ਮੁੰਬਈ, 11 ਜਨਵਰੀ-ਮਸ਼ਹੂਰ ਗਾਇਕਾ ਲਤਾ ਮੰਗੇਸ਼ਕਰ ਨੂੰ ਆਈ. ਸੀ. ਯੂ. ਦਾਖ਼ਲ ਕਰਵਾਇਆ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਲਤਾ ਮੰਗੇਸ਼ਕਰ ਦੀ ਕੋਰੋਨਾ ਦੀ ਚਪੇਟ ਵਿੱਚ ਆ ਗਏ ਹਨ। ਉਨ੍ਹਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ। ਉਨ੍ਹਾਂ ਵਿੱਚ ਕੋਰੋਨਾ ਦੇ ਲੱਛਣ ਪਾਏ ਗਏ ਸਨ, ਜਿਸ ਕਾਰਨ ਉਨ੍ਹਾਂ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਇਸ ਗੱਲ ਦੀ ਪੁਸ਼ਟੀ ਉਨ੍ਹਾਂ ਦੀ ਭਤੀਜੀ ਰਚਨਾ ਨੇ ਦਿੱਤੀ ਹੈ।
ਉਨ੍ਹਾਂ ਨੂੰ ਮੁੰਬਈ ਦੇ ਕੈਂਡੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਹੈ। ਡਾਕਟਰਾਂ ਨੇ ਦੱਸਿਆ ਕਿ ਲਤਾ ਮੰਗੇਸ਼ਕਰ ਨੂੰ ਉਮਰ ਸਬੰਧੀ ਵੀ ਸਮੱਸਿਆਵਾਂ ਹਨ, ਜਿਸ ਦਾ ਇਲਾਜ ਚੱਲ ਰਿਹਾ ਹੈ।
ਜਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਦਿੱਗਜ ਗਾਇਕਾ ਨੂੰ ਨਵੰਬਰ 2019 ਵਿੱਚ ਸਾਹ ਲੈਣ ਵਿੱਚ ਮੁਸ਼ਕਿਲ ਹੋਣ ਕਾਰਨ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ।