ਪਟਿਆਲਾ 11 ਜਨਵਰੀ 2022 : ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪਟਿਆਲਾ ਸ਼ਹਿਰ ਦੇ ਵਿਚ ਵੱਖ ਵੱਖ ਥਾਵਾਂ ’ਤੇ ਲੱਗੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਸਾਰੇ ਹੋਰਡਿੰਗ ਉਤਾਰ ਦਿੱਤੇ ਗਏ ਹਨ । ਅਧਿਕਾਰੀਆਂ ਦਾ ਕਹਿਣਾ ਹੈ ਕਿ ਸਮੁੱਚੇ ਸ਼ਹਿਰ ਵਿੱਚੋਂ ਸਾਰੇ ਹੋਰਡਿੰਗ ਉਤਾਰ ਦਿੱਤੇ ਗਏ ਹਨ। ਸਰਕਾਰ ਦੀਆਂ ਪ੍ਰਾਪਤੀਆਂ ‘ਤੇ ਆਧਾਰਤ ਇਹ ਹੋਰਡਿੰਗ ਲੋਕ ਸੰਪਰਕ ਵਿਭਾਗ ਵੱਲੋਂ ਲਾਏ ਗਏ ਸਨ। ਪਟਿਆਲਾ ਸ਼ਹਿਰ ਚ ਰਾਜਨੀਤਕ ਪਾਰਟੀਆਂ ਵੱਲੋਂ ਲਗਾਏ ਗਾਏ ਵੱਖ-ਵੱਖ ਥਾਵਾਂ ਤੋਂ ਹੋਰਡਿੰਗਜ ਬੋਰਡ ਉਤਾਰੇ ਜਾਣ ਰਹੇ ਹਨ ।