• About
  • Contact
  • Hindi News
  • English News
Thursday, May 29, 2025
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Top Stories

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਵੀ ਪ੍ਰਧਾਨ ਮੰਤਰੀ ਦੀ ਫਿਰੋਜ਼ਪੁਰ ਫੇਰੀ ਦੌਰਾਨ ਸੁਰੱਖਿਆ ‘ਚ ਢਿੱਲ ‘ਤੇ ਜਾਹਿਰ ਕੀਤੀ ਚਿੰਤਾ

Asli Punjabi by Asli Punjabi
January 7, 2022
in Top Stories
0
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਵੀ ਪ੍ਰਧਾਨ ਮੰਤਰੀ ਦੀ ਫਿਰੋਜ਼ਪੁਰ ਫੇਰੀ ਦੌਰਾਨ ਸੁਰੱਖਿਆ ‘ਚ ਢਿੱਲ ‘ਤੇ ਜਾਹਿਰ ਕੀਤੀ ਚਿੰਤਾ
586
SHARES
3.3k
VIEWS
Share on FacebookShare on TwitterShare on Whatsapp

ਫਰੀਦਕੋਟ 7 ਜਨਵਰੀ 2022- ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਵੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਫਿਰੋਜ਼ਪੁਰ ਫੇਰੀ ਦੌਰਾਨ ਸੁਰੱਖਿਆ ‘ਚ ਢਿੱਲ ‘ਤੇ ਚਿੰਤਾ ਪ੍ਰਗਟਾਈ ਹੈ। ਦਰਅਸਲ, ਹਾਈਕੋਰਟ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਨੂੰ ਪੰਜਾਬ ਲਿਆਉਣ ਲਈ ਪ੍ਰੋਡਕਸ਼ਨ ਵਾਰੰਟ ‘ਤੇ ਸੁਣਵਾਈ ਕਰ ਰਿਹਾ ਹੈ। ਸਰਕਾਰੀ ਵਕੀਲ ਨੇ ਕਿਹਾ ਕਿ ਰਾਮ ਰਹੀਮ ਨੂੰ ਹਵਾਈ ਜਹਾਜ਼ ਰਾਹੀਂ ਪੰਜਾਬ ਲਿਆਂਦਾ ਜਾਵੇਗਾ। ਇਸ ‘ਤੇ ਹਾਈਕੋਰਟ ਨੇ ਟਿੱਪਣੀ ਕੀਤੀ ਕਿ ਪੰਜਾਬ ਸਰਕਾਰ ਪ੍ਰਧਾਨ ਮੰਤਰੀ ਦੀ ਫੇਰੀ ਦੌਰਾਨ ਜੋ ਕੁਝ ਵਾਪਰਿਆ ਉਸ ਨੂੰ ਸੰਭਾਲ ਨਹੀਂ ਸਕੀ। ਅਜਿਹੇ ‘ਚ ਜੇਕਰ ਡੇਰਾ ਮੁਖੀ ਰਾਮ ਰਹੀਮ ਨੂੰ ਲਿਆਂਦਾ ਜਾਂਦਾ ਹੈ ਤਾਂ ਸਥਿਤੀ ਨੂੰ ਕਿਵੇਂ ਸੰਭਾਲਿਆ ਜਾਵੇਗਾ।

ਸੁਣਵਾਈ ਦੌਰਾਨ ਹਾਈਕੋਰਟ ਨੇ ਕਿਹਾ ਕਿ ਕੀ ਰਾਮ ਰਹੀਮ ਵੀਆਈਪੀ ਹੈ, ਜਿਸ ਨੂੰ ਹਵਾਈ ਜਹਾਜ਼ ਰਾਹੀਂ ਲਿਆਂਦਾ ਜਾਵੇਗਾ। ਕੀ ਉਹ ਪ੍ਰਧਾਨ ਮੰਤਰੀ ਤੋਂ ਵੀ ਉੱਪਰ ਹੈ? ਜਸਟਿਸ ਅਰਵਿੰਦ ਸਾਂਗਵਾਨ ਦੇ ਸਾਹਮਣੇ ਸਰਕਾਰੀ ਵਕੀਲ ਨੇ ਕਿਹਾ ਕਿ ਡੇਰਾ ਮੁਖੀ ਦੇ ਪ੍ਰੋਡਕਸ਼ਨ ਵਾਰੰਟ ‘ਤੇ ਲੱਗੀ ਰੋਕ ਨੂੰ ਰੱਦ ਕੀਤਾ ਜਾਣਾ ਚਾਹੀਦਾ ਹੈ। ਰਾਮ ਰਹੀਮ ਨੂੰ ਹੈਲੀਕਾਪਟਰ ਰਾਹੀਂ ਪੰਜਾਬ ਲਿਆਂਦਾ ਜਾਵੇਗਾ। ਸੁਰੱਖਿਆ ‘ਚ 35,000 ਪੁਲਸ ਕਰਮਚਾਰੀ ਤਾਇਨਾਤ ਕੀਤੇ ਜਾਣਗੇ। ਹਾਲਾਂਕਿ ਹਾਈਕੋਰਟ ਨੇ ਇਸ ਨਾਲ ਸਹਿਮਤੀ ਨਹੀਂ ਜਤਾਈ ਅਤੇ ਪ੍ਰੋਡਕਸ਼ਨ ਵਾਰੰਟ ‘ਤੇ ਲੱਗੀ ਰੋਕ ਨਹੀਂ ਹਟਾਈ। ਮਾਮਲੇ ਦੀ ਅਗਲੀ ਸੁਣਵਾਈ ਹੁਣ 21 ਅਪ੍ਰੈਲ ਨੂੰ ਹੋਵੇਗੀ।

You might also like

ਸਿੱਖਾਂ ਨੂੰ ਮੋਦੀ ਸਰਕਾਰ ਦੇਵੇਗੀ ਇਕ ਹੋਰ ਵੱਡਾ ਤੋਹਫਾ,

ਦਿੱਲੀ ਦੇ ਮੁੱਖ ਮੰਤਰੀ ਰੇਖਾ ਗੁਪਤਾ ਨੇ 1984 ਦੇ ਸਿੱਖ ਕਤਲੇਆਮ ਦੇ ਪੀੜਤ ਪਰਿਵਾਰਾਂ ਦੇ ਮੈਂਬਰਾਂ ਨੂੰ ਨਿਯੁਕਤੀ ਪੱਤਰ ਵੰਡੇ

ਊਨਾ ਰੋਡ ਦੀ ਮੁਰੰਮਤ ਦਾ ਕੰਮ ਜਲਦ ਹੋਵੇਗਾ ਸ਼ੁਰੂ : ਬ੍ਰਮ ਸ਼ੰਕਰ ਜਿੰਪਾ

ਫਰੀਦਕੋਟ ‘ਚ ਡੇਰਾ ਸੱਚਾ ਸੌਦਾ ਮੁਖੀ ਖਿਲਾਫ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦਾ ਮਾਮਲਾ ਦਰਜ ਹੋਇਆ ਹੈ। ਰੋਹਤਕ ਜੇਲ ‘ਚ ਬੰਦ ਡੇਰਾ ਮੁਖੀ ਰਾਮ ਰਹੀਮ ਨੂੰ ਪੰਜਾਬ ਲਿਆਉਣਾ ਚਾਹੁੰਦਾ ਹੈ। ਇਸ ਦੇ ਲਈ ਫਰੀਦਕੋਟ ਅਦਾਲਤ ਵੱਲੋਂ ਪ੍ਰੋਡਕਸ਼ਨ ਵਾਰੰਟ ਜਾਰੀ ਕੀਤਾ ਗਿਆ ਸੀ। ਰਾਮ ਰਹੀਮ ਨੇ ਇਸ ਦੇ ਖਿਲਾਫ ਹਾਈਕੋਰਟ ‘ਚ ਪਟੀਸ਼ਨ ਦਾਇਰ ਕੀਤੀ ਸੀ। ਹਾਈਕੋਰਟ ਨੇ ਪ੍ਰੋਡਕਸ਼ਨ ਵਾਰੰਟ ‘ਤੇ ਰੋਕ ਲਗਾ ਦਿੱਤੀ ਹੈ।

ਇਸੇ ਪਟੀਸ਼ਨ ਦੀ ਸੁਣਵਾਈ ਵੀਰਵਾਰ ਨੂੰ ਹੋਈ। ਇਸ ਮਾਮਲੇ ਵਿੱਚ ਪੰਜਾਬ ਪੁਲਿਸ ਨੇ ਡੇਰਾ ਮੁਖੀ ਤੋਂ ਰੋਹਤਕ ਜੇਲ੍ਹ ਵਿੱਚ ਪੁੱਛਗਿੱਛ ਕੀਤੀ ਹੈ।

ਸੂਤਰਾਂ ਮੁਤਾਬਿਕ ਪੰਜਾਬ ਦੀ ਕਾਂਗਰਸ ਸਰਕਾਰ ‘ਤੇ ਚੋਣਾਂ ਤੋਂ ਪਹਿਲਾਂ ਮਾਮਲਾ ਹੱਲ ਕਰਨ ਦਾ ਦਬਾਅ ਹੈ। ਇਸੇ ਲਈ ਰਾਮ ਰਹੀਮ ਨੂੰ ਪੰਜਾਬ ਲਿਆ ਕੇ ਚੋਣ ਮਾਹੌਲ ਬਣਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।ਪੰਜਾਬ ਦੀ ਕਾਂਗਰਸ ਸਰਕਾਰ ਦੀ ਡੇਰਾ ਮੁਖੀ ਨੂੰ ਅਦਾਲਤ ‘ਚ ਲਿਆਉਣ ਪਿੱਛੇ ਵੀ ਇਰਾਦਾ ਬੇਅਦਬੀ ਮਾਮਲੇ ਨੂੰ ਲੈ ਕੇ ਚੋਣ ਮਾਹੌਲ ਬਣਾਉਣਾ ਹੈ। ਬੇਅਦਬੀ ਮਾਮਲੇ ‘ਚ ਅਜੇ ਤੱਕ ਸਰਕਾਰ ਨੇ ਕੋਈ ਕਾਰਵਾਈ ਨਹੀਂ ਕੀਤੀ ਹੈ। ਸਿਰਫ ਜਾਂਚ ਚੱਲ ਰਹੀ ਹੈ। ਜੇਕਰ ਡੇਰਾ ਮੁਖੀ ਨੂੰ ਪੰਜਾਬ ਲਿਆਂਦਾ ਗਿਆ ਤਾਂ ਕਾਂਗਰਸ ਸਰਕਾਰ ਇਸ ਨੂੰ ਮੁੱਦਾ ਬਣਾ ਕੇ ਕੈਸ਼ ਕਰ ਸਕਦੀ ਹੈ ਤਾਂ ਜੋ ਸਿੱਖਾਂ ਦੀਆਂ ਭਾਵਨਾਵਾਂ ਨੂੰ ਭੜਕਾਕੇ ਚੋਣ ਲਾਭ ਲਿਆ ਜਾ ਸਕੇ। ਨਸ਼ਿਆਂ ਦੇ ਮਾਮਲੇ ‘ਚ ਵੀ ਕਾਂਗਰਸ ਸਰਕਾਰ ਤੇ ਪਾਰਟੀ ਇਹੋ ਕਰ ਰਹੀ ਹੈ ਕਿ ਅਸੀਂ ਅਕਾਲੀ ਆਗੂ ਬਿਕਰਮ ਮਜੀਠੀਆ ‘ਤੇ ਕੇਸ ਦਰਜ ਕਰਕੇ ਵੱਡਾ ਕਦਮ ਚੁੱਕਿਆ ਹੈ।

ਮੀਡਿਆ ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਮੁਤਾਬਿਕ ਡੇਰਾ ਮੁੱਖੀ ਦੀ ਸੁਰੱਖਿਆ ਅਤੇ ਸਥਿਤੀ ‘ਤੇ ਚਿੰਤਾ ਜ਼ਾਹਰ ਕਰਦਿਆਂ, ਜਸਟਿਸ ਸਾਂਗਵਾਨ ਨੇ ਪ੍ਰੋਡਕਸ਼ਨ ਵਾਰੰਟ ਦੇ ਹੁਕਮਾਂ ‘ਤੇ ਰੋਕ 21 ਅਪ੍ਰੈਲ ਤੱਕ ਵਧਾ ਕੇ ਸੁਣਵਾਈ ਮੁਲਤਵੀ ਕਰ ਦਿੱਤੀ ਹੈ। ਸੁਣਵਾਈ ਦੌਰਾਨ ਐਡਵੋਕੇਟ ਜਨਰਲ ਨੇ ਜਵਾਬ ਦੇਣ ਲਈ ਕੁਝ ਹੋਰ ਸਮਾਂ ਮੰਗਿਆ ਸੀ। ਸੰਭਾਵਨਾ ਹੈ ਕਿ ਹੁਣ ਇਸ ਮਾਮਲੇ ਦੀ ਸੁਣਵਾਈ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਬਾਅਦ ਹੀ ਹੋਵੇਗੀ। ਹੁਣ ਐਸਆਈਟੀ ਡੇਰਾ ਮੁਖੀ ਤੋਂ ਸੁਨਾਰੀਆ ਜੇਲ੍ਹ ਵਿੱਚ ਹੀ ਪੁੱਛਗਿੱਛ ਕਰ ਸਕਦੀ ਹੈ।

Previous Post

ਐਮ ਪੀ ਪ੍ਰਨੀਤ ਕੌਰ ਆਈ ਕੋਰੋਨਾ ਪਾਜ਼ੀਟਿਵ, ਕੀਤਾ ਖੁਦ ਨੁੰ ਇਕਾਂਤਵਾਸ

Next Post

ਪ੍ਧਾਨ ਮੰਤਰੀ ਦੀ ਸੁਰੱਖਿਆ ਨੂੰ ਲੈ ਕੇ ਸੁਪਰੀਮ ਕੋਰਟ ‘ਚ ਹੋਈ ਸੁਣਵਾਈ ਦਾ ਕੀ ਬਣਿਆ?

Asli Punjabi

Asli Punjabi

Related Posts

ਸਿੱਖਾਂ ਨੂੰ ਮੋਦੀ ਸਰਕਾਰ ਦੇਵੇਗੀ ਇਕ ਹੋਰ ਵੱਡਾ ਤੋਹਫਾ,
Top Stories

ਸਿੱਖਾਂ ਨੂੰ ਮੋਦੀ ਸਰਕਾਰ ਦੇਵੇਗੀ ਇਕ ਹੋਰ ਵੱਡਾ ਤੋਹਫਾ,

by Asli Punjabi
May 28, 2025
ਦਿੱਲੀ ਦੇ ਮੁੱਖ ਮੰਤਰੀ ਰੇਖਾ ਗੁਪਤਾ ਨੇ 1984 ਦੇ ਸਿੱਖ ਕਤਲੇਆਮ ਦੇ ਪੀੜਤ ਪਰਿਵਾਰਾਂ ਦੇ ਮੈਂਬਰਾਂ ਨੂੰ ਨਿਯੁਕਤੀ ਪੱਤਰ ਵੰਡੇ
Top Stories

ਦਿੱਲੀ ਦੇ ਮੁੱਖ ਮੰਤਰੀ ਰੇਖਾ ਗੁਪਤਾ ਨੇ 1984 ਦੇ ਸਿੱਖ ਕਤਲੇਆਮ ਦੇ ਪੀੜਤ ਪਰਿਵਾਰਾਂ ਦੇ ਮੈਂਬਰਾਂ ਨੂੰ ਨਿਯੁਕਤੀ ਪੱਤਰ ਵੰਡੇ

by Asli Punjabi
May 28, 2025
ਊਨਾ ਰੋਡ ਦੀ ਮੁਰੰਮਤ ਦਾ ਕੰਮ ਜਲਦ ਹੋਵੇਗਾ ਸ਼ੁਰੂ : ਬ੍ਰਮ ਸ਼ੰਕਰ ਜਿੰਪਾ
Top Stories

ਊਨਾ ਰੋਡ ਦੀ ਮੁਰੰਮਤ ਦਾ ਕੰਮ ਜਲਦ ਹੋਵੇਗਾ ਸ਼ੁਰੂ : ਬ੍ਰਮ ਸ਼ੰਕਰ ਜਿੰਪਾ

by Asli Punjabi
May 28, 2025
ਅਮਰੀਕਾ ਵਿੱਚ ਪੜ੍ਹਾਈ ਕਰਨਾ ਹੁਣ ਹੋਵੇਗਾ ਮੁਸ਼ਕਲ
Top Stories

ਅਮਰੀਕਾ ਵਿੱਚ ਪੜ੍ਹਾਈ ਕਰਨਾ ਹੁਣ ਹੋਵੇਗਾ ਮੁਸ਼ਕਲ

by Asli Punjabi
May 28, 2025
ਟਰੰਪ ਨੇ ਹਾਰਵਰਡ ਯੂਨੀਵਰਸਿਟੀ ’ਤੇ ਕੌਮਾਂਤਰੀ ਵਿਦਿਆਰਥੀ ਦਾਖਲ ਕਰਨ ’ਤੇ ਲਗਾਈ ਰੋਕ
Top Stories

ਟਰੰਪ ਨੇ ਹਾਰਵਰਡ ਯੂਨੀਵਰਸਿਟੀ ’ਤੇ ਕੌਮਾਂਤਰੀ ਵਿਦਿਆਰਥੀ ਦਾਖਲ ਕਰਨ ’ਤੇ ਲਗਾਈ ਰੋਕ

by Asli Punjabi
May 23, 2025
Next Post
ਪ੍ਧਾਨ ਮੰਤਰੀ ਦੀ ਸੁਰੱਖਿਆ ਨੂੰ ਲੈ ਕੇ ਸੁਪਰੀਮ ਕੋਰਟ ‘ਚ ਹੋਈ ਸੁਣਵਾਈ ਦਾ ਕੀ ਬਣਿਆ?

ਪ੍ਧਾਨ ਮੰਤਰੀ ਦੀ ਸੁਰੱਖਿਆ ਨੂੰ ਲੈ ਕੇ ਸੁਪਰੀਮ ਕੋਰਟ 'ਚ ਹੋਈ ਸੁਣਵਾਈ ਦਾ ਕੀ ਬਣਿਆ?

Recommended

ਚੰਦਰਯਾਨ 3 ਨੇ ਸਾਂਝੀਆਂ ਕੀਤੀਆਂ ਚੰਦਰਮਾ ਦੀਆਂ ਤਾਜ਼ੀਆਂ ਤਸਵੀਰਾਂ

ਚੰਦਰਯਾਨ 3 ਨੇ ਸਾਂਝੀਆਂ ਕੀਤੀਆਂ ਚੰਦਰਮਾ ਦੀਆਂ ਤਾਜ਼ੀਆਂ ਤਸਵੀਰਾਂ

August 21, 2023
379 ਸਕੂਲਾਂ ਵਿੱਚ ਕੌਸ਼ਲ ਯੋਗਤਾ ਲੈਬਾਰਟਰੀਆਂ ਲਈ 23.65 ਕਰੋੜ ਰੁਪਏ ਦੀ ਗ੍ਰਾਂਟ ਜਾਰੀ

379 ਸਕੂਲਾਂ ਵਿੱਚ ਕੌਸ਼ਲ ਯੋਗਤਾ ਲੈਬਾਰਟਰੀਆਂ ਲਈ 23.65 ਕਰੋੜ ਰੁਪਏ ਦੀ ਗ੍ਰਾਂਟ ਜਾਰੀ

March 3, 2021

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਕੋਰੋਨਾ ਬ੍ਰੇਕਿੰਗ: ਚੰਡੀਗੜ੍ਹ ‘ਚ ਕੋਵਿਡ-19 ਨਾਲ ਪਹਿਲੀ ਮੌਤ ਦੀ ਪੁਸ਼ਟੀ
Punjab

ਕੋਰੋਨਾ ਬ੍ਰੇਕਿੰਗ: ਚੰਡੀਗੜ੍ਹ ‘ਚ ਕੋਵਿਡ-19 ਨਾਲ ਪਹਿਲੀ ਮੌਤ ਦੀ ਪੁਸ਼ਟੀ

May 28, 2025
ਈਰਾਨ ’ਚ ਤਿੰਨ ਪੰਜਾਬੀ ਨੌਜਵਾਨ ਅਗਵਾ
Punjab

ਈਰਾਨ ’ਚ ਤਿੰਨ ਪੰਜਾਬੀ ਨੌਜਵਾਨ ਅਗਵਾ

May 28, 2025
ਹਰਿਆਣਾ ਵਿਚ ਮਨੁੱਖ ਰਹਿਤ ਟੋਲ ਪਲਾਜ਼ਾ ਸ਼ੁਰੂ, ਜਾਣੋ ਕੀ ਏ ਖਾਸੀਅਤ ?
National

ਹਰਿਆਣਾ ਵਿਚ ਮਨੁੱਖ ਰਹਿਤ ਟੋਲ ਪਲਾਜ਼ਾ ਸ਼ੁਰੂ, ਜਾਣੋ ਕੀ ਏ ਖਾਸੀਅਤ ?

May 28, 2025
ਲੋਕਾਂ ਦੇ ਸਹਿਯੋਗ ਨਾਲ ਨਸ਼ਿਆਂ ਤੋਂ ਮਿਲੇਗਾ ਛੁਟਕਾਰਾ– ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ
Punjab

ਲੋਕਾਂ ਦੇ ਸਹਿਯੋਗ ਨਾਲ ਨਸ਼ਿਆਂ ਤੋਂ ਮਿਲੇਗਾ ਛੁਟਕਾਰਾ– ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ

May 28, 2025
ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸੂਬੇ ਦੇ ਸਕੂਲ ਦੇਸ਼ ਭਰ ਵਿਚੋਂ ਖ਼ੂਬਸੂਰਤ ਬਣੇ – ਵਿਧਾਇਕ ਰੰਧਾਵਾ
Punjab

ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸੂਬੇ ਦੇ ਸਕੂਲ ਦੇਸ਼ ਭਰ ਵਿਚੋਂ ਖ਼ੂਬਸੂਰਤ ਬਣੇ – ਵਿਧਾਇਕ ਰੰਧਾਵਾ

May 28, 2025
ਨਸ਼ਾ ਤਸਕਰ ਕਿਸੇ ਵੀ ਕੀਮਤ ਤੇ ਬਖਸ਼ੇ ਨਹੀਂ ਜਾਣਗੇ : ਜੈ ਕ੍ਰਿਸ਼ਨ ਸਿੰਘ ਰੌੜੀ
Punjab

ਨਸ਼ਾ ਤਸਕਰ ਕਿਸੇ ਵੀ ਕੀਮਤ ਤੇ ਬਖਸ਼ੇ ਨਹੀਂ ਜਾਣਗੇ : ਜੈ ਕ੍ਰਿਸ਼ਨ ਸਿੰਘ ਰੌੜੀ

May 28, 2025
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In