ਨਿਊਯਾਰਕ/ਸਰੀ, 31 ਦਸੰਬਰ – ਕੈਨੇਡਾ ਦੇ ਸ਼ਹਿਰ ਸਰੀ ਵਿੱਚ ਪੰਜਾਬ ਤੋਂ ਅੰਤਰਰਾਸ਼ਟਰੀ ਵਿਦਿਆਰਥੀ ਦੇ ਤੌਰ ਤੇ ਪੜ੍ਹਾਈ ਲਈ ਆਏ ਨੌਜਵਾਨ ਵਿਦਿਆਰਥੀ ਅਮਰਜੀਤ ਸਿੰਘ (26) ਸਾਲ ਦੀ ਬੀਤੇ ਦਿਨ ਮੌਤ ਹੋ ਗਈ ਹੈ। ਇਹ ਨੌਜਵਾਨ 4 ਕੁ ਸਾਲ ਪਹਿਲਾਂ ਕੈਨੇਡਾ ਵਿਖੇ ਪੜ੍ਹਾਈ ਕਰਨ ਲਈ ਆਇਆ ਸੀ।
ਮ੍ਰਿਤਕ ਮਾਪਿਆਂ ਦਾ ਇਕਲੌਤਾ ਪੁੱਤਰ ਅਤੇ ਇੱਕ ਭੈਣ ਦਾ ਭਰਾ ਸੀ। ਉਸ ਦੀ ਮੌਤ ਦਾ ਕਾਰਨ ਦਿਲ ਦਾ ਦੌਰਾ ਪੈਣਾ ਦੱਸਿਆ ਜਾ ਰਿਹਾ ਹੈ। ਨੌਜਵਾਨ ਦਾ ਪੰਜਾਬ ਤੋਂ ਪਿਛੋਕੜ ਪਿੰਡ ਸੂਰਘੁਰੀ ਜ਼ਿਲ੍ਹਾ ਫਰੀਦਕੋਟ ਸੀ। ਮ੍ਰਿਤਕ ਨੌਜਵਾਨ ਦੇ ਪਰਿਵਾਰ ਨੇ ਕੈਨੇਡਾ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਹਨਾਂ ਦੇ ਨੌਜਵਾਨ ਪੁੱਤਰ ਦੀ ਮ੍ਰਿਤਕ ਦੇਹ ਭਾਰਤ ਵਿੱਚ ਲਿਆਉਣ ਵਿੱਚ ਉਹਨਾਂ ਦੀ ਮਦਦ ਕੀਤੀ ਜਾਵੇ ਤਾਂ ਜੋ ਉਸ ਦਾਂ ਅੰਤਿਮ ਸੰਸਕਾਰ ਉਸ ਦੀ ਜਨਮ ਭੂਮੀ ਪਿੰਡ ਸੂਰਘੁਰੀ ਵਿਖੇ ਕੀਤਾ ਜਾ ਸਕੇ।