ਚੰਡੀਗੜ੍ਹ, 11 ਜਨਵਰੀ, 2022 : ਪੰਜਾਬ ਦੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਵੱਲੋਂ ਅੰਮ੍ਰਿਤਸਰ ਪੂਰਬੀ ਹਲਕੇ ਤੋਂ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਦੇ ਖਿਲਾਫ ਚੋਣ ਲੜਨ ਦੇ ਆਸਾਰ ਬਣ ਰਹੇ ਹਨ। ਅੱਜ ਜਦੋਂ ਜ਼ਮਾਨਤ ਮਿਲਣ ਮਗਰੋਂ ਪਲੇਠੀ ਪ੍ਰੈਸ ਕਾਨਫਰੰਸ ਵਿਚ ਇਸ ਬਾਰੇ ਪੁੱਛਿਆ ਗਿਆ ਤਾਂ ਮਜੀਠੀਆ ਨੇ ਕਿਹਾ ਕਿ ਸੰਗਤ ਦਾ ਜੋ ਵੀ ਫੈਸਲਾ ਹੋਵੇਗਾ, ਉਹ ਉਸਨੁੰ ਪ੍ਰਵਾਨ ਕਰਨਗੇ।
ਯਾਦ ਰਹੇ ਕਿ ਮਜੀਠੀਆ ਦੇ ਬੇਹੱਦ ਨਜ਼ਦੀਕੀ ਮੰਨੇ ਜਾਂਦੇ ਆਗੂ ਕੁਝ ਦਿਨ ਪਹਿਲਾਂ ਇਹ ਐਲਾਨ ਕਰ ਚੁੱਕੇ ਹਨ ਕਿ ਬਿਕਰਮ ਮਜੀਠੀਆ ਅੰਮ੍ਰਿਤਸਰ ਪੂਰਬੀ ਤੋਂ ਨਵਜੋਤ ਸਿੱਧੂ ਦੇ ਖਿਲਾਫ ਚੋਣ ਲੜਨਗੇ ਅਤੇ ਇਸ ਬਾਰੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਵੀ ਗੱਲਬਾਤ ਹੋ ਚੁੱਕੀ ਹੈ।
ਅੱਜ ਪ੍ਰੈਸਕਾਨਫਰੰਸ ਵਿਚ ਮਜੀਠੀਆ ਨੇ ਸਿੱਧੂ ਨੂੰ ’ਬੰਦੇ ਦਾ ਪੁੱਤ’ ਬਣਾਉਣ ਦੀ ਗੱਲ ਵੀ ਕੀਤੀ ।