• About
  • Contact
  • Hindi News
  • English News
Saturday, March 7, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਨਵਾਂਸ਼ਹਿਰ: ਨਵੇਂ ਵਿਕਾਸ ਕਾਰਜ ਸ਼ੁਰੂ ਕਰਨ ਅਤੇ ਸਮਾਜਿਕ ਸਕੀਮਾਂ ਤਹਿਤ ਨਵੇਂ ਲਾਭ ਜਾਰੀ ਕਰਨ ‘ਤੇ ਪੂਰਨ ਪਾਬੰਦੀ -ਡੀ.ਸੀ.

Asli Punjabi by Asli Punjabi
January 10, 2022
in Punjab
0
ਨਵਾਂਸ਼ਹਿਰ: ਨਵੇਂ ਵਿਕਾਸ ਕਾਰਜ ਸ਼ੁਰੂ ਕਰਨ ਅਤੇ ਸਮਾਜਿਕ ਸਕੀਮਾਂ ਤਹਿਤ ਨਵੇਂ ਲਾਭ ਜਾਰੀ ਕਰਨ ‘ਤੇ ਪੂਰਨ ਪਾਬੰਦੀ -ਡੀ.ਸੀ.
586
SHARES
3.3k
VIEWS
Share on FacebookShare on TwitterShare on Whatsapp

ਨਵਾਂਸ਼ਹਿਰ, 10 ਜਨਵਰੀ, 2022- ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਸੋਮਵਾਰ ਨੂੰ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੇ ਵਿਕਾਸ ਕਾਰਜਾਂ ਨਾਲ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਖੇਤਰਾਂ ਵਿੱਚ ਕੋਈ ਵੀ ਨਵਾਂ ਕੰਮ ਸ਼ੁਰੂ ਨਾ ਕਰਨ ਕਿਉਂਕਿ ਇਹ ਆਦਰਸ਼ ਚੋਣ ਜ਼ਾਬਤੇ ਦੀ ਸਰਾਸਰ ਉਲੰਘਣਾ ਹੋਵੇਗੀ।

ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਵਿਭਾਗਾਂ ਦੇ ਕਾਰਜਕਾਰੀ ਇੰਜਨੀਅਰਾਂ, ਨਗਰ ਕੌਂਸਲਾਂ ਦੇ ਕਾਰਜਕਾਰੀ ਅਫ਼ਸਰਾਂ ਨਾਲ ਵਧੀਕ ਡਿਪਟੀ ਕਮਿਸ਼ਨਰਾਂ ਜਸਬੀਰ ਸਿੰਘ ਅਤੇ ਅਮਿਤ ਸਰੀਨ ਦੀ ਮੌਜੂਦਗੀ ਵਿੱਚ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਆਗਾਹ ਕੀਤਾ ਕਿ ਪੰਜਾਬ ਵਿੱਚ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਦੇ ਨਾਲ ਹੀ 8 ਜਨਵਰੀ ਦੀ ਸ਼ਾਮ ਤੋਂ ਜ਼ਿਲ੍ਹੇ ਵਿੱਚ ਨਵੇਂ ਵਿਕਾਸ ਕਾਰਜ ਸ਼ੁਰੂ ਕਰਨ ‘ਤੇ ਮੁਕੰਮਲ ਪਾਬੰਦੀ ਲਾਗੂ ਹੋ ਗਈ ਹੈ। ਉਨ੍ਹਾਂ ਕਿਹਾ ਕਿ ਸਿਰਫ ਚੱਲ ਰਹੇ ਉਸਾਰੀ/ਵਿਕਾਸ ਕਾਰਜ ਹੀ ਕੀਤੇ ਜਾ ਸਕਦੇ ਹਨ, ਉਹ ਵੀ ਕੇਵਲ ਉਹ, ਜੋ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ ਪਹਿਲਾਂ ਸ਼ੁਰੂ ਕੀਤੇ ਗਏ ਸਨ।

You might also like

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ

ਅਮਰੀਕਾ-ਇਜ਼ਰਾਇਲ ਦੁਆਰਾ ਇਰਾਨ ਉੱਪਰ ਹਮਲੇ ਵਿਰੁੱਧ ਮੁਜ਼ਾਹਰਾ

ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ

ਉਨ੍ਹਾਂ ਕਿਹਾ ਕਿ ਪਾਣੀ ਜਾਂ ਸੀਵਰ ਦੀ ਪਾਈਪ ਲਾਈਨ ‘ਚ ਅਚਨਚੇਤ ਖਰਾਬੀ ਆਉਣ ‘ਤੇ ਮੁਰੰਮਤ ਅਤੇ ਲੋਕ ਹਿੱਤ ਨਾਲ ਜੁੜੇ ਹੋਰ ਜ਼ਰੂਰੀ ਕਾਰਜ ਕੇਵਲ ਜ਼ਿਲ੍ਹਾ ਚੋਣ ਅਧਿਕਾਰੀ ਦੇ ਧਿਆਨ ਚ ਲਿਆਉਣ ਅਤੇ ਆਗਿਆ ਲੈਣ ਬਾਅਦ ਹੀ ਕੀਤੇ ਜਾ ਸਕਦੇ ਹਨ।

ਇਸ ਤੋਂ ਇਲਾਵਾ ਸਮਾਜਿਕ ਸਕੀਮਾਂ ਤਹਿਤ ਵੱਖ-ਵੱਖ ਪੈਨਸ਼ਨ ਸਕੀਮਾਂ, ਆਸ਼ੀਰਵਾਦ ਪ੍ਰੋਗਰਾਮ, ਸਮਾਰਟ ਰਾਸ਼ਨ ਕਾਰਡ, ਆਯੂਸ਼ਮਾਨ ਕਾਰਡ, ਲੇਬਰ ਕਾਰਡ ਅਤੇ ਹੋਰ ਲਾਭਪਾਤਰੀ ਸਕੀਮਾਂ ਤਹਿਤ ਨਵੇਂ ਮੈਂਬਰ ਬਣਾਏ ਜਾਣ ‘ਤੇ ਪੂਰੀ ਤਰ੍ਹਾਂ ਪਾਬੰਦੀ ਹੋਵੇਗੀ।

ਜ਼ਿਲ੍ਹਾ ਚੋਣ ਅਫ਼ਸਰ ਨੇ ਅਧਿਕਾਰੀਆਂ/ਕਰਮਚਾਰੀਆਂ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਕੋਈ ਵੀ ਸਰਕਾਰੀ ਮੁਲਾਜ਼ਮ ਸਿਆਸੀ ਗਤੀਵਿਧੀਆਂ ਵਿੱਚ ਸ਼ਾਮਲ ਹੋਇਆ ਪਾਇਆ ਗਿਆ ਤਾਂ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵੀ ਸਰਕਾਰੀ ਕਰਮਚਾਰੀ ਕਿਸੇ ਵੀ ਸਿਆਸੀ ਪਾਰਟੀ/ਉਮੀਦਵਾਰ ਦੀਆਂ ਮੀਟਿੰਗਾਂ ਵਿੱਚ ਪ੍ਰਚਾਰ ਕਰਦਾ ਜਾਂ ਸਿੱਧੇ ਜਾਂ ਅਸਿੱਧੇ ਤੌਰ ‘ਤੇ ਮਦਦ ਕਰਦਾ ਪਾਇਆ ਗਿਆ ਤਾਂ ਉਸ ਨੂੰ ਵੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਰੌਸ਼ਨੀ ਵਿੱਚ ਗੰਭੀਰ ਨਤੀਜੇ ਭੁਗਤਣੇ ਪੈਣਗੇ।

ਸ਼੍ਰੀ ਸਾਰੰਗਲ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਆਜ਼ਾਦ, ਨਿਰਪੱਖ ਅਤੇ ਸ਼ਾਂਤੀਪੂਰਵਕ ਚੋਣਾਂ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਪਹਿਲਾਂ ਹੀ ਪੂਰੇ ਪ੍ਰਬੰਧ ਕਰ ਲਏ ਹਨ ਅਤੇ ਚੋਣ ਜ਼ਾਬਤਾ ਪੂਰੀ ਤਰ੍ਹਾਂ ਲਾਗੂ ਕਰਦੇ ਹੋਏ, ਉਲੰਘਣਾ ਕਰਨ ਵਾਲੇ ਖ਼ਿਲਾਫ਼ ਬਣਦੀ ਸਖ਼ਤ ਕਰਵਾਈ ਅਮਲ ਵਿਚ ਲਿਆਂਦੀ ਜਾਵੇਗੀ।

Previous Post

ਸ਼੍ਰੋਮਣੀ ਅਕਾਲੀ ਦਲ ਨੂੰ ਚੋਣ ਕਮਿਸ਼ਨ ਦੇ ਇਸ ਫੈਸਲੇ ਤੇ ਇਤਰਾਜ਼,

Next Post

ਪ੍ਧਾਨ ਮੰਤਰੀ ਦੀ ਸੁਰੱਖਿਆ ਵਿਚ ਕੁਤਾਹੀ ਨੂੰ ਲੈ ਕੇ ਮਾਮਲੇ ਦੀ ਸੁਣਵਾਈ ਸੁਪਰੀਮ ਕੋਰਟ ਚ ਸੁਣਵਾਈ ਹੋਈ

Asli Punjabi

Asli Punjabi

Related Posts

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ
Punjab

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ

by Asli Punjabi
March 3, 2026
ਅਮਰੀਕਾ-ਇਜ਼ਰਾਇਲ ਦੁਆਰਾ ਇਰਾਨ ਉੱਪਰ ਹਮਲੇ ਵਿਰੁੱਧ ਮੁਜ਼ਾਹਰਾ
Punjab

ਅਮਰੀਕਾ-ਇਜ਼ਰਾਇਲ ਦੁਆਰਾ ਇਰਾਨ ਉੱਪਰ ਹਮਲੇ ਵਿਰੁੱਧ ਮੁਜ਼ਾਹਰਾ

by Asli Punjabi
March 3, 2026
ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ
Punjab

ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ

by Asli Punjabi
November 26, 2025
Dera Bassi ‘ਚ Police ਅਤੇ Gangsters ਵਿਚਾਲੇ ਮੁਕਾਬਲਾ! Lawrence Bishnoi ਗੈਂਗ ਦੇ 4 ਬਦਮਾਸ਼ ਗ੍ਰਿਫ਼ਤਾਰ
Punjab

Dera Bassi ‘ਚ Police ਅਤੇ Gangsters ਵਿਚਾਲੇ ਮੁਕਾਬਲਾ! Lawrence Bishnoi ਗੈਂਗ ਦੇ 4 ਬਦਮਾਸ਼ ਗ੍ਰਿਫ਼ਤਾਰ

by Asli Punjabi
November 26, 2025
ਪੰਜਾਬ ਦਾ ਸ਼ੇਰ ਜੁਝਾਰ ਸਿੰਘ ਕੌਮ ਦਾ ਅਨਮੋਲ ਹੀਰਾ – ਅੰਮ੍ਰਿਤਪਾਲ ਸਿੰਘ
Punjab

ਪੰਜਾਬ ਦਾ ਸ਼ੇਰ ਜੁਝਾਰ ਸਿੰਘ ਕੌਮ ਦਾ ਅਨਮੋਲ ਹੀਰਾ – ਅੰਮ੍ਰਿਤਪਾਲ ਸਿੰਘ

by Asli Punjabi
November 26, 2025
Next Post
ਪ੍ਧਾਨ ਮੰਤਰੀ ਦੀ ਸੁਰੱਖਿਆ ਵਿਚ ਕੁਤਾਹੀ ਨੂੰ ਲੈ ਕੇ ਮਾਮਲੇ ਦੀ ਸੁਣਵਾਈ ਸੁਪਰੀਮ ਕੋਰਟ ਚ ਸੁਣਵਾਈ ਹੋਈ

ਪ੍ਧਾਨ ਮੰਤਰੀ ਦੀ ਸੁਰੱਖਿਆ ਵਿਚ ਕੁਤਾਹੀ ਨੂੰ ਲੈ ਕੇ ਮਾਮਲੇ ਦੀ ਸੁਣਵਾਈ ਸੁਪਰੀਮ ਕੋਰਟ ਚ ਸੁਣਵਾਈ ਹੋਈ

Recommended

ਰਵਨੀਤ ਬਿੱਟੂ ਵੱਲੋਂ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ, ਪਾਕਿਸਤਾਨ ’ਤੇ ਜਿੱਤ ਦੀ ਦਿੱਤੀ ਵਧਾਈ

ਰਵਨੀਤ ਬਿੱਟੂ ਵੱਲੋਂ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ, ਪਾਕਿਸਤਾਨ ’ਤੇ ਜਿੱਤ ਦੀ ਦਿੱਤੀ ਵਧਾਈ

May 16, 2025
ਦੇਹਰਾਦੂਨ ਵਿੱਚ ਤੇਜ਼ ਮੀਂਹ ਕਾਰਨ ਮਕਾਲ ਡਿੱਗਣ ਤੇ 3 ਵਿਅਕਤੀਆਂ ਦੀ ਮੌਤ

ਦੇਹਰਾਦੂਨ ਵਿੱਚ ਤੇਜ਼ ਮੀਂਹ ਕਾਰਨ ਮਕਾਲ ਡਿੱਗਣ ਤੇ 3 ਵਿਅਕਤੀਆਂ ਦੀ ਮੌਤ

July 15, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

March 3, 2026
ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ
Top Stories

ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ

March 3, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In