ਪਟਿਆਲਾ, 11 ਜਨਵਰੀ-ਪਟਿਆਲਾ ਵਿੱਚ ਕਾਂਗਰਸੀ ਆਗੂ ਤੇ ਅਣਵਛਾਤੇ ਲੋਕਾਂ ਵੱਲੋਂ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ ਗਈਆਂ। ਗੋਲ਼ੀਆਂ ਲੱਗਣ ਕਾਰਨ ਤਾਰਾ ਦੱਤ ਗੰਭੀਰ ਜ਼ਖਮੀ ਹੋ ਗਿਆ ਜਿਸ ਨੂੰ ਤੁਰੰਤ ਪ੍ਰਾਈਵੇਟ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਜਿੱਥੇ ਉਸ ਦੀ ਮੌਤ ਹੋ ਗਈ। ਦਰਅਸਲ ਵਿਕਾਸ ਕਲੋਨੀ ਵਿੱਚ ਕਾਂਗਰਸੀ ਆਗੂ ਅਤੇ ਸਾਬਕਾ ਸਰਪੰਚ ਤਾਰਾ ਦੱਤ ਨੂੰ ਕੁਝ ਅਣਪਛਾਤੇ ਵਿਅਕਤੀਆਂ ਨੇ ਉਸ ਸਮੇਂ ਗੋਲ਼ੀਆਂ ਮਾਰ ਦਿੱਤੀਆਂ ਜਦੋਂ ਉਹ ਮਜ਼ਦੂਰਾਂ ਨੂੰ ਚਾਹ ਦੇਣ ਲਈ ਜਾ ਰਿਹਾ ਸੀ।
ਵਾਰਦਾਤ ਦੀ ਸੂਚਨਾ ਮਿਲਦੇ ਹੀ ਪੁਲੀਸ ਵੀ ਮੌਕੇ ਤੇ ਪਹੁੰਚ ਗਈ। ਪੁਲੀਸ ਨੇ ਘਟਨਾ ਸਥਾਨ ਤੋਂ ਗੋਲੀਆਂ ਦੇ ਖੋਲ ਵੀ ਬਰਾਮਦ ਕੀਤੇ ਹਨ। ਪੁਲੀਸ ਅਧਿਕਾਰੀਆਂ ਅਨੁਸਾਰ ਜਦੋਂ ਤਾਰਾ ਦੱਤ ਵਿਕਾਸ ਨਗਰ ਵਿੱਚ ਬਣ ਰਹੀ ਆਪਣੀ ਕੋਠੀ ਵਿਖੇ ਮਜ਼ਦੂਰਾਂ ਨੂੰ ਚਾਹ ਦੇਣ ਆਇਆ ਸੀ ਤਾਂ ਉਸ ਸਮੇਂ ਕਾਰ ਵਿੱਚ ਸਵਾਰ ਹੋ ਕੇ ਆਏ ਅਣਪਛਾਤੇ ਵਿਅਕਤੀਆਂ ਨੇ ਉਸ ਨੂੰ ਗੋਲ਼ੀਆਂ ਮਾਰ ਦਿੱਤੀਆਂ। ਉਨ੍ਹਾਂ ਅਨੁਸਾਰ ਪੁਰਾਣੀ ਰੰਜਿਸ਼ ਦੇ ਚੱਲਦੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ। ਜਿਕਰਯੋਗ ਹੈ ਕਿ ਤਾਰਾ ਦੱਤ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਦਾ ਖਾਸਮ ਖਾਸ ਹੈ।
















