ਪਟਿਆਲਾ 6 ਜਨਵਰੀ 2022 : ਜ਼ਿਲ੍ਹੇ ਦੇ ਕਸਬਾ ਘੱਗਾ ‘ਚ ਯੂਕੇ ਤੋਂ ਪਰਤਿਅਾ ਜੋੜਾ ਓਮੀਕ੍ਰੋਨ ਪਾਜ਼ੇਟਿਵ ਪਾਇਆ ਗਿਆ ਹੈ। ਇਸ ਦੀ ਪੁਸ਼ਟੀ ਹੁੰਦਿਆਂ ਹੀ ਸਿਹਤ ਵਿਭਾਗ ਵੱਲੋਂ ਜਿੱਥੇ ਜੋੜੇ ਨੂੰ ਸਰਕਾਰੀ ਰਾਜਿੰਦਰਾ ਹਸਪਤਾਲ ਵਿਖੇ ਭਰਤੀ ਕਰਵਾ ਦਿੱਤਾ ਗਿਆ ਹੈ ਉੱਥੇ ਹੀ ਸੰਪਰਕ ਵਿਚ ਆਏ ਵਿਅਕਤੀਆਂ ਦੀ ਕੰਟਰੈਕਟ ਟ੍ਰੇਸਿੰਗ ਵੀ ਕੀਤੀ ਜਾ ਰਹੀ ਤਾਂ ਕਿ ਓਮੀਕ੍ਰੋਨ ਦੇ ਫੈਲਾਅ ਨੂੰ ਰੋਕਿਆ ਜਾ ਸਕੇ। ਇਸ ਦੀ ਪੁਸ਼ਟੀ ਕਰਦਿਆਂ ਜ਼ਿਲ੍ਹਾ ਐਪੀਡਿਮੋਲੋਜਿਸਟ ਡਾ ਸੁਮਿਤ ਸਿੰਘ ਨੇ ਕਿਹਾ ਕਿ ਫ਼ਿਲਹਾਲ ਜੋੜੇ ਦੀ ਹਾਲਤ ਠੀਕ ਹੈ। ਜਿਨ੍ਹਾਂ ਨੂੰ ਇਲਾਜ ਲਈ ਸਰਕਾਰੀ ਰਜਿੰਦਰਾ ਹਸਪਤਾਲ ਵਿਖੇ ਭਰਤੀ ਕਰਵਾ ਦਿੱਤਾ ਗਿਆ ਹੈ ਤੇ ਉਨ੍ਹਾਂ ਦੇ ਸੰਪਰਕ ਵਿਚ ਆਏ ਵਿਅਕਤੀਆਂ ਦੀ ਭਾਲ ਵੀ ਕੀਤੀ ਜਾ ਰਹੀ ਹੈ ਤਾਂ ਕਿ ਉਨ੍ਹਾਂ ਦੇ ਵੀ ਸੈਂਪਲ ਲਏ ਜਾ ਸਕਣ। ਓਮੀਕ੍ਰੋਨ ਦੇ ਫੈਲਾਅ ਨੂੰ ਰੋਕਿਆ ਜਾ ਸਕੇ।