ਨਵੀਂ ਦਿੱਲੀ, 10 ਜਨਵਰੀ- ਰਾਸ਼ਟਰੀ ਰਾਜਧਾਨੀ ਵਿੱਚ ਕੋਰੋਨਾ ਵਾਇਰਸ ਦੇ ਮਾਮਲਿਆਂ ਵਿੱਚ ਵਾਧੇ ਦਰਮਿਆਨ ਐਡੀਸ਼ਨਲ ਪੁਲੀਸ ਕਮਿਸ਼ਨਰ ਸਮੇਤ ਦਿੱਲੀ ਪੁਲੀਸ ਦੇ 300 ਤੋਂ ਵੱਧ ਕਰਮੀ ਕੋਰੋਨਾ ਨਾਲ ਪੀੜਤ ਪਾਏ ਗਏ ਹਨ।
ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਇੱਕ ਸੀਨੀਅਰ ਪੁਲੀਸ ਅਧਿਕਾਰੀ ਨੇ ਕਿਹਾ ਕਿ 300 ਤੋਂ ਵੱਧ ਪੁਲੀਸ ਕਰਮੀ ਪਾਜ਼ੇਟਿਵ ਪਾਏ ਗਏ ਹਨ। ਉਹ ਫ਼ੋਰਸ ਦੀਆਂ ਵੱਖ-ਵੱਖ ਇਕਾਈਆਂ ਤੋਂ ਹਨ ਅਤੇ ਏਕਾਂਤਵਾਸ ਕਰ ਰਹੇ ਹਨ।
ਦਿੱਲੀ ਪੁਲੀਸ ਵਿੱਚ 80 ਹਜ਼ਾਰ ਤੋਂ ਵੱਧ ਕਰਮੀ ਹਨ। ਹਾਲ ਵਿੱਚ ਦਿੱਲੀ ਪੁਲੀਸ ਕਮਿਸ਼ਨਰ ਰਾਕੇਸ਼ ਅਸਥਾਨਾ ਨੇ ਪੁਲੀਸ ਮੁਲਾਜ਼ਮਾਂ ਦਰਮਿਆਨ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਮਾਨਕ ਓਪਰੇਟਿੰਗ ਪ੍ਰਕਿਰਿਆ (ਐੱਸ. ਓ. ਪੀ.) ਜਾਰੀ ਕੀਤੀ ਸੀ। ਐੱਸ. ਓ. ਪੀ. ਅਨੁਸਾਰ, ਸਾਰੇ ਪੁਲੀਸ ਮੁਲਾਜ਼ਮਾਂ ਨੂੰ ਡਿਊਟੀ ਦੌਰਾਨ ਚਿਹਰੇ ਤੇ ਮਾਸਕ ਲਗਾਉਣਾ, ਸਮਾਜਿਕ ਦੂਰੀ ਦਾ ਪਾਲਣ ਕਰਨਾ ਅਤੇ ਉੱਚਿਤ ਤਰੀਕੇ ਨਾਲ ਹੱਥ ਧੋਣ/ਸੈਨੇਟਾਈਜ਼ ਕਰਨੇ ਚਾਹੀਦੇ ਹਨ। ਇਸ ਵਿੱਚ ਕਿਹਾ ਗਿਆ ਹੈ ਕਿ ਜਿਨ੍ਹਾਂ ਕਰਮੀਆਂ ਨੇ ਮੈਡੀਕਲ ਥਾਂਵਾਂ ਤੋਂ ਕੋਰੋਨਾ ਰੋਕੂ ਟੀਕੇ ਦੀ ਖ਼ੁਰਾਕ ਨਹੀਂ ਲਈ ਹੈ, ਉਹ ਟੀਕਾਕਰਨ ਲਈ ਮੁੜ ਤੋਂ ਡਾਕਟਰਾਂ ਦੀ ਰਾਏ ਲੈ ਸਕਦੇ ਹਨ।