ਨਵੀਂ ਦਿੱਲੀ, 14 ਜਨਵਰੀ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਰਾਸ਼ਟਰੀ ਰਾਜਧਾਨੀ ਵਿੱਚ ਕੋਰੋਨਾ ਦੇ ਮਾਮਲੇ ਤੇਜ਼ੀ ਨਾਲ ਵੱਧ ਰਹੇ ਹਨ ਪਰ ਚਿੰਤਾ ਦੀ ਕੋਈ ਗੱਲ ਨਹੀਂ ਹੈ, ਕਿਉਂਕਿ ਮਰੀਜ਼ਾਂ ਦੇ ਹਸਪਤਾਲ ਵਿੱਚ ਦਾਖ਼ਲ ਹੋਣ ਦੀ ਦਰ ਅਤੇ ਮੌਤ ਦਰ ਘੱਟ ਹੈ। ਉਨ੍ਹਾਂ ਨੇ ਲੋਕਾਂ ਨੂੰ ਜ਼ਿੰਮੇਵਾਰ ਰਵੱਈਆ ਕਰਨ ਲਈ ਕਿਹਾ ਅਤੇ ਭਰੋਸਾ ਦਿੱਤਾ ਕਿ ਸਰਕਾਰ ਨੇ ਸਾਰੀਆਂ ਤਿਆਰੀਆਂ ਕੀਤੀਆਂ ਹਨ ਅਤੇ ਹਸਪਤਾਲ ਵਿੱਚ ਪੂਰੇ ਬਿਸਤਰ (ਬੈੱਡ) ਹਨ।
ਉਨ੍ਹਾਂ ਨੇ ਪੱਤਰਕਾਰਾਂ ਨੂੰ ਕਿਹਾ ਕਿ ਘਬਰਾਉਣ ਦੀ ਜ਼ਰੂਰਤ ਨਹੀਂ ਹੈ। ਮਾਮਲੇ ਵੱਧ ਰਹੇ ਹਨ ਪਰ ਮਰੀਜ਼ਾਂ ਦੇ ਹਸਪਤਾਲ ਵਿੱਚ ਦਾਖ਼ਲ ਹੋਣ ਦੀ ਦਰ ਅਤੇ ਮੌਤ ਦਰ ਘੱਟ ਹੈ। ਅਸੀਂ ਸਾਰੀਆਂ ਤਿਆਰੀਆਂ ਕੀਤੀਆਂ ਹਨ ਅਤੇ ਹਸਪਤਾਲਾਂ ਵਿੱਚ ਬਿਸਤਰਿਆਂ ਦੀ ਕਮੀ ਨਹੀਂ ਹੈ।