• About
  • Contact
  • Hindi News
  • English News
Saturday, June 6, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Top Stories

ਕਿਹੜਾ ਆਮ ਆਦਮੀ ਆਲੀਸ਼ਾਨ ਜੀਵਨ ਜਿਊਂਦਾ ਹੈ ਅਤੇ ਮਹਿੰਗੇ ਹੋਟਲਾਂ ਵਿੱਚ ਰਹਿੰਦਾ ਹੈ : ਮੁੱਖ ਮੰਤਰੀ ਨੇ ਕੇਜਰੀਵਾਲ ਨੂੰ ਪੁੱਛਿਆ

Asli Punjabi by Asli Punjabi
December 29, 2021
in Top Stories
0
ਕਿਹੜਾ ਆਮ ਆਦਮੀ ਆਲੀਸ਼ਾਨ ਜੀਵਨ ਜਿਊਂਦਾ ਹੈ ਅਤੇ ਮਹਿੰਗੇ ਹੋਟਲਾਂ ਵਿੱਚ ਰਹਿੰਦਾ ਹੈ : ਮੁੱਖ ਮੰਤਰੀ ਨੇ ਕੇਜਰੀਵਾਲ ਨੂੰ ਪੁੱਛਿਆ
587
SHARES
3.3k
VIEWS
Share on FacebookShare on TwitterShare on Whatsapp

ਸਰਦੂਲਗੜ੍ਹ, 29 ਦਸੰਬਰ 2021 : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ `ਆਪ` ਸੁਪਰੀਮੋ ਅਰਵਿੰਦ ਕੇਜਰੀਵਾਲ `ਤੇ ਨਿਸ਼ਾਨਾ ਸੇਧਦਿਆਂ ਕਿਹਾ ਕਿ ਕੇਜਰੀਵਾਲ ਪਹਿਲਾਂ ਇਹ ਦੱਸੇ ਕਿ ਕਿਹੜਾ ਆਮ ਆਦਮੀ ਆਲੀਸ਼ਾਨ ਜੀਵਨ ਜਿਊਂਦਾ ਹੈ ਅਤੇ ਵੱਡੇ ਤੇ ਮਹਿੰਗੇ ਹੋਟਲਾਂ `ਚ ਰਹਿੰਦਾ ਹੈ।

ਅੱਜ ਇੱਥੇ ਅਨਾਜ ਮੰਡੀ ਵਿਖੇ ਇੱਕ ਵਿਸ਼ਾਲ ਰੈਲੀ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕੇਜਰੀਵਾਲ ਖੁਦ-ਬ-ਖੁਦ ਹੀ ਆਪਣੇ ਆਪ ਨੂੰ ਆਮ ਆਦਮੀ ਕਹਿੰਦਾ ਰਹਿੰਦਾ ਹੈ ਬਲਕਿ ਅਸਲ ਵਿੱਚ ਉਸ ਨੂੰ ਆਮ ਆਦਮੀ ਦੇ ਹਿੱਤਾਂ ਦੀ ਕੋਈ ਚਿੰਤਾ ਨਹੀਂ ਹੈ। ਉਨ੍ਹਾਂ ਕਿਹਾ ਕਿ ਜਿਹੜਾ ਸ਼ਖਸ ਐਸ਼ੋ-ਆਰਾਮ ਦੀ ਜ਼ਿੰਦਗੀ ਬਤੀਤ ਕਰ ਰਿਹਾ ਹੈ, ਉਸ ਨੂੰ ਆਮ ਆਦਮੀ ਦੀਆਂ ਤਕਲੀਫਾਂ ਬਾਰੇ ਕਿਵੇਂ ਪਤਾ ਲੱਗ ਸਕਦਾ ਹੈ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਲੋਕਾਂ ਦੀਆਂ ਮੁਸ਼ਕਲਾਂ ਨੂੰ ਉਹੀ ਸਮਝ ਸਕਦਾ ਹੈ, ਜਿਸ ਨੇ ਖੁਦ ਮੁਸ਼ਕਲਾਂ ਦਾ ਸਾਹਮਣਾ ਕੀਤਾ ਹੋਵੇ।

You might also like

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

ਅਗਨੀਵੀਰ ਆਰਮੀ ਭਰਤੀ ਲਈ 1 ਅਪ੍ਰੈਲ ਤੱਕ ਕਰਵਾਈ ਜਾ ਸਕਦੀ ਰਜਿਸਟਰੇਸ਼ਨ-ਡਿਪਟੀ ਕਮਿਸ਼ਨਰ

ਚੰਡੀਗੜ੍ਹ ‘ਚ ਵੱਡੀ ਵਾਰਦਾਤ: ਸੈਕਟਰ 9 ਵਿੱਚ ਜਿਮ ਤੋਂ ਬਾਹਰ ਨਿਕਲਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

ਮੁੱਖ ਮੰਤਰੀ ਨੇ ਕਿਹਾ ਕਿ ਕਮਜ਼ੋਰ ਅਤੇ ਪਛੜੇ ਵਰਗਾਂ ਨਾਲ ਸਬੰਧਤ ਹੋਣ ਦੇ ਨਾਤੇ ਉਨ੍ਹਾਂ ਦਾ ਮੁੱਖ ਉਦੇਸ਼ ਲੋਕਾਂ ਨੂੰ ਵੱਧ ਤੋਂ ਵੱਧ ਸ਼ਕਤੀ ਪ੍ਰਦਾਨ ਕਰਨਾ ਹੈ ਕਿਉਂਕਿ ਇਹ ਆਮ ਆਦਮੀ ਦੀ ਸਰਕਾਰ ਹੈ। ਉਨ੍ਹਾਂ ਕਿਹਾ ਕਿ `ਆਪ` ਗਾਰੰਟੀ ਕਾਰਡ ਭਰ ਰਹੀ ਹੈ ਪਰ ਉਨ੍ਹਾਂ ਦੀ ਸਰਕਾਰ ਨੇ ਸਾਰੇ ਵਾਅਦੇ ਪੂਰੇ ਕੀਤੇ ਹਨ ਅਤੇ `ਆਪ` ਕੋਲ ਕੋਈ ਮੁੱਦਾ ਨਹੀਂ ਬਚਿਆ ਹੈ। ਕੇਜਰੀਵਾਲ ਅਤੇ ਉਸ ਦੇ ਸਹਿਯੋਗੀਆਂ ਨੂੰ ਈਸਟ ਇੰਡੀਆ ਕੰਪਨੀ ਕਰਾਰ ਦਿੰਦਿਆਂ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਕੇਜਰੀਵਾਲ ਵੱਲੋਂ ਪੰਜਾਬ ਦੀ ਸਾਰੀ ਲੀਡਰਸ਼ਿਪ ਨੂੰ ਨਜ਼ਰਅੰਦਾਜ਼ ਕੀਤਾ ਜਾ ਰਿਹਾ ਹੈ ਅਤੇ ਆਪਣੇ ਆਪ ਨੂੰ ਪੰਜਾਬ ਦੇ ਨੇਤਾ ਵਜੋਂ ਪੋਸਟਰਾਂ `ਤੇ ਪੇਸ਼ ਕਰ ਰਿਹਾ ਹੈ, ਜਿਸ ਨੂੰ ਪੰਜਾਬ ਵਾਸੀ ਬਰਦਾਸ਼ਤ ਨਹੀਂ ਕਰਨਗੇ।

ਮੁੱਖ ਮੰਤਰੀ ਨੇ ਕੇਜਰੀਵਾਲ ਵੱਲੋਂ ਆਟੋ ਰਿਕਸ਼ਾ `ਚ ਬੈਠਣ ਅਤੇ ਕਿਸੇ ਦੇ ਘਰ ਜਾਣ ਦੀ ਵਿਖਾਈ ਜਾ ਰਹੀ ਡਰਾਮੇਬਾਜ਼ੀ ਲਈ ਆਪ ਸੁਪਰੀਮੋ ਨੂੰ ਕਰੜੇ ਹੱਥੀ ਲਿਆ। ਉਨ੍ਹਾਂ ਕਿਹਾ ਕਿ ਕੇਜਰੀਵਾਲ ਦਿੱਲੀ ਵਿੱਚ ਵੱਡੇ ਬੰਗਲੇ `ਚ ਰਹਿੰਦਾ ਹੈ ਅਤੇ ਪੰਜਾਬ ਦੇ ਦੌਰਿਆਂ ਦੌਰਾਨ ਮਹਿੰਗੇ ਤੋਂ ਮਹਿੰਗੇ ਹੋਟਲਾਂ ਵਿਚ ਠਹਿਰਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ‘ਆਪ’ ਦੇ ਜ਼ਿਆਦਾਤਰ ਵਿਧਾਇਕ ਪਾਰਟੀ ਛੱਡ ਚੁੱਕੇ ਹਨ ਕਿਉਂਕਿ ਉਨ੍ਹਾਂ ਵੱਲੋਂ ਆਪਣੇ ਆਪ ਨੂੰ ਆਮ ਆਦਮੀ ਵਜੋਂ ਪੇਸ਼ ਕਰਨ ਦਾ ਝੂਠਾ ਪ੍ਰਚਾਰ ਬੇਨਕਾਬ ਹੋ ਗਿਆ ਹੈ। ਮੁੱਖ ਮੰਤਰੀ ਚੰਨੀ ਨੇ ਅੱਗੇ ਕਿਹਾ ਕਿ ਬਾਦਲਾਂ ਅਤੇ ਮਜੀਠੀਆ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਕਿਉਂਕਿ ਇਨ੍ਹਾਂ ਨੇ ਆਪਣੇ ਨਿੱਜੀ ਮੁਫ਼ਾਦਾਂ ਲਈ ਪੰਜਾਬ ਨੂੰ ਲੁੱਟਿਆ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੀ ਜਵਾਨੀ ਨੂੰ ਬਰਬਾਦ ਕਰਨ ਵਾਲਾ ਮਜੀਠੀਆ ਗ੍ਰਿਫਤਾਰੀ ਦੇ ਡਰੋਂ ਐਫਆਈਆਰ ਦਰਜ ਹੋਣ ਤੋਂ ਬਾਅਦ ਲੁਕ ਗਿਆ ਹੈ। ਉਨ੍ਹਾਂ ਸੂਬੇ ਵਿੱਚ ਟਰਾਂਸਪੋਰਟ ਮਾਫੀਆ ਚਲਾਉਣ ਲਈ ਬਾਦਲਾਂ `ਤੇ ਵਰ੍ਹਦਿਆਂ ਕਿਹਾ ਕਿ ਸਾਡੀ ਸਰਕਾਰ ਨੇ ਸਿਰਫ ਤਿੰਨ ਮਹੀਨਿਆਂ ਵਿੱਚ ਹੀ ਇਸ ਮਾਫੀਆ ਨੂੰ ਖਤਮ ਕਰ ਦਿੱਤਾ ਹੈ। ਮੁੱਖ ਮੰਤਰੀ ਚੰਨੀ ਨੇ ਅੱਗੇ ਕਿਹਾ ਕਿ ਅਸੀਂ ਸੂਬੇ ਵਿੱਚ ਹਰ ਤਰ੍ਹਾਂ ਦੇ ਮਾਫੀਆ ਨੂੰ ਨੱਥ ਪਾਉਣ ਲਈ ਸਖ਼ਤ ਫੈਸਲੇ ਲੈਣ ਵਾਸਤੇ ਮਜ਼ਬੂਤ ਅਤੇ ਸਮਰੱਥ ਹਾਂ ਜਦਕਿ `ਆਪ` ਕਨਵੀਨਰ ਨੇ ਮਜੀਠੀਆ ਤੋਂ ਲਿਖਤੀ ਮੁਆਫੀ ਮੰਗ ਲਈ ਹੈ।

ਮੁੱਖ ਮੰਤਰੀ ਨੇ ਭਗਵੰਤ ਮਾਨ ਨੂੰ ਅੱਗੇ ਆ ਕੇ ਮਜੀਠੀਆ ਦੇ ਗਲਤ ਕੰਮਾਂ ਦਾ ਸਮਰਥਨ ਕਰਨ ਵਾਸਤੇ ਕੇਜਰੀਵਾਲ ਨੂੰ ਸਵਾਲ ਕਰਨ ਲਈ ਵੰਗਾਰਿਆ। ਮੁੱਖ ਮੰਤਰੀ ਚੰਨੀ ਨੇ ਅੱਗੇ ਕਿਹਾ ਕਿ `ਆਪ` ਦੇ ਸਾਰੇ ਨੇਤਾ ਕੇਜਰੀਵਾਲ ਦੀ ਖਾਸ ਪਾਰਟੀ ਛੱਡ ਚੁੱਕੇ ਹਨ ਅਤੇ ਸਿਰਫ ਭਗਵੰਤ ਮਾਨ ਹੀ ਕੇਜਰੀਵਾਲ ਦਾ ਸਾਥ ਦੇ ਰਹੇ ਹਨ ਅਤੇ ਮੁੱਖ ਮੰਤਰੀ ਬਣਨ ਦੀ ਲਾਲਸਾ ਕਾਰਨ ਕੇਜਰੀਵਾਲ ਦੇ ਗਲਤ ਕੰਮਾਂ ਖਿਲਾਫ ਕੁਝ ਨਹੀਂ ਬੋਲ ਰਹੇ। ਉਨ੍ਹਾਂ ਇੱਕ ਵਾਰ ਫਿਰ ਦੁਹਰਾਇਆ ਕਿ ਉਨ੍ਹਾਂ ਦੀ ਸਰਕਾਰ ਸਾਰੇ ਮਾਫ਼ੀਆ ਨਾਲ ਸਖ਼ਤੀ ਨਾਲ ਨਜਿੱਠਣ ਅਤੇ ਨਸ਼ਾ ਤਸਕਰੀ ਦੇ ਧੰਦੇ ਵਿਚਲੀਆਂ ਸਾਰੀਆਂ ਵੱਡੀਆਂ ਮੱਛੀਆਂ ਨੂੰ ਸਲਾਖਾਂ ਪਿੱਛੇ ਸੁੱਟਣ ਦੀ ਕਾਰਵਾਈ ਤੋਂ ਪਿੱਛੇ ਨਹੀਂ ਹਟੇਗੀ।

ਮੁੱਖ ਮੰਤਰੀ ਚੰਨੀ ਨੇ ਮਾਲਵਾ ਪੱਟੀ ਵਿੱਚ ਨਰਮੇ ਦੀ ਫਸਲ ਦੇ ਹੋਏ ਨੁਕਸਾਨ ਬਾਰੇ ਬੋਲਦਿਆਂ ਕਿਹਾ ਕਿ ਕਿਸਾਨਾਂ ਨੂੰ 12 ਹਜ਼ਾਰ ਰੁਪਏ ਦਾ ਮੁਆਵਜ਼ਾ ਪਹਿਲਾਂ ਹੀ ਦਿੱਤਾ ਜਾ ਚੁੱਕਾ ਹੈ ਅਤੇ 5 ਹਜ਼ਾਰ ਰੁਪਏ ਹੋਰ ਦਿੱਤੇ ਜਾ ਰਹੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਪੱਲੇਦਾਰ ਯੂਨੀਅਨਾਂ ਦੀ ਲੰਮੇ ਸਮੇਂ ਤੋਂ ਲਟਕਦੀ ਆ ਰਹੀ ਮੰਗ ਨੂੰ ਵੀ ਠੇਕੇਦਾਰੀ ਸਿਸਟਮ (ਠੇਕੇਦਾਰ ਪ੍ਰਣਾਲੀ) ਅਧੀਨ ਲਿਆ ਕੇ ਹੱਲ ਕੀਤਾ ਜਾ ਰਿਹਾ ਹੈ ਅਤੇ ਸਾਰੀਆਂ ਅਦਾਇਗੀਆਂ ਸਿੱਧੀਆਂ ਕੀਤੀਆਂ ਜਾਣਗੀਆਂ।

ਸਰਦੂਲਗੜ੍ਹ ਹਲਕੇ ਲਈ ਕਈ ਵਿਕਾਸ ਪ੍ਰੋਜੈਕਟਾਂ ਦਾ ਐਲਾਨ ਕਰਦਿਆਂ ਮੁੱਖ ਮੰਤਰੀ ਚੰਨੀ ਨੇ ਬਹਿਣੀਵਾਲ ਨੂੰ ਸਬ ਤਹਿਸੀਲ ਦਾ ਦਰਜਾ ਦੇਣ, ਸਰਦੂਲਗੜ੍ਹ ਹਸਪਤਾਲ ਨੂੰ ਅਪਗ੍ਰੇਡ ਕਰਨ ਅਤੇ ਮਿਡਲ ਸਕੂਲ ਝੁਨੀਰ ਨੂੰ ਸੀਨੀਅਰ ਸੈਕੰਡਰੀ ਪੱਧਰ ਤੱਕ ਅੱਪਗ੍ਰੇਡ ਕਰਨ ਦਾ ਐਲਾਨ ਕੀਤਾ।ਸਰਦੂਲਗੜ੍ਹ ਹਲਕੇ ਦੇ ਵਿਕਾਸ ਲਈ 2 ਕਰੋੜ ਰੁਪਏ ਦੇਣ ਦਾ ਐਲਾਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ 15 ਕਰੋੜ ਰੁਪਏ ਵਿਕਾਸ ਕਾਰਜਾਂ ਲਈ ਪਹਿਲਾਂ ਭੇਜੇ ਗਏ ਸਨ ਜੋ ਕਿ ਖਰਚੇ ਜਾ ਚੁੱਕੇ ਹਨ।

ਟਰਾਂਸਪੋਰਟ ਮੰਤਰੀ, ਪੰਜਾਬ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਇਸ ਮੌਕੇ ਬੋਲਦਿਆਂ ਕਿਹਾ ਕਿ ਮੁੱਖ ਮੰਤਰੀ ਚੰਨੀ ਸਿਰਫ ਐਲਾਨ ਹੀ ਨਹੀਂ ਕਰਦੇ ਸਗੋਂ ਹਰ ਫੈਸਲੇ ਨੂੰ ਜ਼ਮੀਨੀ ਪੱਧਰ `ਤੇ ਲਾਗੂ ਕਰਕੇ ਪੂਰਾ ਕਰਦੇ ਹਨ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਦੇ ਲੋਕ ਸੂਬੇ ਵਿੱਚ ਅਮਨ-ਸ਼ਾਂਤੀ ਅਤੇ ਆਮ ਲੋਕਾਂ ਦਾ ਰਾਜ ਚਾਹੁੰਦੇ ਹਨ ਤਾਂ ਉਨ੍ਹਾਂ ਨੂੰ ਸੂਬੇ ਵਿੱਚ ਕਾਂਗਰਸ ਦੀ ਸਰਕਾਰ ਲਿਆਉਣੀ ਚਾਹੀਦੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਸਾਰੀਆਂ ਮੁਸ਼ਕਲਾਂ ਅਤੇ ਧਮਕੀਆਂ ਦੇ ਬਾਵਜੂਦ ਉਨ੍ਹਾਂ ਨੇ ਮੁੱਖ ਮੰਤਰੀ ਚੰਨੀ ਦੇ ਸਹਿਯੋਗ ਨਾਲ ਸੂਬੇ ਵਿੱਚ ਟਰਾਂਸਪੋਰਟ ਮਾਫੀਆ ਨੂੰ ਖਤਮ ਕੀਤਾ ਹੈ।

ਸਾਬਕਾ ਵਿਧਾਇਕ ਅਜੀਤ ਇੰਦਰ ਮੋਫਰ ਨੇ ਆਏ ਮਹਿਮਾਨਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਅਕਾਲੀ-ਭਾਜਪਾ ਵੱਲੋਂ ਆਪਣੇ ਸ਼ਾਸਨ ਦੌਰਾਨ ਸਾਡੇ ਹਲਕੇ ਨੂੰ ਜਾਣ ਬੁੱਝ ਕੇ ਅਣਗੌਲਿਆ ਕੀਤਾ ਗਿਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਚੰਨੀ ਲੋਕਾਂ ਦੇ ਮੁੱਖ ਮੰਤਰੀ ਹਨ ਕਿਉਂਕਿ ਉਹ ਸਾਰਿਆਂ ਨੂੰ ਮਿਲਦੇ ਹਨ ਅਤੇ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਦੀ ਕੋਸ਼ਿਸ਼ ਕਰਦੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਚੰਨੀ ਨੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਤਿੰਨ ਕਾਲੇ ਖੇਤੀ ਕਾਨੂੰਨਾਂ ਵਿਰੁੱਧ ਅੰਦੋਲਨ ਦੌਰਾਨ ਮਾਰੇ ਗਏ ਕਿਸਾਨਾਂ ਦੇ ਵਾਰਸਾਂ ਨੂੰ ਨੌਕਰੀਆਂ ਦੇ ਕੇ ਕਿਸਾਨਾਂ ਨੂੰ ਆਸਰਾ ਦਿੱਤਾ ਹੈ।

ਉਨ੍ਹਾਂ ਸਰਦੂਲਗੜ੍ਹ ਵਿਖੇ ਘੱਗਰ ਦਰਿਆ ’ਤੇ ਪੁਲ ਬਣਾਉਣ ਦੀ ਇਲਾਕੇ ਦੀ ਚਿਰੋਕਣੀ ਮੰਗ ਨੂੰ ਪੂਰਾ ਕਰਨ ਲਈ ਮੁੱਖ ਮੰਤਰੀ ਚੰਨੀ ਦਾ ਧੰਨਵਾਦ ਕੀਤਾ। ਉਨ੍ਹਾਂ ਇਹ ਵੀ ਕਿਹਾ ਕਿ ਮੁੱਖ ਮੰਤਰੀ ਚੰਨੀ ਨੇ ਸਿਰਫ਼ 3 ਮਹੀਨਿਆਂ ਵਿੱਚ ਉਹ ਕਰ ਵਿਖਾਇਆ ਜੋ ਕੈਪਟਨ ਸਾਢੇ ਚਾਰ ਸਾਲਾਂ ਵਿੱਚ ਨਹੀਂ ਕਰ ਸਕੇ। ਉਨ੍ਹਾਂ ਇੱਥੋਂ ਤੱਕ ਕਿਹਾ ਕਿ ਪੰਜਾਬ ਵਿੱਚ 2022 `ਚ ਕਾਂਗਰਸ ਨੂੰ ਸਰਕਾਰ ਬਣਾਉਣ ਤੋਂ ਰੋਕਣ ਲਈ ਪੰਜਾਬ ਵਿੱਚ ਡਰੋਨ, ਬੰਬ ਧਮਾਕਿਆਂ ਅਤੇ ਬੇਅਦਬੀ ਦੇ ਨਾਮ `ਤੇ ਦਹਿਸ਼ਤ ਫੈਲਾਈ ਜਾ ਰਿਹਾ ਹੈ।

ਰਾਜ ਸਭਾ ਮੈਂਬਰ ਬਲਵਿੰਦਰ ਸਿੰਘ ਭੂੰਦੜ ਦੇ ਭਤੀਜੇ ਭਗਵੰਤ ਸਿੰਘ ਅੱਜ ਕਾਂਗਰਸ ਵਿੱਚ ਸ਼ਾਮਲ ਹੋਏ ਅਤੇ ਮੁੱਖ ਮੰਤਰੀ ਨੇ ਉਨ੍ਹਾਂ ਦਾ ਪਾਰਟੀ ਵਿੱਚ ਸਵਾਗਤ ਕੀਤਾ। ਇਸ ਮੌਕੇ ਬੋਲਦਿਆਂ ਉਨ੍ਹਾਂ ਕਿਹਾ ਕਿ ਬਲਵਿੰਦਰ ਸਿੰਘ ਭੂੰਦੜ ਨੇ ਆਪਣੇ ਸੁਆਰਥੀ ਆਰਥਿਕ ਹਿੱਤਾਂ ਕਾਰਨ ਆਪਣੇ ਪਰਿਵਾਰ ਦੇ ਨਜ਼ਦੀਕੀਆਂ ਨੂੰ ਵੀ ਅੱਖੋਂ ਪਰੋਖੇ ਕੀਤਾ ਹੈ।

ਮੈਂਬਰ ਜ਼ਿਲ੍ਹਾ ਪ੍ਰੀਸ਼ਦ ਮਾਨਸਾ ਬਿਕਰਮ ਮੋਫਰ ਨੇ ਇਸ ਕਾਰਜਕਾਲ ਦੌਰਾਨ ਹਲਕੇ ਵਿੱਚ 400 ਕਰੋੜ ਰੁਪਏ ਦੀ ਲਾਗਤ ਨਾਲ ਚਲਾਏ ਗਏ ਵਿਕਾਸ ਕਾਰਜਾਂ ਬਾਰੇ ਜਾਣਕਾਰੀ ਦਿੱਤੀ ਅਤੇ ਮੁੱਖ ਮੰਤਰੀ ਨੂੰ ਹਲਕੇ ਲਈ ਹੋਰ ਵਿਕਾਸ ਪ੍ਰੋਜੈਕਟ ਜਾਰੀ ਕਰਨ ਦੀ ਅਪੀਲ ਕੀਤੀ।

ਇਸ ਮੌਕੇ ਕੈਬਨਿਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ, ਸਾਬਕਾ ਵਿਧਾਇਕ ਅਜੀਤ ਇੰਦਰ ਸਿੰਘ ਮੋਫਰ, ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਬਿਕਰਮ ਮੋਫਰ, ਜ਼ਿਲ੍ਹਾ ਪ੍ਰਧਾਨ ਮਾਨਸਾ ਮੰਗਤ ਰਾਏ ਬਾਂਸਲ, ਬੁਢਲਾਡਾ ਤੋਂ ਸੀਨੀਅਰ ਕਾਂਗਰਸੀ ਆਗੂ ਬੀਬੀ ਰਣਜੀਤ ਕੌਰ ਭੱਟੀ ਅਤੇ ਸਰਦੂਲਗੜ੍ਹ ਤੋਂ ਹੋਰ ਸਥਾਨਕ ਕਾਂਗਰਸੀ ਆਗੂ ਮੌਜੂਦ ਸਨ।

Previous Post

ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੇ ਆਗੂਆਂ ਦੀ ਮੁੱਖ ਮੰਤਰੀ ਨਾਲ ਮੀਟਿੰਗ 30 ਤੱਕ ਮੁਲਤਵੀ

Next Post

ਕੈਨੇਡਾ : ਕਿਸਾਨ ਮੋਰਚੇ ਦੀ ਜਿੱਤ ਅਤੇ ਸਾਹਿਬਜ਼ਾਦਿਆਂ ਦੀ ਯਾਦ ਵਿਚ ਸਮਾਗਮ

Asli Punjabi

Asli Punjabi

Related Posts

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

by Asli Punjabi
March 18, 2026
ਅਗਨੀਵੀਰ ਆਰਮੀ ਭਰਤੀ ਲਈ 1 ਅਪ੍ਰੈਲ ਤੱਕ ਕਰਵਾਈ ਜਾ ਸਕਦੀ ਰਜਿਸਟਰੇਸ਼ਨ-ਡਿਪਟੀ ਕਮਿਸ਼ਨਰ
Top Stories

ਅਗਨੀਵੀਰ ਆਰਮੀ ਭਰਤੀ ਲਈ 1 ਅਪ੍ਰੈਲ ਤੱਕ ਕਰਵਾਈ ਜਾ ਸਕਦੀ ਰਜਿਸਟਰੇਸ਼ਨ-ਡਿਪਟੀ ਕਮਿਸ਼ਨਰ

by Asli Punjabi
March 18, 2026
ਚੰਡੀਗੜ੍ਹ ‘ਚ ਵੱਡੀ ਵਾਰਦਾਤ: ਸੈਕਟਰ 9 ਵਿੱਚ ਜਿਮ ਤੋਂ ਬਾਹਰ ਨਿਕਲਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ
Top Stories

ਚੰਡੀਗੜ੍ਹ ‘ਚ ਵੱਡੀ ਵਾਰਦਾਤ: ਸੈਕਟਰ 9 ਵਿੱਚ ਜਿਮ ਤੋਂ ਬਾਹਰ ਨਿਕਲਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

by Asli Punjabi
March 18, 2026
ਵੱਡੀ ਖ਼ਬਰ: ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਮੰਗੇਗਾ ਪੰਜਾਬ; 1.44 ਲੱਖ ਕਰੋੜ ਰੁਪਏ ਦੇ ਬਕਾਏ ਦਾ ਦਾਅਵਾ
Top Stories

ਵੱਡੀ ਖ਼ਬਰ: ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਮੰਗੇਗਾ ਪੰਜਾਬ; 1.44 ਲੱਖ ਕਰੋੜ ਰੁਪਏ ਦੇ ਬਕਾਏ ਦਾ ਦਾਅਵਾ

by Asli Punjabi
March 18, 2026
CM ਮਾਨ ਵੱਲੋਂ ਸਾਰੇ DCs ਨੂੰ ਹੁਕਮ; ਗੈਸ ਏਜੰਸੀਆਂ ਦੀ ਚੈਕਿੰਗ ਤੇਜ਼ ਕਰੋ, ਬਲੈਕ ਕਰਨ ਵਾਲਿਆਂ ਦੀ ਖ਼ੈਰ ਨਹੀਂ
Top Stories

CM ਮਾਨ ਵੱਲੋਂ ਸਾਰੇ DCs ਨੂੰ ਹੁਕਮ; ਗੈਸ ਏਜੰਸੀਆਂ ਦੀ ਚੈਕਿੰਗ ਤੇਜ਼ ਕਰੋ, ਬਲੈਕ ਕਰਨ ਵਾਲਿਆਂ ਦੀ ਖ਼ੈਰ ਨਹੀਂ

by Asli Punjabi
March 12, 2026
Next Post
ਕੈਨੇਡਾ : ਕਿਸਾਨ ਮੋਰਚੇ ਦੀ ਜਿੱਤ ਅਤੇ ਸਾਹਿਬਜ਼ਾਦਿਆਂ ਦੀ ਯਾਦ ਵਿਚ ਸਮਾਗਮ

ਕੈਨੇਡਾ : ਕਿਸਾਨ ਮੋਰਚੇ ਦੀ ਜਿੱਤ ਅਤੇ ਸਾਹਿਬਜ਼ਾਦਿਆਂ ਦੀ ਯਾਦ ਵਿਚ ਸਮਾਗਮ

Recommended

ਰਾਹੁਲ ਗਾਂਧੀ ਦੀਆਂ ਟਰੈਕਟਰ ਰੈਲੀਆਂ ਲਈ ਨਵੀਂਆਂ ਤਾਰੀਕਾਂ ਦਾ ਐਲਾਨ

ਰਾਹੁਲ ਗਾਂਧੀ ਦੀਆਂ ਟਰੈਕਟਰ ਰੈਲੀਆਂ ਲਈ ਨਵੀਂਆਂ ਤਾਰੀਕਾਂ ਦਾ ਐਲਾਨ

October 1, 2020
ਲੱਦਾਖ ਦੇ ਹਾਲਾਤ ਬਹੁਤ ਗੰਭੀਰ : ਐਸ. ਜੈਸ਼ੰਕਰ

ਲੱਦਾਖ ਦੇ ਹਾਲਾਤ ਬਹੁਤ ਗੰਭੀਰ : ਐਸ. ਜੈਸ਼ੰਕਰ

September 8, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In