾਣਕਾਰੀ ਦਿੰਦੇ ਹੋਏ ਜਥੇਬੰਦੀ ਦੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਦੱਸਿਆ ਕਿ ਸ੍ਰੀ ਨਾਭਾ ਨੇ ਲਾਗੂ ਕਰਨ ਵਾਲੇ ਸਰਕਾਰੀ ਹੁਕਮਾਂ ਦੀਆਂ ਨਕਲਾਂ ਅਤੇ ਮੁਆਵਜਿਆਂ ਨੌਕਰੀਆਂ ਦੀਆਂ ਸੂਚੀਆਂ ਆਗੂਆਂ ਨੂੰ ਦੇਣ ਤੋਂ ਇਲਾਵਾ ਮਾਨਸਾ ਵਿਖੇ ਬੇਰੁਜ਼ਗਾਰ ਅਧਿਆਪਕਾਂ ‘ਤੇ ਕਹਿਰ ਢਾਹੁਣ ਵਾਲੇ ਡੀ ਐੱਸ ਐੱਸ ਪੀ ਦੇ ਮੁਅੱਤਲੀ ਹੁਕਮਾਂ ਦੀ ਨਕਲ ਤਹਿਸ਼ੁਦਾ ਅਗਲੀ ਮੀਟਿੰਗ ਵਿੱਚ ਦੇਣ ਦਾ ਵਾਅਦਾ ਕੀਤਾ। ਕਿਸਾਨ ਆਗੂ ਅਨੁਸਾਰ ਜਥੇਬੰਦੀ ਵੱਲੋਂ 15 ਥਾਂਵਾਂ’ਤੇ ਡੀ ਸੀ ਜਾਂ ਐੱਸ ਡੀ ਐੱਮ ਦਫ਼ਤਰਾਂ ਅੱਗੇ ਜਥੇਬੰਦੀ ਵੱਲੋਂ ਦਿਨ ਰਾਤ ਦੇ ਪੱਕੇ ਧਰਨੇ ਅੱਜ ਨੌਂਵੇਂ ਦਿਨ ਵੀ ਲਗਾਤਾਰ ਜਾਰੀ ਰਹੇ। ਮਾਨਸਾ ਅਤੇ ਮੋਗਾ ਜ਼ਿਲ੍ਹਿਆਂ ਵਿੱਚ ਉੱਚ ਅਧਿਕਾਰੀਆਂ ਦੇ ਘਿਰਾਓ ਵੀ ਕੀਤੇ ਗਏ।

ਸ਼੍ਰੀ ਕੋਕਰੀ ਕਲਾਂ ਨੇ ਦੱਸਿਆ ਕਿ ਮੀਟਿੰਗ ਤੋਂ ਬਾਅਦ ਜ਼ਿਲ੍ਹਾ ਧਰਨਿਆਂ ਦੀ ਰਿਪੋਰਟ ਲੈਣ ਸਮੇਂ ਫਸਲੀ ਤਬਾਹੀ ਦਾ ਮੁਆਵਜ਼ਾ ਵੰਡਣ ਵੇਲੇ ਨੋਟ ਕੀਤੀ ਗਈ ਵੱਡੀ ਖ਼ਾਮੀ ਖੇਤੀ ਡਾਇਰੈਕਟਰ ਸ੍ਰੀ ਗੁਰਵਿੰਦਰ ਸਿੰਘ ਰਾਹੀਂ ਫੋਨ ਕਰਕੇ ਖੇਤੀ ਮੰਤਰੀ ਦੇ ਧਿਆਨ ਵਿੱਚ ਲਿਆਂਦੀ ਗਈ ਅਤੇ ਮੰਗ ਕੀਤੀ ਗਈ ਕਿ ਪੀੜਤ ਕਿਸਾਨ ਦੀ ਤਬਾਹ ਹੋਈ ਫ਼ਸਲ ਦਾ 5 ਏਕੜ ਤੋਂ ਵਾਧੂ ਰਕਬੇ ਦਾ ਮੁਆਵਜ਼ਾ ਦੇਣ ਉੱਪਰ ਲਾਈ ਪਾਬੰਦੀ ਖ਼ਤਮ ਕੀਤੀ ਜਾਵੇ।

ਸ਼੍ਰੀ ਕੋਕਰੀ ਕਲਾਂ ਨੇ ਦੱਸਿਆ ਕਿ ਮੰਨੀਆਂ ਮੰਗਾਂ ਲਾਗੂ ਕਰਵਾਉਣ ਤੋਂ ਇਲਾਵਾ ਪੰਜਾਬ ਦੇ ਕਰਜਾਗ੍ਰਸਤ ਕਿਸਾਨਾਂ ਮਜ਼ਦੂਰਾਂ ਦੀ ਮੁਕੰਮਲ ਕਰਜ਼ਾ ਮੁਕਤੀ, ਹਰ ਘਰ ਰੁਜ਼ਗਾਰ ਅਤੇ ਮਾਰੂ ਨਸ਼ਿਆਂ ਦੇ ਖਾਤਮੇ ਵਰਗੇ ਅਹਿਮ ਚੋਣ ਵਾਅਦੇ ਲਾਗੂ ਕਰਨ ਅਤੇ ਕਿਸਾਨ ਮਜ਼ਦੂਰ ਪੱਖੀ ਸੂਦਖੋਰੀ ਕਰਜ਼ਾ ਕਾਨੂੰਨ ਬਣਾਉਣ ਸਮੇਤ ਵੱਡੇ ਸਰਮਾਏਦਾਰਾਂ, ਸਾਮਰਾਜੀ ਕਾਰਪੋਰੇਟਾਂ ਤੇ ਵੱਡੇ ਜਗੀਰਦਾਰਾਂ/ਸੂਦਖੋਰਾਂ ਤੋਂ ਮੋਟੇ ਟੈਕਸ ਵਸੂਲਣ ਅਤੇ ਜ਼ਮੀਨੀ ਸੁਧਾਰ ਕਾਨੂੰਨ ਲਾਗੂ ਕਰਨ ਵਰਗੇ ਕਈ ਹੋਰ ਚਿਰਾਂ ਤੋਂ ਲਟਕਦੇ ਅਹਿਮ ਮਸਲਿਆਂ ਦੇ ਹੱਲ ਲਈ 30 ਦਸੰਬਰ ਦੀ ਗੱਲਬਾਤ ਸਮੇਂ ਜ਼ੋਰਦਾਰ ਪੈਰਵੀ ਕੀਤੀ ਜਾਵੇਗੀ।

ਮੀਟਿੰਗ ਵਿੱਚ ਖੁਦ ਸ੍ਰੀ ਕੋਕਰੀ ਸਮੇਤ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ, ਝੰਡਾ ਸਿੰਘ ਜੇਠੂਕੇ, ਸ਼ਿੰਗਾਰਾ ਸਿੰਘ ਮਾਨ, ਰੂਪ ਸਿੰਘ ਛੰਨਾਂ,ਜਨਕ ਸਿੰਘ ਭੁਟਾਲ, ਜਸਵਿੰਦਰ ਸਿੰਘ ਲੌਂਗੋਵਾਲ, ਜਗਤਾਰ ਸਿੰਘ ਕਾਲਾਝਾੜ ਅਤੇ ਹਰਿੰਦਰ ਕੌਰ ਬਿੰਦੂ ਸ਼ਾਮਲ ਸਨ।

ਕਿਸਾਨ ਆਗੂਆਂ ਨੇ ਐਲਾਨ ਕੀਤਾ ਕਿ ਕੱਲ੍ਹ ਨੂੰ ਧਰਨਿਆਂ ਵਾਲ਼ੇ ਸਾਰੇ ਜ਼ਿਲ੍ਹਿਆਂ ਵਿੱਚ ਅਧਿਕਾਰੀਆਂ ਦੇ ਘਿਰਾਓ ਕੀਤੇ ਜਾਣਗੇ। 23 ਦਸੰਬਰ ਵਾਲੇ ਵਾਅਦੇ ਲਾਗੂ ਕਰਵਾਉਣ ਅਤੇ ਅਗਲੀ ਮੀਟਿੰਗ ਦੌਰਾਨ ਰਹਿੰਦੀਆਂ ਮੰਗਾਂ ਮੰਨਵਾਉਣ ਲਈ ਪੰਜਾਬ ਦੇ ਸਮੂਹ ਕਿਸਾਨਾਂ ਮਜ਼ਦੂਰਾਂ ਨੂੰ ਇਨ੍ਹਾਂ ਘਿਰਾਓ ਪ੍ਰੋਗਰਾਮਾਂ ਵਿੱਚ ਵਧ ਚੜ੍ਹ ਕੇ ਸ਼ਾਮਲ ਹੋਣ ਦਾ ਸੱਦਾ ਦਿੱਤਾ।

Previous Post

ਪੰਜਾਬ ਸਰਕਾਰ ਦੇ ਮੁਲਾਜ਼ਮਾਂ ਨੇ ਘੜੇ ਭੰਨਕੇ ਸਰਕਾਰ ਦਾ ਕੀਤਾ ਪਿੱਟ ਸਿਆਪਾ

Next Post

ਕਿਹੜਾ ਆਮ ਆਦਮੀ ਆਲੀਸ਼ਾਨ ਜੀਵਨ ਜਿਊਂਦਾ ਹੈ ਅਤੇ ਮਹਿੰਗੇ ਹੋਟਲਾਂ ਵਿੱਚ ਰਹਿੰਦਾ ਹੈ : ਮੁੱਖ ਮੰਤਰੀ ਨੇ ਕੇਜਰੀਵਾਲ ਨੂੰ ਪੁੱਛਿਆ

Asli Punjabi

Asli Punjabi

Related Posts

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ
Top Stories

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ

by Asli Punjabi
March 9, 2026
ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ
Top Stories

ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ

by Asli Punjabi
March 9, 2026
ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ
Top Stories

ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

by Asli Punjabi
March 9, 2026
ਸ਼ਹੀਦ ਭਾਈ ਤਾਰਾ ਸਿੰਘ ਦੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਇਆ ਖਾਲਸਾ ਮਾਰਚ
Top Stories

ਸ਼ਹੀਦ ਭਾਈ ਤਾਰਾ ਸਿੰਘ ਦੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਇਆ ਖਾਲਸਾ ਮਾਰਚ

by Asli Punjabi
March 9, 2026
300 ਸਾਲਾ ਸ਼ਤਾਬਦੀ ਨੂੰ ਸਮਰਪਿਤ ‘ਖਾਲਸਾਈ ਮਾਰਚ’ ਦਾ ਗੁ: ਬੁਰਜ ਅਕਾਲੀ ਬਾਬਾ ਫੂਲਾ ਸਿੰਘ ਜੀ ਵੱਲੋਂ ਨਿੱਘਾ ਸੁਆਗਤ
Top Stories

300 ਸਾਲਾ ਸ਼ਤਾਬਦੀ ਨੂੰ ਸਮਰਪਿਤ ‘ਖਾਲਸਾਈ ਮਾਰਚ’ ਦਾ ਗੁ: ਬੁਰਜ ਅਕਾਲੀ ਬਾਬਾ ਫੂਲਾ ਸਿੰਘ ਜੀ ਵੱਲੋਂ ਨਿੱਘਾ ਸੁਆਗਤ

by Asli Punjabi
March 9, 2026
Next Post
ਕਿਹੜਾ ਆਮ ਆਦਮੀ ਆਲੀਸ਼ਾਨ ਜੀਵਨ ਜਿਊਂਦਾ ਹੈ ਅਤੇ ਮਹਿੰਗੇ ਹੋਟਲਾਂ ਵਿੱਚ ਰਹਿੰਦਾ ਹੈ : ਮੁੱਖ ਮੰਤਰੀ ਨੇ ਕੇਜਰੀਵਾਲ ਨੂੰ ਪੁੱਛਿਆ

ਕਿਹੜਾ ਆਮ ਆਦਮੀ ਆਲੀਸ਼ਾਨ ਜੀਵਨ ਜਿਊਂਦਾ ਹੈ ਅਤੇ ਮਹਿੰਗੇ ਹੋਟਲਾਂ ਵਿੱਚ ਰਹਿੰਦਾ ਹੈ : ਮੁੱਖ ਮੰਤਰੀ ਨੇ ਕੇਜਰੀਵਾਲ ਨੂੰ ਪੁੱਛਿਆ

Recommended

ਵਿੱਤ ਮੰਤਰੀ ਵੱਲੋਂ ਸ਼ਹਿਰ ਦੇ ਜਲ ਨਿਕਾਸੀ ਪ੍ਰਬੰਧਾਂ ਦਾ ਜਾਇਜ਼ਾ

ਵਿੱਤ ਮੰਤਰੀ ਵੱਲੋਂ ਸ਼ਹਿਰ ਦੇ ਜਲ ਨਿਕਾਸੀ ਪ੍ਰਬੰਧਾਂ ਦਾ ਜਾਇਜ਼ਾ

June 25, 2020
ਤਿ੍ਰਪਤ ਬਾਜਵਾ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਸਮਰਪਿੱਤ ਭਾਸ਼ਾ ਵਿਭਾਗ ਦੇ ‘ਜਨ ਸਾਹਿਤ’ ਰਿਸਾਲੇ ਦਾ ਵਿਸ਼ੇਸ਼ ਅੰਕ ਜਾਰੀ

ਤਿ੍ਰਪਤ ਬਾਜਵਾ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਸਮਰਪਿੱਤ ਭਾਸ਼ਾ ਵਿਭਾਗ ਦੇ ‘ਜਨ ਸਾਹਿਤ’ ਰਿਸਾਲੇ ਦਾ ਵਿਸ਼ੇਸ਼ ਅੰਕ ਜਾਰੀ

April 30, 2021

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

March 9, 2026
ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ
Top Stories

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ

March 9, 2026
ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ
Top Stories

ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ

March 9, 2026
ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ
Top Stories

ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

March 9, 2026
ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ
National

ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ

March 9, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In