ਐਸ.ਏ.ਐਸ. ਨਗਰ, 7 ਜਨਵਰੀ – ਸਿੱਖਿਆ ਵਿਭਾਗ ਪੰਜਾਬ ਵਲੋਂ ਨਿਪੁੰਨ ਭਾਰਤ ਮਿਸ਼ਨ ਤਹਿਤ ਸਕੱਤਰ ਸਕੂਲ ਸਿੱਖਿਆ ਅਜੋਏ ਸ਼ਰਮਾ ਦੀ ਅਗਵਾਈ ਵਿੱਚ ਪੰਜਾਬ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਦੇ ਅਧਿਆਪਕਾਂ ਦੀ ਇੱਕ ਦਿਨਾਂ ਵਿਸ਼ੇਸ਼ ਸਿਖਲਾਈ ਵਰਕਸ਼ਾਪ ਦਾ ਆਯੋਜਨ ਜ਼ਿਲ੍ਹੇ ਦੇ ਵੱਖ-ਵੱਖ ਬਲਾਕਾਂ ਵਿਖੇ ਕੀਤਾ ਗਿਆ।
ਜ਼ਿਲ੍ਹਾ ਮੀਡੀਆ ਕੋਆਰਡੀਨੇਟਰ ਦੇਵ ਕਰਨ ਸਿੰਘ ਨੇ ਦੱਸਿਆ ਕਿ ਸਿਖਲਾਈ ਵਰਕਸ਼ਾਪ ਦੌਰਾਨ ਅਧਿਆਪਕਾਂ ਨੂੰ ਬੁਨਿਆਦੀ ਸਾਖਰਤਾ ਅਤੇ ਸੰਖਿਆ ਗਿਆਨ ਬਾਰੇ ਕੀਤੀ ਯੋਜਨਾਬੰਦੀ ਅਤੇ ਇਸਦੀ ਸਕੂਲਾਂ ਵਿੱਚ ਉਚਿਤ ਢੰਗ ਨਾਲ ਲਾਗੂ ਕਰਵਾ ਕੇ ਮਿੱਥੇ ਟੀਚਿਆਂ ਨੂੰ ਪ੍ਰਾਪਤ ਕਰਨ ਦੀ ਜਾਣਕਾਰੀ ਰਿਸੋਰਸ ਪਰਸਨਾਂ ਵੱਲੋਂ ਦਿੱਤੀ ਗਈ। ਇਸਦੇ ਨਾਲ ਹੀ ਵਰਕਸ਼ਾਪ ਦੌਰਾਨ ਵਿਭਾਗ ਵੱਲੋਂ ਸ਼ੁਰੂ ਕੀਤੀ ਗਈ ਸੌ ਦਿਨਾਂ ਪੜ੍ਹਣ ਮੁਹਿੰਮ ਦੇ ਜ਼ਮੀਨੀ ਪੱਧਰ ਤੇ ਲਾਗੂ ਕਰਨ ਅਤੇ ਲੋੜੀਂਦੇ ਨਤੀਜੇ ਪ੍ਰਾਪਤ ਕਰਨ ਲਈ ਤਿਆਰ ਕੀਤੇ ਹਫ਼ਤਾਵਾਰੀ ਯੋਜਨਾਬੰਦੀ ਬਾਰੇ ਵਿੱਚ ਵੀ ਵਿਸਤਾਰ ਵਿੱਚ ਜਾਣਕਾਰੀ ਦਿੱਤੀ ਗਈ।
ਇਸ ਤੋਂ ਇਲਾਵਾ ਵਿਭਾਗ ਵੱਲੋਂ ਚਲਾਈ ਜਾ ਰਹੀ ਦਾਖਲਾ ਮੁਹਿੰਮ ਵਿੱਚ ਹੋਰ ਤੇਜ਼ੀ ਲਿਆਉਣ ਲਈ ਵੀ ਜ਼ਿਲ੍ਹਾ, ਬਲਾਕ ਅਤੇ ਸਕੂਲ ਪੱਧਰ ਤੇ ਕੀਤੀਆਂ ਜਾਣ ਵਾਲੀਆਂ ਗਤੀਵਿਧੀਆਂ ਬਾਰੇ ਵੀ ਰਿਸੋਰਸ ਪਰਸਨਾਂ ਨੇ ਜਾਣਕਾਰੀ ਦਿੱਤੀ। ਇਸ ਸਿਖਲਾਈ ਵਰਕਸ਼ਾਪ ਦੌਰਾਨ ਨਿਪੁੰਨ ਭਾਰਤ ਮਿਸ਼ਨ ਮੁਹਿੰਮ ਸਬੰਧੀ ਓਰੀਐਂਟੇਸ਼ਨ, ਪ੍ਰੀ-ਪ੍ਰਾਇਮਰੀ ਜਮਾਤਾਂ ਵਿੱਚ ਦਾਖਲੇ ਅਤੇ ਹੋਰ ਗਤੀਵਿਧੀਆਂ, ਸਾਖਰਤਾ ਅਤੇ ਪੜ੍ਹਨ ਮੁਹਿੰਮ, ਸਪਲੀਮੈਂਟਰੀ ਰੀਡਿੰਗ ਮਟੀਰੀਅਲ ਸਬੰਧੀ ਜਾਣਕਾਰੀ ਵੀ ਸਾਂਝੀ ਕੀਤੀ ਗਈ।
ਸਿਖਲਾਈ ਵਰਕਸ਼ਾਪ ਵਿੱਚ ਜ਼ਿਲ੍ਹਾ ਸਿੱਖਿਆ ਅਫਸਰ ਸੁਸ਼ੀਲ ਨਾਥ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸ਼੍ਰੀਮਤੀ ਸੁਰਜੀਤ ਕੌਰ, ਸ਼੍ਰੀਮਤੀ ਕੁਲਦੀਪ ਕੌਰ, ਸ਼੍ਰੀਮਤੀ ਨੀਨਾ ਰਾਣੀ, ਸ਼੍ਰੀ ਕਮਲਜੀਤ ਸਿੰਘ, ਸ਼੍ਰੀਮਤੀ ਗੁਰਮੀਤ ਕੌਰ ਅਤੇ ਸ਼੍ਰੀ ਸਤਿੰਦਰ ਸਿੰਘ (ਸਾਰੇ ਬੀਪੀਈਓ), ਜ਼ਿਲ੍ਹਾ ਕੋਆਰਡੀਨੇਟਰ ਸ਼੍ਰੀ ਖ਼ੁਸ਼ ਪ੍ਰੀਤ ਸਿੰਘ, ਸਹਾਇਕ ਜ਼ਿਲ੍ਹਾ ਕੋਆਰਡੀਨੇਟਰ ਸ਼੍ਰੀਮਤੀ ਕਮਲਜੀਤ ਕੌਰ ਅਤੇ ਦੀਪਿਕਾ, ਸੁਭਾਸ਼ ਚੰਦਰ,ਰਾਜਿੰਦਰ ਸਿੰਘ, ਮੰਗਤ ਰਾਮ,ਮਨਵੀਰ ਸਿੰਘ, ਸੁਖਵੰਤ ਕੌਰ, ਅਰਵਿੰਦਰ ਕੌਰ, ਪੂਜਾ, ਗੁਰਪ੍ਰੀਤ ਸਿੰਘ ,ਗੁਰੇਕ ਸਿੰਘ ਅਤੇ ਗਗਨ (ਸਾਰੇ ਰਿਸੋਰਸ ਪਰਸਨ) ਨੇ ਸਿਖਲਾਈ ਦਿੱਤੀ।।